ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਮੌਜੂਦਗੀ 'ਚ ਪਿੰਡ ਰਾਜੋਮਾਜਰਾ ਦੇ 20 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਲ
ਪੰਚ ਸੁਖਵਿੰਦਰ ਕੌਰ, ਪੰਚ ਹਰਪ੍ਰੀਤ ਸਿੰਘ ਅਤੇ ਪੰਚ ਰਮਨਦੀਪ ਵਰਮਾ ਦੀ ਅਗਵਾਈ ਹੇਠ ਪਰਿਵਾਰਾਂ ਨੇ ਫੜਿਆ 'ਆਪ' ਦਾ ਪੱਲਾ
5 Dariya News
ਧੂਰੀ 16-Jul-2026
ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਮੌਜੂਦਗੀ ਵਿੱਚ ਪਿੰਡ ਰਾਜੋਮਾਜਰਾ ਦੇ ਕਰੀਬ 20 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਹ ਪਰਿਵਾਰ ਪੰਚ ਸੁਖਵਿੰਦਰ ਕੌਰ, ਪੰਚ ਹਰਪ੍ਰੀਤ ਸਿੰਘ ਅਤੇ ਪੰਚ ਰਮਨਦੀਪ ਵਰਮਾ ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਾਮਲ ਹੋਏ।
ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਅਤੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਸੰਗਠਨ ਵਿੱਚ ਬਣਦਾ ਸਥਾਨ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਧੂਰੀ ਵਿਧਾਨ ਸਭਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਾ ਹੀ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਵਿਕਾਸ ਦੇ ਇਸ ਕਾਰਜ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।
ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਹੋ ਰਹੇ ਵਿਕਾਸ ਕਾਰਜਾਂ ਅਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।