ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪਵਿੱਤਰ ਜੀਵਨ ਅਤੇ ਫਲਸਫੇ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਦਾ ਉਪਰਾਲਾ : ਕੁਲਵੰਤ ਪੰਡੋਰੀ
ਮਹਿਲ ਕਲਾਂ ਹਲਕੇ ਵਿਚ ਗੁਰੂ ਰਵਿਦਾਸ ਜੀ ਮਹਾਰਾਜ ਬਾਰੇ ਦਸਤਾਵੇਜ਼ੀ ਸ਼ੋਅ ਦਿਖਾਉਣ ਦੀ ਕੀਤੀ ਸ਼ੁਰੂਆਤ
5 Dariya News
ਮਹਿਲ ਕਲਾਂ 19-Jul-2026
ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਗੁਰੂ ਸਾਹਿਬ ਦੇ ਪਵਿੱਤਰ ਜੀਵਨ, ਮਨੁੱਖਤਾਵਾਦੀ ਫਲਸਫੇ ਅਤੇ ਅਮੀਰ ਸਿੱਖਿਆਵਾਂ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਉਲੀਕੇ ਗਏ ਵਿਸ਼ੇਸ਼ ਦਸਤਾਵੇਜ਼ੀ ਸ਼ੋਅ ਦੀ ਸ਼ੁਰੂਆਤ ਹਲਕਾ ਮਹਿਲ ਕਲਾਂ ਦੇ ਪਿੰਡਾਂ ਵਿਚ ਕੀਤੀ ਗਈ। ਇਸ ਮੌਕੇ ਪਿੰਡ ਗਾਗੇਵਾਲ ਵਿਚ ਸੰਗਤ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਮਹਿਲ ਕਲਾਂ ਅਤੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਸ. ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਗੁਰੂ ਸਾਹਿਬ ਦੇ ਪਵਿੱਤਰ ਜੀਵਨ, ਮਨੁੱਖਤਾਵਾਦੀ ਫਲਸਫੇ ਅਤੇ ਸਿੱਖਿਆਵਾਂ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਪਿੰਡਾਂ ਵਿਚ ਵਿਸ਼ੇਸ਼ ਦਸਤਾਵੇਜ਼ੀ ਸ਼ੋਅ ਦਿਖਾਏ ਜਾ ਰਹੇ ਹਨ ਤਾਂ ਜੋ ਨਵੀਂ ਪੀੜ੍ਹੀ ਨੂੰ ਆਪਣੇ ਮਹਾਨ ਅਧਿਆਤਮਕ ਵਿਰਸੇ ਨਾਲ ਜੋੜਿਆ ਜਾ ਸਕੇ।
ਇਸ ਮੌਕੇ ਪਿੰਡ ਗਾਗੇਵਾਲ ਵਿਚ ਵਿਸ਼ੇਸ਼ ਵੈਨ ਉੱਪਰ ਲਗਾਈ ਗਈ ਆਧੁਨਿਕ ਵੱਡ-ਅਕਾਰੀ ਐਲ.ਈ.ਡੀ. ਸਕ੍ਰੀਨ ਰਾਹੀਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਮਾਜਿਕ ਬਰਾਬਰੀ ਦੇ ਦਰਸ਼ਨ ਅਤੇ ਲੋਕ-ਭਲਾਈ ਦੀ ਸੋਚ 'ਤੇ ਅਧਾਰਿਤ 30 ਮਿੰਟ ਦੀ ਇੱਕ ਬੇਹੱਦ ਪ੍ਰਭਾਵਸ਼ਾਲੀ ਦਸਤਾਵੇਜ਼ੀ ਫ਼ਿਲਮ ਸੰਗਤਾਂ ਦੇ ਸਨਮੁਖ ਪੇਸ਼ ਕੀਤੀ , ਜਿਸ ਦੀ ਸੰਗਤ ਵਲੋਂ ਸ਼ਲਾਘਾ ਕੀਤੀ ਗਈ। ਸ਼ੋਅ ਦੇਖਣ ਉਪਰੰਤ ਹਾਜ਼ਰ ਸ਼ਰਧਾਲੂਆਂ ਅਤੇ ਇਲਾਕਾ ਵਾਸੀਆਂ ਨੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਬਹੁਤ ਹੀ ਇਤਿਹਾਸਕ ਅਤੇ ਵਡਮੁੱਲਾ ਉਦਮ ਹੈ ਜਿਸ ਨਾਲ ਸਾਡੀ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਪੁਨੀਤ ਮਾਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਪ੍ਰਧਾਨ ਪ੍ਰਿਤਪਾਲ ਸਿੰਘ, ਮਹਿਕਪ੍ਰੀਤ ਸਿੰਘ, ਗੁਰਜੀਤ ਸਿੰਘ,ਹਰਕਮਲ ਸਿੰਘ, ਸਰਪੰਚ ਗੁਰਪ੍ਰੀਤ ਸਿੰਘ, ਪੀਏ ਹਰਮਨ ਸਿੰਘ, ਪੀਏ ਬਿੰਦਰ ਸਿੰਘ, ਚਰਨਜੀਤ ਸਿੰਘ ਤੇ ਪਿੰਡ ਵਾਸੀ ਮੌਜੂਦ ਸਨ।