5 Dariya News

ਫਾਜ਼ਿਲਕਾ ਦੇ ਵਿਧਾਇਕ ਨੇ ਹਲਕੇ ਦੇ ਵੱਖ ਵੱਖ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ

5 Dariya News

ਫਾਜ਼ਿਲਕਾ 24-Jul-2026

ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਦੇ ਸਰਕਾਰੀ ਸੀਨੀਅਰ.ਸੈਕੰਡਰੀ.ਸਮਾਰਟ ਸਕੂਲ (ਲੜਕੇ),  ਪਿੰਡ ਲਾਲੋ ਵਾਲੀ ਵਿਖੇ ਪੀ.ਐਮ ਸੀਨੀਅਰ.ਸੈਕੰਡਰੀ.ਸਮਾਰਟ ਸਕੂਲ ਅਤੇ ਸਰਕਾਰੀ ਸੀਨੀਅਰ.ਸੈਕੰਡਰੀ.ਸਮਾਰਟ ਸਕੂਲ ਲਾਧੂਕਾ ਸਕੂਲੀ ਬੱਚਿਆਂ ਨੂੰ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ । ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਾਨ ਸਰਕਾਰ ਵੱਲੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਅੱਜ ਸਾਡੇ ਸਰਕਾਰੀ ਸਕੂਲਾਂ ਦੇ ਬੱਚੇ ਹਰ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਰਹੇ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬਦਲਾਅ ਦੀ ਇੱਕ ਨਵੀਂ ਸਵੇਰ ਆਈ ਹੈ!ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਕਲਾਸ ਰੂਮ ਵਿਦਿਆਰਥੀਆਂ ਨੂੰ ਡਿਜ਼ੀਟਲ ਅਤੇ ਇੰਟਰਐਕਟਿਵ ਢੰਗ ਨਾਲ ਪੜ੍ਹਾਈ ਕਰਨ ਵਿੱਚ ਮਦਦਗਾਰ ਸਾਬਤ ਹੋ ਰਹੇ ਹਨ!ਉਨ੍ਹਾਂ ਨੇ ਬੱਚਿਆਂ ਨੂੰ ਪੜ੍ਹਾਈ ਵੱਲ ਧਿਆਨ ਦੇਣ ਅਤੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਸਮਾਜ ਦੀ ਤਰੱਕੀ ਦੀ ਕੁੰਜੀ ਹੈ ਅਤੇ ਸਰਕਾਰ ਹਮੇਸ਼ਾ ਵਿਦਿਆਰਥੀਆਂ ਦੀ ਮਦਦ ਲਈ ਵਚਨਬੱਧ ਹੈ।