ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਪਦਰਾਣਾ ਵਿਖੇ ਰੱਖਿਆ ਡਾ. ਭੀਮ ਰਾਓ ਅੰਬੇਡਕਰ ਹਾਲ ਦਾ ਨੀਂਹ ਪੱਥਰ
5 Dariya News
ਗੜ੍ਹਸ਼ੰਕਰ/ਹੁਸ਼ਿਆਰਪੁਰ 20-Jul-2026
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਪਦਰਾਣਾ ਵਿਖੇ ਪਿੰਡ ਵਾਸੀਆਂ ਨੂੰ ਇੱਕ ਹੋਰ ਵੱਡੀ ਸੌਗਾਤ ਦਿੰਦਿਆਂ ਡਾ.ਭੀਮ ਰਾਓ ਅੰਬੇਡਕਰ ਹਾਲ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਪਤਵੰਤੇ ਵਿਅਕਤੀਆਂ, ਸਮਾਜ ਸੇਵੀਆਂ ਅਤੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਹਾਲ ਪਿੰਡ ਦੇ ਸਮਾਜਿਕ, ਧਾਰਮਿਕ, ਸੱਭਿਆਚਾਰਕ ਅਤੇ ਸਾਂਝੇ ਕਾਰਜਾਂ ਲਈ ਇੱਕ ਆਧੁਨਿਕ ਕੇਂਦਰ ਵਜੋਂ ਵਿਕਸਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਹਾਲ ਹਰ ਵਰਗ ਦੇ ਲੋਕਾਂ ਲਈ ਲਾਹੇਵੰਦ ਸਾਬਤ ਹੋਵੇਗਾ ਅਤੇ ਪਿੰਡ ਦੇ ਵਿਕਾਸ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਬਣੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਅਤੇ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਸਮਾਗਮ ਮੌਕੇ ਪਿੰਡ ਵਾਸੀਆਂ ਨੇ ਡਿਪਟੀ ਸਪੀਕਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਦੇ ਵਿਕਾਸ ਲਈ ਲਗਾਤਾਰ ਗ੍ਰਾਂਟਾਂ ਅਤੇ ਵਿਕਾਸ ਕਾਰਜ ਦਿੱਤੇ ਜਾ ਰਹੇ ਹਨ, ਜਿਸ ਨਾਲ ਲੋਕਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ।
ਇਸ ਮੌਕੇ ਸਰਪੰਚ ਜਰਨੈਲ ਸਿੰਘ, ਪੰਚ ਮਹਿੰਗਾ ਰਾਮ, ਪੰਚ ਜਸਪਾਲ ਸਿੰਘ, ਪੰਚ ਕੁਲਵਿੰਦਰ ਸਿੰਘ, ਪੰਚ ਸਰੋਜ ਰਾਣੀ, ਪੰਚ ਸੁਭਾਸ, ਪੰਚ ਹਰਬੰਸ ਲਾਲ, ਸਾਬਕਾ ਪੰਚ ਨਿਸ਼ੂ ਰਾਣੀ, ਡਾ. ਭੀਮ ਰਾਓ ਅੰਬੇਡਕਰ ਵੈਲਫੇਅਰ ਸੁਸਾਇਟੀ ਸਮੂਹ ਮੈਬਰ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਨੌਜਵਾਨ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।