5 Dariya News

ਪੇਂਡੂ ਲਿੰਕ ਸੜਕਾਂ ਤੇ ਚਲਦੇ ਗੈਰ ਕਾਨੂੰਨੀ ਟਿੱਪਰ ਟਰਾਲਿਆਂ ਦੇ ਮਾਲਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ : ਬੀਬੀ ਅਮਨਜੋਤ ਕੌਰ ਰਾਮੂਵਾਲੀਆ

ਬੇਰੁਜਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਧੰਦਿਆਂ ਲਈ ਸਬਸਿਡੀ ਤੇ ਕਰਜੇ ਮੁਹੱਇਆ ਕਰਵਾਏ ਜਾਣਗੇ

5 Dariya News

ਐਸ.ਏ.ਐਸ ਨਗਰ 07-May-2015

ਪੇਂਡੂ ਲਿੰਕ ਸੜਕਾਂ ਤੇ ਚਲਦੇ ਗੈਰ ਕਾਨੂੰਨੀ ਟਿੱਪਰ ਟਰਾਲਿਆਂ ਦੇ ਮਾਲਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਿਉਂਕਿ ਇਹ ਓਵਰ ਲੋਡ ਟਿੱਪਰ ਟਰਾਲੇ ਜਿਥੇ ਲਿੰਕ ਸੜਕਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ ਉਥੇ ਲੋਕਾਂ ਲਈ ਆਵਾਜਾਈ ਵਿੱਚ ਵੀ ਰੁਕਾਵਟ ਬਣਦੇ ਹਨ। ਇਸ ਗੱਲ ਦੀ ਜਾਣਕਾਰੀ ਚੇਅਰਪਰਸ਼ਨ ਜ਼ਿਲ੍ਹਾ ਯੋਜਨਾ ਕਮੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਯੋਜਨਾ ਕਮੇਟੀ ਦੇ ਮੀਟਿੰਗ ਹਾਲ ਵਿਖੇ ਮਾਇਨਿੰਗ, ਟਰਾਂਸਪੋਰਟ ਵਿਭਾਗ ਅਤੇ ਬੀ.ਡੀ.ਪੀ.ਓਜ਼ ਦੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਮਾਇਨਿੰਗ ਵਿਭਾਗ, ਪੁਲਿਸ ਅਤੇ ਟਰਾਂਸਪੋਰਟ ਵਿਭਾਗ ਨੂੰ ਲਿੰਕ ਸੜਕਾਂ ਤੇ ਗੈਰ ਕਾਨੂੰਨੀ ਚਲਦੇ ਟਿੱਪਰ ਟਰਾਲਿਆਂ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਇਸ ਮੌਕੇ ਜ਼ਿਲ੍ਹੇ ਦੇ ਪਿੰਡਾਂ ਵਿੱਚ ਚਲ ਰਹੇ ਵਿਕਾਸ  ਕਾਰਜਾਂ ਦੀ ਸਮੀਖਿੱਆ ਕਰਦਿਆਂ ਸਮੂਹ ਬੀ.ਡੀ.ਪੀ.ਓਜ਼ ਨੂੰ ਆਖਿਆ ਕਿ ਉਹ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਤੇ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਅਤੇ ਕੰਮ ਦੇ ਮਿਆਰੀ ਹੋਣ ਨੂੰ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਸ ਮੌਕੇ ਸਮੂਹ ਬੀ.ਡੀ.ਪੀ.ਓਜ਼ ਨੂੰ ਕੰਢੀ ਏਰੀਏ ਦੇ ਵਿਕਾਸ ਲਈ ਦਿੱਤੇ ਫੰਡਜ਼ ਦੀ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਾਉਣ ਲਈ ਵੀ ਆਖਿਆ ਅਤੇ ਰਹਿੰਦੇ ਕੰਮਾਂ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨ ਲਈ ਆਖਿਆ। 

ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਨੂੰ ਆਖਿਆ ਕਿ ਉਹ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਧੰਦੇ ਸ਼ੁਰੂ ਕਰਨ ਲਈ ਸਬਸਿਡੀ ਤੇ ਕਰਜੇ ਮੁਹੱਈਆ ਕਰਾਉਣ ਲਈ ਪੁਰ ਜੋਰ ਯਤਨ ਕਰਨ ਤਾਂ ਜੋ ਨੌਜਵਾਨ ਆਪੋ ਆਪਣੇ ਕਾਰੋਬਾਰ ਸ਼ੁਰੂ ਕਰ ਸਕਣ। ਜਨਰਲੀ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੇਰੁਜਗਾਰਾਂ ਨੂੰ ਰੋਜ਼ਗਾਰ ਦੇ ਸਾਧਨ ਮੁਹੱਈਆ ਕਰਾਉਣ ਲਈ ਹਰ ਸਾਲ ਤਕਰੀਬਨ 50 ਲੱਖ ਰੁਪਏ ਦਾ ਕਰਜਾ ਮੁਹੱਈਆ ਕਰਵਾਇਆ ਜਾਂਦਾ ਹੈ ਤਾਂ  ਉਹ ਆਪਣੇ ਰੋਜ਼ਗਾਰ ਸ਼ੁਰੂ ਕਰ ਸਕਣ। ਇਸ ਮੌਕੇ ਉਪ ਅਰਥ ਤੇ ਅੰਕੜਾ ਸਲਾਹਾਕਾਰ ਸ੍ਰੀ ਸੁਖਵਿੰਦਰ ਸਿੰਘ, ਬੀ.ਡੀ.ਪੀ.ਓਜ਼ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।