ਸਪੀਕਰ ਸੰਧਵਾਂ ਨੇ ਪਿੰਡ ਮੌੜ ਵਿਖੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ
ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਸਪੀਕਰ ਸੰਧਵਾ ਨੇ ਕੀਤਾ ਸਵਾਗਤ
5 Dariya News
ਕੋਟਕਪੂਰਾ 26-Jul-2026
ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਮੌੜ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ।ਮੀਟਿੰਗ ਦੌਰਾਨ ਸ.ਸੰਧਵਾਂ ਨੇ ਕਿਹਾ ਕਿ ਪਾਰਟੀ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ‘ਤੇ ਵਰਕਰਾਂ ਦੀ ਭੂਮਿਕਾ ਬਹੁਤ ਅਹਿਮ ਹੈ।ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਸਰਕਾਰ ਦੀਆਂ ਲੋਕ-ਪੱਖੀਨੀਤੀਆਂ ਨੂੰ ਵੇਖ ਕੇ ਵੱਡੀ ਗਿਣਤੀ ਵਿੱਚ ਅਕਾਲੀ ਦਲ ਛੱਡ ਕੇ ਲੋਕ ਆਮ ਆਦਮੀ ਪਾਰਟੀ ਦੇ ਕਾਫ਼ਲੇ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਦਾ ਦਿਲੋਂ ਸਵਾਗਤ ਕੀਤਾ ।
ਉਨ੍ਹਾਂ ਕਿਹਾ ਕਿ ਤੁਹਾਡਾ ਇਹ ਸਾਥ ਅਤੇ ਵਿਸ਼ਵਾਸ ਸਾਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ।ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ‘ਆਪ’ ਆਮ ਲੋਕਾਂ ਦੀ ਪਾਰਟੀ ਹੈ ਅਤੇ ਲੋਕ ਆਪ ਮੁਹਾਰੇ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਅਸੀਂ ਪੰਜਾਬ ਦੀ ਬਹਿਤਰੀ ਲਈ ਕੰਮ ਕਰਦੇ ਹਾਂ ਅਤੇ ਇਕੱਠੇ ਹੋ ਕੇ ਕੰਮ ਕਰਦੇ ਰਹਾਂਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਦਾ ਮਾਣ ਸਤਿਕਾਰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਮੂਹ ਪਰਿਵਾਰਾਂ ਦੇ ਪਾਰਟੀ ਵਿੱਚ ਆਉਣ ਨਾਲ ਆਮ ਆਦਮੀ ਪਾਰਟੀ ਹੋਰ ਮਜਬੂਤ ਹੋਵੇਗੀ। ਇਸ ਮੌਕੇ ਖੁਸ਼ਵਿੰਦਰ ਸਿੰਘ,ਅਰਸ਼ਦੀਪ ਸਿੰਘ, ਸ਼ੁਭਦੀਪ ਸਿੰਘ,ਡੀਸੀ ਮੌੜ,ਸੁਖਦੇਵ ਮੌੜ,ਗੁਰਪਿਆਰ ਮੌੜ,ਜਰਮਨ ਸਿੰਘ,ਹਰਪ੍ਰੀਤ ਸਿੰਘ ਗੋਰਾ ਸਿੰਘ, ਗੁਰਮੀਤ ਸਿੰਘ,ਪਿੰਦਾ ਸਿੰਘ, ਸੁਖਦੇਵ ਸਿੰਘ, ਡਾ. ਜਗਵੀਰ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।