5 Dariya News

ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਲੋਕਾਂ ਨੂੰ ਹੇਠਲੇ ਪੱਧਰ ਤੱਕ ਜਾਗਰੂਕ ਕੀਤਾ ਜਾਵੇਗਾ : ਬਿੰਦਰਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਸਮਾਗਮ ਦਾ ਆਯੋਜਨ

5 Dariya News

ਐਸ.ਏ.ਐਸ.ਨਗਰ 08-Nov-2014

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ 'ਚ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਲੋਕ ਅਦਾਲਤਾਂ ਬਾਰੇ ਲੋਕਾਂ ਨੂੰ ਹੇਠਲੇ ਪੱਧਰ ਤੱਕ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਲੋਕ ਇਨ੍ਹਾਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਜ਼ਿਲ੍ਹਾ ਕਾਨੂੰਨਂੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਕੰਜਿਊਮਰ ਪ੍ਰੌਟੈਕਸ਼ਨ ਐਸੋਸੀਏਸ਼ਨ ਮੋਹਾਲੀ ਦੇ ਸਹਿਯੋਗ ਨਾਲ ਪੈਰਾਗਾਨ ਸਕੂਲ ਸੈਕਟਰ –69 ਵਿਖੇ ਕਾਨੂੰਨੀ ਸੇਵਾਵਾਂ ਦਿਵਸ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਚੀਫ ਜੂਡੀਸੀਅਲ ਮੈਜਿਸਟ੍ਰੇਟ-ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਤਰਨਤਾਰਨ ਸਿੰਘ ਬਿੰਦਰਾ ਨੇ ਕੀਤਾ।  ਇਸ ਮੌਕੇ ਕਾਨੂੰਨੀ ਸੇਵਾਵਾਂ ਦਿਵਸ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਕੈਂਪ ਦਾ ਆਯੋਜਨ ਵੀ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਬਿੰਦਰਾ ਨੇ ਕੰਜੀਊਮਰ ਪ੍ਰੋਟੈਕਸ਼ਨ ਅੈਕਟ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆ ਜਾ ਰਹੀਆਂ ਵੱਖ-ਵੱਖ ਸਕੀਮਾਂ  ਬਾਰੇ ਵੀ ਜਾਣਕਾਰੀ ਦਿੱਤੀ। ਸਮਾਗਮ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਤਰਲੋਚਨ ਸਿੰਘ ਅਤੇ ਬਿਊਰੋ ਆਫ ਇੰਡੀਅਨ ਸਟੈਂਡਰਡ ਚੰਡੀਗੜ੍ਹ ਸ੍ਰੀਮਤੀ ਅਰਚਨਾ ਨੇ ਵੀ ਸੰਬੋਧਨ ਕੀਤਾ।  ਇਸ ਮੌਕੇ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਪਤਵੰਤਿਆਂ ਨੂੰ ਕਾਨੂੰਨੀ ਸੇਵਾਵਾਂ ਸਬੰਧੀ ਜਗਰੂਕ ਕਰਨ ਲਈ ਪੈਂਫਲੈਂਟ ਵੀ ਵੰਡੇ। ਕਾਨੂੰਨੀ ਦਿਵਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੰਜਿਊਮਰ ਪ੍ਰਟੈਕਸ਼ਨ ਐਸੋਸੀਏਸਨ ਦੇ ਪ੍ਰਧਾਨ ਸ੍ਰੀ ਗੁਰਦੀਪ ਸਿੰਘ ਨੇ ਬੋਲਦਿਆਂ ਕਿਹਾ ਕਿ ਜ਼ਿਲ੍ਹਾ ਕਾਨੂੰਨਂੀ ਸੇਵਾਵਾਂ ਅਥਾਰਟੀ ਵੱਲੋਂ ਕਰਵਾਇਆ ਗਿਆ ਸਮਾਗਮ ਸਲਾਘਾਯੋਗ ਕਦਮ ਹੈ ਜਿਸ ਨਾਲ ਆਮ ਲੋਕਾਂ ਨੂੰ ਕਾਨੂੰਨੀ ਸੇਵਾਵਾ ਬਾਰੇ ਜਾਣਕਾਰੀ ਹਾਸ਼ਲ ਹੋਈ ਹੈ। ਇਸ ਮੌਕੇ  ਕੰਜਿਊਮਰ ਪ੍ਰੋਟੈਕਸ਼ਨ ਐਸੋਸੀਏਸਨ ਦੇ ਚੇਅਰਮੈਂਨ ਸਤਬੀਰ ਸਿੰਘ ਧਨੋਆ, ਜਨਰਲ ਸੈਕਟਰੀ ਕਰਮ ਸਿੰਘ ਮਾਵੀ, ਭੁਪਿੰਦਰ ਸਿੰਘ ਟਿਵਾਣਾ ਅਤੇ ਐਨ.ਡੀ.ਅਰੋਡਾ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।