ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ
ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਉਹਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ
5 Dariya News
ਚੰਡੀਗੜ੍ਹ 22-Jul-2026
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਕੈਬਿਨਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਭਾਗ ਦੇ ਕੰਮਕਾਜ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ ਕੀਤੀ।ਇਸ ਸਮੀਖਿਆ ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਵਧੀਕ ਸਕੱਤਰ ਸ੍ਰੀ ਲਤੀਫ ਅਹਿਮਦ ਅਤੇ ਡਾਇਰੈਕਟਰ ਸ੍ਰੀ ਮਨੀਸ਼ ਕੁਮਾਰ ਵੱਲੋਂ ਵਿਭਾਗ ਦੇ ਪ੍ਰਸ਼ਾਸਨਿਕ ਮਾਮਲਿਆਂ, ਬਜਟ, ਕਿਸਾਨ ਪੱਖੀ ਸਬਸਿਡੀ ਸਕੀਮਾਂ, ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਅਤੇ ਹੋਰ ਮਹੱਤਵਪੂਰਨ ਮੁੱਦਿਆਂ ਬਾਰੇ ਵਿਸਥਾਰ ਨਾਲ ਬਾਗਬਾਨੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਬਾਗਬਾਨੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਯੋਗ ਕਿਸਾਨਾਂ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਖੇਤਰੀ ਪੱਧਰ 'ਤੇ ਕਿਸਾਨਾਂ ਨਾਲ ਸਿੱਧਾ ਸੰਪਰਕ ਕਰਨ ਤਾਂ ਜੋ ਉਹ ਸਰਕਾਰੀ ਸਕੀਮਾਂ ਬਾਰੇ ਜਾਗਰੂਕ ਹੋਣ ਅਤੇ ਵੱਧ ਤੋਂ ਵੱਧ ਕਿਸਾਨ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ।