ਬੀਬੀ ਰੋਮਾਣਾ ਦੀ ਅਗਵਾਈ ਵਿੱਚ ਵਾਰਡ ਨੰਬਰ 8 ਵਿਚ ਚੋਣ ਪ੍ਰਚਾਰ
ਜਥੇਦਾਰ ਉਜਾਗਰ ਸਿੰਘ ਬਡਾਲੀ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ ਦੀ ਅਪੀਲ
5 ਦਰਿਆ ਨਿਊਜ਼ (ਹਰਪ੍ਰੀਤ ਸਿੰਘ ਰਾਮਗੜੀਆ)
ਖਰੜ 23-Jan-2012
ਨਗਰ ਕੌਂਸਲ ਖਰੜ ਦੇ ਪ੍ਰਧਾਨ ਸ. ਗੁਰਪ੍ਰੇਮ ਸਿੰਘ ਰੋਮਾਣਾ ਦੀ ਧਰਮ ਪਤਨੀ ਬੀਬੀ ਰਵਿੰਦਰ ਕੌਰ ਰੋਮਾਣਾ ਦੀ ਅਗਵਾਈ ਵਿੱਚ ਵਾਰਡ ਨੰਬਰ 8 (ਰਣਜੀਤ ਨਗਰ) ਵਿਖੇ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਵੋਟਾਂ ਨਾਲ ਜਥੇਦਾਰ ਉਜਾਗਰ ਸਿੰਘ ਬਡਾਲੀ ਨੂੰ ਜਿਤਾਉਣ ਤਾਂ ਜੋ ਅਕਾਲੀ ਭਾਜਪਾ ਦੀ ਸਰਕਾਰ ਲਿਆਂਦੀ ਜਾ ਸਕੇ ਅਤੇ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਜਾਰੀ ਰੱਖਿਆ ਜਾ ਸਕੇ। ਇਸ ਮੌਕੇ ਵਾਰਡ ਨੰਬਰ 1 ਤੋਂ ਕੌਂਸਲਰ ਦਰਸ਼ਨ ਸਿੰਘ ਸ਼ਿਵਜੋਤ ਦੀ ਧਰਮ ਪਤਨੀ ਬੀਬੀ ਜਸਵੀਰ ਕੌਰ ਸ਼ਿਵਜੋਤ ਵੀ ਉਨ੍ਹਾਂ ਦੇ ਨਾਲ ਸਨ।ਜਥੇਦਾਰ ਉਜਾਗਰ ਸਿੰਘ ਬਡਾਲੀ ਦੇ ਕੁੜਮ ਮਾਸਟਰ ਮੱਘਰ ਸਿੰਘ, ਕੁਲਜੀਤ ਸਿੰਘ ਖਰੜ ਸ਼ਹਿਰੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਭਾਗ ਸਿੰਘ ਬਬਨਾੜਾ, ਹਿੰਮਤ ਸਿੰਘ ਮੁੰਡੀਖਰੜ, ਹਰਜੀਤ ਸਿੰਘ ਜੀਤੀ ਜਗੀਰਦਾਰ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ, ਹਰਜਿੰਦਰ ਕੌਰ, ਜਸਵੀਰ ਕੌਰ, ਰਣਜੀਤ ਕੌਰ, ਬਲਵਿੰਦਰ ਕੌਰ, ਸੁਪਿੰਦਰ ਕੌਰ, ਮਨਜੀਤ ਕੌਰ, ਪ੍ਰਵੀਨ ਪ੍ਰਾਸ਼ਰ, ਵਿਦਿਆ ਦੇਵੀ, ਸਿਮਰਨ ਕੌਰ, ਪ੍ਰੀਤਮ ਕੌਰ, ਕਰਨੈਲ ਕੌਰ, ਸਿਮਰਨ ਕੌਰ, ਜਸਪਾਲ ਕੌਰ, ਬਲਜੀਤ ਕੌਰ, ਭੁਪਿੰਦਰ ਸਿੰਘ ਭਾਟੀਆ, ਰੁਪਿੰਦਰ ਸਿੰਘ, ਰਾਮ ਸਿੰਘ ਆਦਿ ਵੀ ਜਥੇਦਾਰ ਬਡਾਲੀ ਦੀ ਚੋਣ ਪ੍ਰਚਾਰ ਮੁਹਿੰਮ ਵਿੱਚ ਦਿਨ ਰਾਤ ਇੱਕ ਕਰ ਰਹੇ ਹਨ।