5 Dariya News

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਬੱਸ ਨੂੰ ਕੀਤਾ ਰਵਾਨਾ

5 Dariya News

ਜ਼ੀਰਕਪੁਰ 26-Jul-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜ਼ੀਰਕਪੁਰ ਦੇ ਵਾਰਡ ਨੰਬਰ 8, 16 ਅਤੇ 17 ਤੋਂ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ 91ਵੀਂ, 92ਵੀਂ ਅਤੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਤੀਰਥ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣਾ ਹੈ। 

ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸੂਬੇ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਸੁਰੱਖਿਅਤ ਅਤੇ ਸੁਵਿਧਾਜਨਕ ਆਵਾਜਾਈ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਹਰ ਸੰਭਵ ਸਹੂਲਤ ਪ੍ਰਦਾਨ ਕਰ ਰਹੀ ਹੈ।ਇਸ ਮੌਕੇ ਵਾਰਡ ਇੰਚਾਰਜਾਂ ਤੋਂ ਇਲਾਵਾ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।