ਪਰਕਾਸ਼ ਸਿੰਘ ਬਾਦਲ ਵੱਲੋਂ ਸ੍ਰੋਮਣੀ ਅਕਾਲੀ ਦਲ -ਭਾਜਪਾ ਸਰਕਾਰ ਬਾਰੇ ਕਾਰਗੁਜਾਰੀ ਦੇ ਅਧਾਰ 'ਤੇ ਰਾਇ ਬਨਾਉਣ ਦਾ ਸੱਦਾ
ਸੰਗਤ ਦਰਸ਼ਨਾਂ ਦੇ ਪਿੱਛੇ ਕੋਂਈ ਸਿਆਸੀ ਏਜੰਡਾ ਨਹੀਂ, ਹੇਠਲੇ ਪੱਧਰ 'ਤੇ ਲੋਕਾਂ ਦੀ ਭਲਾਈ ਕਰਨਾ ਹੀ ਇਸ ਦਾ ਉਦੇਸ਼-ਮੋੱਖ ਮੰਤਰੀ
5 ਦਰਿਆ ਨਿਊਜ਼
ਤਲਵੰਡੀ ਸਾਬੋ 15-Jun-2014
ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਰਾਜ ਦੇ ਲੋਕਾਂ ਨੂੰ ਸ੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਬਾਰੇ ਆਪਣੀ ਰਾਇ ਇਸ ਦੀ ਕਾਰਗੁਜਾਰੀ ਦੇ ਅਧਾਰ 'ਤੇ ਬਨਾਉਣ ਦੀ ਅਪੀਲ ਕੀਤੀ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਸਿਆਸੀ ਪਾਰਟੀਆਂ ਵੱਲੋਂ ਕੀਤੀ ਜਾਣ ਵਾਲੀ ਅਧਾਰ ਹੀਣ ਆਲੋਚਨਾ ਦੇ ਸਬੰਧ ਵਿੱਚ ਲੋਕਾਂ ਨੂੰ ਗੁੰਮਰਾਹ ਨਾ ਹੋਣ ਲਈ ਆਖਿਆ ਹੈ।
ਅੱਜ ਤਲਵੰਡੀ ਸਾਬੋ ਵਿਖੇ ਸੰਗਤ ਦਰਸ਼ਨ ਦੇ ਦੂਜੇ ਦਿਨ ਸੱਤ ਪਿੰਡਾਂ ਵਿੱਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੀ ਹੈ ਕਿਸ ਨੇ ਲੋਕਾਂ ਨਾਲ ਨੇੜੇ ਦਾ ਸੰਪਰਕ ਬਨਾਉਣ ਲਈ ਸੰਗਤ ਦਰਸ਼ਨ ਦਾ ਵਿਲੱਖਣ ਪ੍ਰੋਗਰਾਮ ਆਰੰਭਿਆ ਹੈ। ਇਸ ਦਾ ਉਦੇਸ਼ ਹੇਠਲੇ ਪੱਤਰ 'ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨਾ ਹੈ।ਉਨ੍ਹਾਂ ਕਿਹਾ ਕਿ ਸੰਗਤ ਦਰਸ਼ਨਾਂ ਦੇ ਪਿੱਛੇ ਕੋਈ ਸਿਆਸੀ ਉਦੇਸ਼ ਨਹੀਂ ਹੈ ਇਨ੍ਹਾਂ ਦਾ ਕਾਰਨ ਕੇਵਲ ਇੱਕ ਚੰਗੇ ਸਮਾਜ ਦਾ ਨਿਰਮਾਣ ਕਰਨਾ ਹੈ। ਲੋਕ ਪੱਖੀ ਵਿਕਾਸ ਨੂੰ ਯਕੀਨੀ ਬਨਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਨੂੰ ਕੇਵਲ ਜਨਤਾ, ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਅਤੇ ਅਫਸਰਸ਼ਾਹਾਂ ਨੂੰ ਇੱਕ ਮੰਚ 'ਤੇ ਲਿਆਂ ਕੇ ਹੀ ਕੀਤਾ ਜਾ ਸਕਦਾ ਹੈ ਜੋ ਕਿ ਉਨ੍ਹਾਂ ਦੀ ਸਰਕਾਰ ਲਗਾਤਾਰ ਕਰ ਰਹੀ ਹੈ।