ਸ਼ੈਰੀ ਕਲਸੀ ਨੇ ਹਰਸ਼ ਮਹਾਜਨ ਨੂੰ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਮਿਲਣ 'ਤੇ ਮੁਬਾਰਕਬਾਦ ਦਿੱਤੀ
5 Dariya News
ਬਟਾਲਾ 17-Jul-2026
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਹਰਸ਼ ਮਹਾਜਨ ਨੂੰ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਹੋਣ 'ਤੇ ਮੁਬਾਰਕਬਾਦ ਦਿੱਤੀ ਹੈ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਹਮੇਸ਼ਾ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਵਾਲਿਆਂ ਨੂੰ ਮਾਣ ਸਤਿਕਾਰ ਦਿੱਤਾ ਜਾਂਦਾ ਹੈ ਅਤੇ ਪਾਰਟੀ ਵਿੱਚ ਵੱਡੀ ਜ਼ਿੰਮੇਵਾਰੀ ਦੇ ਕੇ ਨਿਵਾਜਿਆ ਜਾਂਦਾ ਹੈ, ਜਿਸ ਦੇ ਚੱਲਦਿਆਂ ਪਾਰਟੀ ਵਲੋਂ ਵੱਖ ਵੱਖ ਬੋਰਡਾਂ ਵਿੱਚ ਚੇਅਰਮੈਨ ਨਿਯੁਕਤ ਕੀਤੇ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਵਲੋਂ ਵਰਕਰਾਂ ਨੂੰ ਪੂਰਾ ਮਾਣ ਦਿੱਤਾ ਜਾ ਰਿਹਾ ਹੈ ਤੇ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਅੰਦਰ ਪਾਰਟੀ ਨੂੰ ਗਰਾਊਂਡ ਪੱਧਰ 'ਤੇ ਮਜ਼ਬੂਤ ਕੀਤਾ ਗਿਆ ਹੈ। ਇਸ ਮੌਕੇ ਨਵ ਨਿਯੁਕਤ ਚੇਅਰਮੈਨ ਹਰਸ਼ ਮਹਾਜਨ ਨੇ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸਮੇਤ ਆਪ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ।