5 Dariya News

ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਨਵਾਂ ਨੱਥੇਵਾਲਾ ਅਤੇ ਨੱਥੇਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

5 Dariya News

ਕੋਟਕਪੂਰਾ 21-Jul-2026

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ  ਬੀਤੀ ਸ਼ਾਮ ਪਿੰਡ ਨਵਾਂ ਨੱਥੇਵਾਲਾ ਅਤੇ ਨੱਥੇਵਾਲਾ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਆਪਣੇ ਇਲਾਕੇ ਨਾਲ ਸਬੰਧਤ ਵਿਕਾਸ ਕਾਰਜਾਂ ਅਤੇ ਹੋਰ ਜਨਤਕ ਮੁੱਦਿਆਂ ਬਾਰੇ ਜਾਣੂ ਕਰਵਾਇਆ।

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰ-ਦੁਆਰ ਤੇ ਹੀ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਉਦੇਸ਼ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਸਮੇਂ ਸਿਰ ਨਿਪਟਾਰਾ ਕਰਵਾਉਣਾ ਹੈ। 

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਵੱਲੋਂ ਉਠਾਏ ਗਏ ਜਾਇਜ਼ ਮਸਲਿਆਂ ਦਾ ਤਰਜੀਹ ਦੇ ਆਧਾਰ ਤੇ ਹੱਲ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਤਕਸੀਮ ਕੀਤੀਆਂ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਪਿੰਡਾਂ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਮੁੱਦਿਆਂ ਤੇ ਵੀ ਵਿਚਾਰ-ਵਟਾਂਦਰਾ ਕੀਤਾ ਅਤੇ ਭਰੋਸਾ ਦਿੱਤਾ ਕਿ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।