ਬਾਦਲ ਨੇ ਇਸ ਦੌਰਾਨ ਲੋਕਾਂ ਦੀਆਂ ਤਕਲੀਫਾਂ ਨੂੰ ਸੁਣਦੇ ਹੋਏ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ 'ਤੇ ਇਨ੍ਹਾਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਸ. ਬਾਦਲ ਨੇ ਗਰੀਬ ਲੋਕਾਂ ਨੂੰ ਘਰ ਮੁਹਈਆ ਕਰਵਾਉਣ ਲਈ ਅਧਿਕਾਰੀਆਂ ਨੂੰ ਇੱਕ ਦਮ ਸਰਵੇ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਕੋਈ ਵੀ ਘਰ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿਹਾ ਕਿ ਰਾਜ ਸਰਕਾਰ ਨੇ ਸਗਨ ਸਕੀਮ ਦੀ ਬਕਾਇਆ ਸਾਰੀ ਰਾਸ਼ੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਰੇ ਬਿਨੈਕਾਰਾਂ ਨੂੰ ਬਿਜਲੀ ਦੇ ਕੁਨੈਕਸ਼ਨ ਜਲਦੀ ਜਾਰੀ ਕਰ ਦਿੱਤੇ ਜਾਣਗੇ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਖੇਤੀ ਸਹਾਇਕ ਧੰਦਿਆਂ ਨੂੰ ਬੜ੍ਹਾਵਾ ਦੇ ਕੇ ਖੇਤੀਬਾੜੀ ਨੂੰ ਮੁੜ ਸਥਾਪਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀ ਸਹਾਇਕ ਧੰਦਿਆਂ ਦੇ ਨਾਲ ਰਾਜ ਸਰਕਾਰ ਕਿਸਨਾਂ ਦੀ ਕਮਾਈ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਕਿਸਾਨ ਨੂੰ ਪੱਕ ਪੈਰੀਂ ਕੀਤਾ ਜਾ ਸਕੇ। ਉਨ੍ਹਾਂ ਨੇ ਰਵਾਇਤੀ ਖੇਤੀ ਦੇ ਲਾਹੇਬੰਦ ਧੰਦਾ ਨਾ ਰਹਿਣ ਦਾ ਜਿਕਰ ਕਰਦੇ ਹੋਏ ਕਿਸਾਨਾਂ ਨੂੰ ਡੇਅਰੀ, ਮੱਛੀ ਪਾਲਣ, ਮੁਰਗੀ ਪਾਲਣ, ਬੱਕਰੀ ਪਾਲਣ ਵਰਗੇ ਧੰਦੇ ਅਪਣਾਉਣ ਲਈ ਅੱਗੇ ਆਉਣ ਲਈ ਆਖਿਆ। ਉਨ੍ਹਾਂ ਨੇ ਖੇਤੀ ਸਹਾਇ ਕ ਧੰਦਿਆਂ ਨੂੰ ਖੇਤੀ ਦੇ ਬਰਾਬਰ ਮਿੱਥਣ ਦੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ।ਮÎੁੱਖ ਮੰਤਰੀ ਨੇ ਖੇਤੀ ਵਿਭਿੰਨਤਾ ਦੇ ਉਦੇਸ਼ਾਂ ਨੂੰ ਸਰ ਕਰਲ ਲਈ ਮੱਕੀ ਅਤੇ ਹੋਰ ਬਦਲਵੀਆਂ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਤੈਹ ਕਰਨ ਦੀ ਵੀ ਵਕਾਲਤ ਕੀਤੀ। ਮੱਛੀ ਪਾਲਣ ਦੀ ਗੱਲ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਕੇਂਦਰੀ ਖੇਤੀਬਾੜੀ ਮੰਤਰੀ ਪੰਜਾਬ ਵਿੱਚ ਸੈਂਟਰਲ ਇੰਸਟੀਚਿਊਟ ਆਫ ਫਰਿਸ਼ਵਾਟਰ ਏਕੁਆਕਲਚਰ ਦਾ ਖੇਤਰੀ ਕੇਂਦਰ ਸਥਾਪਿਤ ਕਰਨ ਲਈ ਸਹਿਮਤ ਹੋ ਗਏ ਹਨ ਜੋ ਕਿ ਰਾਜ ਵਿੱਚ ਮੱਛੀ ਪਾਲਣ ਨੂੰ ਹੋਰ ਬੜ੍ਹਾਵਾ ਦੇਵੇਗਾ।ਰਾਜ ਦੇ ਸਮੁੱਚੇ ਵਿਕਾਸ ਲਈ ਕੀਤੀਆਂ ਗਈਆਂ ਕੋਸ਼ਿਸ਼ਾਂ ਦਾ ਜਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਦੇ ਵੱਖ ਵੱਖ ਵਿਭਾਗਾਂ ਵੱਲੋਂ ਵੱਖ ਵੱਖ ਪ੍ਰੋਜੈਕਟਾਂ ਦੀਆਂ ਵਿਸਤ੍ਰਤ ਰੋਪੋਰਟਾਂ ਬਨਾਈਆਂ ਗਈਆਂ ਹਨ ਜੋ ਉਨ੍ਹਾਂ ਨੇ ਹਾਲ ਹੀ ਦੇ ਦਿੱਲੀ ਦੌਰੇ ਦੌਰਾਨ ਪ੍ਰਧਾਨ ਮੰਤਰੀ ਅਤੇ ਹੋਰਨਾਂ ਕੇਂਦਰੀ ਮੰਤਰੀਆਂ ਨਾਲ ਵਿਚਾਰੀਆਂ ਹਨ ਤਾਂ ਜੋ ਰਾਜ ਵਿੱਚ ਵਿਕਾਸ ਦੀ ਗਤੀ ਨੂੰ ਤੇਜੀ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਹਾਲ ਹੀ ਦਾ ਦਿੱਲੀ ਦੌਰਾ ਸਫਲ ਰਿਹਾ ਹੈ ਅਤੇ ਕੇਂਦਰ ਨੇ ਪੰਜਾਬ ਦੇ ਵਿਕਾਸ ਵਿੱਚ ਪੂਰਾ ਸਹਿਯੋਗ ਕਰਨ ਅਤੇ ਮਦਦ ਦੇਣ ਦਾ ਭਰੋਸਾ ਦੁਆਇਆ ਹੈ।ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਸਰਕਾਰ ਦੇ ਬਦਲਣ ਨਾਲ ਰਾਜ ਵਿੱਚ ਕਿਸਾਨਾਂ ਅਤੇ ਗਰੀਬਾਂ ਪੱਖੀ ਨੀਤੀਆਂ ਨੂੰ ਸਰਗਰਮੀ ਨਾਲ ਲਾਗੂ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਖੇਤੀ ਵਿਭਿੰਨਤਾ, ਬਿਜਲੀ ਅਤੇ ਉਦਯੋਗ ਪ੍ਰਮੁੱਖ ਖੇਤਰ ਹਨ ਜਿਨ੍ਹਾਂ ਵਿੱਚ ਵਿਕਾਸ ਲਈ ਰਾਜ ਸਰਕਾਰ ਹਰ ਯਤਨ ਕਰੇਗੀ।ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ ਜੇ ਐਸ ਚੀਮਾ, ਸਾਬਕਾ ਵਿਧਾਇਕ ਸ੍ਰੀ ਜੀਤ ਮੁਹਿੰਦਰ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਬਸੰਤ ਗਰਗ, ਡੀ ਆਈ ਜੀ ਸ੍ਰੀ ਜੋਗਿੰਦਰ ਸਿੰਘ ਅਤੇ ਐਸ ਐਸ ਪੀ ਗੁਰਪ੍ਰੀਤ ਸਿੰਘ ਭੁੱਲਰ ਵੀ ਹਾਜ਼ਰ ਸਨ।