5 Dariya News

ਸ਼ੈਰੀ ਕਲਸੀ ਨੇ ਵਿਨੋਦ ਕੁਮਾਰ ਦੀਪੂ ਨੂੰ ਪਰਜਾਪਤ ਵੈੱਲਫੇਅਰ ਬੋਰਡ ਅਤੇ ਲੱਕੀ ਹੰਸ ਨੂੰ ਕ੍ਰਿਸ਼ਚਨ ਵੈੱਲਫੇਅਰ ਬੋਰਡ ਦਾ ਚੇਅਰਮੈਨ ਬਣਨ 'ਤੇ ਦਿੱਤੀ ਮੁਬਾਰਕਬਾਦ

5 Dariya News

ਬਟਾਲਾ 18-Jul-2026

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਵਿਨੋਦ ਕੁਮਾਰ ਦੀਪੂ ਨੂੰ ਪਰਜਾਪਤ ਵੈੱਲਫੇਅਰ ਬੋਰਡ ਅਤੇ ਲੱਕੀ ਹੰਸ ਨੂੰ ਕ੍ਰਿਸ਼ਚਨ ਵੈੱਲਫੇਅਰ ਬੋਰਡ ਦਾ ਚੇਅਰਮੈਨ ਬਣਨ 'ਤੇ ਮੁਬਾਰਕਬਾਦ ਦਿੰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਮਿਹਨਤੀ ਵਰਕਰਾਂ ਨੂੰ ਮਾਣ ਸਤਿਕਾਰ ਦੇਣ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਆਮ ਘਰਾਂ ਦੇ ਲੋਕਾਂ ਨੂੰ ਵੱਡੀਆਂ ਜਿੰਮੇਵਾਰੀਆਂ ਦੇ ਕੇ ਨਿਵਾਜਿਆ ਗਿਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਵਲੋਂ ਵਰਕਰਾਂ ਨੂੰ ਪੂਰਾ ਮਾਣ ਦਿੱਤਾ ਜਾ ਰਿਹਾ ਹੈ ਤੇ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਸੂਬੇ ਅੰਦਰ ਪਾਰਟੀ ਨੂੰ ਗਰਾਊਂਡ ਪੱਧਰ 'ਤੇ ਮਜ਼ਬੂਤ ਕੀਤਾ ਗਿਆ ਹੈ।

ਇਸ ਮੌਕੇ ਨਵ ਨਿਯੁਕਤ ਚੇਅਰਮੈਨ ਵਿਨੋਦ ਕੁਮਾਰ ਦੀਪੂ ਅਤੇ ਚੇਅਰਮੈਨ ਲੱਕੀ ਹੰਸ ਨੇ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸਮੇਤ ਆਪ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ।