5 Dariya News

ਡੇਰਾਬੱਸੀ ਹਲਕੇ ਤੋਂ ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਤਹਿਤ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਲਈ ਰਵਾਨਾ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ, ਸ਼ਰਧਾਲੂਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

5 Dariya News

ਡੇਰਾਬੱਸੀ 20-Jul-2026

ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਸਕੀਮ ਤਹਿਤ ਡੇਰਾਬੱਸੀ ਵਿਧਾਨ ਸਭਾ ਹਲਕੇ ਦੇ ਵਾਰਡ ਨੰਬਰ 13 ਆਦਰਸ਼ ਨਗਰ, ਵਾਰਡ ਨੰਬਰ 17 ਜਨੇਤਪੁਰ ਅਤੇ ਵਾਰਡ ਨੰਬਰ 18 ਪਿੰਡ ਧਨੌਨੀ ਤੋਂ ਸ਼ਰਧਾਲੂਆਂ ਦੀਆਂ 85ਵੀਂ, 86ਵੀਂ ਅਤੇ 87ਵੀਂ ਬੱਸ ਨੂੰ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਹੋਰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਸਕੀਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ, ਸੁਰੱਖਿਅਤ ਅਤੇ ਸੁਵਿਧਾਜਨਕ ਤੀਰਥ ਯਾਤਰਾ ਦੀ ਸਹੂਲਤ ਵੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਹਜ਼ਾਰਾਂ ਸ਼ਰਧਾਲੂਆਂ ਲਈ ਆਸਥਾ, ਸੇਵਾ ਅਤੇ ਲੋਕ-ਭਲਾਈ ਦਾ ਇੱਕ ਸ਼ਲਾਘਾਯੋਗ ਉਪਰਾਲਾ ਸਾਬਤ ਹੋ ਰਹੀ ਹੈ।

ਉਨ੍ਹਾਂ ਸ਼ਰਧਾਲੂਆਂ ਨੂੰ ਸੁਖਦ ਅਤੇ ਸੁਰੱਖਿਅਤ ਯਾਤਰਾ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਸਹੂਲਤ ਲਈ ਵਚਨਬੱਧ ਹੈ ਅਤੇ ਅਜਿਹੀਆਂ ਲੋਕ-ਪੱਖੀ ਯੋਜਨਾਵਾਂ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹਿਣਗੀਆਂ। ਇਸ ਮੌਕੇ ਕੌਂਸਲਰ ਮੰਗਾ ਲੰਬੜਦਾਰ, ਗਗਨਦੀਪ ਕੌਰ (ਪਤਨੀ ਗੁਰਜੰਟ ਸਿੰਘ), ਵਾਰਡ ਇੰਚਾਰਜ ਬਲਕਾਰ ਸਿੰਘ, ਹਲਕਾ ਕੋਆਰਡੀਨੇਟਰ ਜਸਵਿੰਦਰ ਸਿੰਘ ਸਮੇਤ ਹੋਰ ਆਗੂ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।