5 Dariya News

ਜੀਵਨਜੋਤ ਕੌਰ ਵੱਲੋਂ ਨਿਊ ਅੰਮ੍ਰਿਤਸਰ ਦੇ 7 ਏਕੜ ਪਾਰਕ ਵਿੱਚ ਆਧੁਨਿਕ ਖੇਡ ਢਾਂਚੇ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ

ਸਿੰਥੈਟਿਕ ਜੋਗਿੰਗ ਟਰੈਕ, ਬੈਡਮਿੰਟਨ, ਬਾਸਕਟਬਾਲ, ਵਾਲੀਬਾਲ ਕੋਰਟ, ਸਕੇਟਿੰਗ ਟਰੈਕ ਅਤੇ ਕ੍ਰਿਕਟ ਪਿੱਚਾਂ ਨਾਲ ਲੈਸ ਹੋਵੇਗਾ ਪਾਰਕ - ਵਿਧਾਇਕਾ ਜੀਵਨਜੋਤ ਕੌਰ

5 Dariya News

ਅੰਮ੍ਰਿਤਸਰ 20-Jul-2026

ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਵਾਰਡ ਨੰਬਰ 35 (ਨਿਊ ਅੰਮ੍ਰਿਤਸਰ) ਦੇ 7 ਏਕੜ ਪਾਰਕ ਵਿੱਚ ਆਧੁਨਿਕ ਖੇਡ ਢਾਂਚੇ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਲੋਕਾਂ ਨੂੰ ਆਧੁਨਿਕ ਸਹੂਲਤਾਂ ਉਪਲਬਧ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਵਿਧਾਇਕਾ ਜੀਵਨਜੋਤ ਕੌਰ ਨੇ ਦੱਸਿਆ ਕਿ ਇਸ ਪਾਰਕ ਨੂੰ ਪੰਜਾਬ ਪੱਧਰ ਦੀਆਂ ਖੇਡ ਸਹੂਲਤਾਂ ਦੇ ਮਿਆਰ ਅਨੁਸਾਰ ਵਿਕਸਤ ਕੀਤਾ ਜਾ ਰਿਹਾ ਹੈ। ਇਸ ਤਹਿਤ ਇੱਥੇ ਸਿੰਥੈਟਿਕ ਜੋਗਿੰਗ ਟਰੈਕ, ਐਕ੍ਰੀਲਿਕ ਲੇਅਰਸ ਵਾਲਾ ਬੈਡਮਿੰਟਨ ਕੋਰਟ, ਬਾਸਕਟਬਾਲ ਕੋਰਟ, ਵਾਲੀਬਾਲ ਕੋਰਟ, ਸਕੇਟਿੰਗ ਟਰੈਕ ਅਤੇ ਕ੍ਰਿਕਟ ਪਿੱਚਾਂ ਦਾ ਨਿਰਮਾਣ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਇਲਾਕੇ ਦੇ ਨੌਜਵਾਨਾਂ, ਬੱਚਿਆਂ ਅਤੇ ਹਰ ਉਮਰ ਵਰਗ ਦੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਖੇਡ ਗਤੀਵਿਧੀਆਂ ਨਾਲ ਜੁੜਨ ਲਈ ਪ੍ਰੇਰਿਤ ਕਰੇਗਾ। ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਸ਼ਹਿਰਾਂ ਦਾ ਸੰਤੁਲਿਤ ਅਤੇ ਯੋਜਨਾਬੱਧ ਵਿਕਾਸ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਵਿਧਾਇਕਾ ਜੀਵਨਜੋਤ ਕੌਰ ਨੇ ਪਾਰਕ ਵਿੱਚ ਪਹੁੰਚੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਵੱਲੋਂ ਉਠਾਏ ਗਏ ਮੁੱਦਿਆਂ ਦੇ ਜਲਦ ਹੱਲ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।

ਵਿਧਾਇਕਾ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਵਾਰਡ ਨੰਬਰ 35 ਦੀ ਨੁਹਾਰ ਬਦਲਣਾ ਅਤੇ ਲੋਕਾਂ ਨੂੰ ਹਰ ਲੋੜੀਂਦੀ ਸਹੂਲਤ ਸਮੇਂ ਸਿਰ ਉਪਲਬਧ ਕਰਵਾਉਣਾ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਉਮੀਦਾਂ ਅਨੁਸਾਰ ਹਰ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇਗਾ।