5 Dariya News

ਪੰਜਾਬ ਸਰਕਾਰ ਵੱਲੋਂ ਰਾਜ ਦੀਆ 5490 ਕਿਲੋਮੀਟਰ ਸੜਕਾਂ ਦੀ ਮੁਰੰਮਤ ਦੀ ਯੋਜਨਾ ਪ੍ਰਵਾਨ : ਜਨਮੇਜਾ ਸਿੰਘ ਸੇਖੋਂ

ਮੁਰੰਮਤ ਦੇ ਕੰਮ ਦੀ ਪੂਰਨ ਨਿਗਰਾਨੀ ਕਰਨ ਅਤੇ ਗੁਣਵਤਾ ਮਾਪਦੰਡਾ ਨੂੰ ਅਸਰਦਾਰ ਢੰਗ ਨਾਲ ਲਾਗੂ ਕੀਤੇ ਜਾਣ ਦੇ ਨਿਰਦੇਸ਼

5 Dariya News

ਚੰਡੀਗੜ੍ਹ 01-Jun-2015

ਪੰਜਾਬ ਸਰਕਾਰ ਨੇ ਰਾਜ ਦੀਆਂ ਕੁੱਲ 5490 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਦੀ ਸਾਲ 2015-16 ਵਰ੍ਹੇ ਵਿੱਚ ਮੁਰੰਮਤ ਕਰਨ ਦੀ ਇੱਕ ਵਿਆਪਕ ਯੋਜਨਾ ਨੂੰ ਪ੍ਰਵਾਨ ਕੀਤਾ ਹੈ।ਪੰਜਾਬ ਸਰਕਾਰ ਵੱਲੋਂ ਸਾਲ 2015-16 ਦੋਰਾਨ ਰਾਜ ਦੀਆਂ 5490 ਕਿਲੋਮੀਟਰ ਪ੍ਰਮੁੱਖ ਸੜਕਾਂ ਅਤੇ ਲਿੰਕ ਸੜਕਾਂ ਦੀ ਮੁਰੰਮਤ ਅਤੇ ਉਸਾਰੀ ਸਬੰਧੀ ਤਿਆਰ ਕੀਤੀ ਗਈ ਯੋਜਨਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਸਬੰਧੀ ਅੱਜ ਲੋਕ ਨਿਰਮਾਣ ਮੰਤਰੀ ਪੰਜਾਬ ਜਨਮੇਜਾ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਹੋਈ ਇਕ ਉੱਚ ਪੱੱਧਰੀ ