5 Dariya News

ਜ਼ਿਲ੍ਹੇ ਵਿੱਚ ਮਕਾਨ ਮਾਲਕਾਂ ਵੱਲੋਂ ਰੱਖਣ ਵਾਲੇ ਕਿਰਾਏਦਾਰ, ਨੌਕਰ, ਪੇਇੰਗ ਗੈਸਟ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ/ ਚੌਂਕੀ ਵਿੱਚ ਦਰਜ ਕਰਵਾਉਣ ਦੇ ਹੁਕਮ

5 ਦਰਿਆ ਨਿਊਜ਼

ਐਸ .ਏ.ਐਸ.ਨਗਰ 05-Jun-2014

ਤੇਜਿੰਦਰਪਾਲ ਸਿੰਘ ਸਿੱਧੂ ਆਈ .ਏ.ਐਸ. ਡਿਪਟੀ ਕਮਿਸ਼ਨਰ –ਕਮ –ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦੇ ਐਕਟ ਨੰ 2) ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੀਆਂ ਮਿਉਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ ਨੌਕਰ / ਪੇਇੰਗ ਗੈਸਟ ਰੱਖੇਗਾ ਤਾਂ ਉਸ ਵੱਲੋ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ ਵਿੱਚ ਦਰਜ ਕਰਾਉਣਾ ਲਾਜ਼ਮੀ ਹੋਵੇਗਾ। ਇਹ ਹੁਕਮ 26 ਜੁਲਾਈ 2014 ਤੱਕ ਲਾਗੂ ਰਹਿਣਗੇ।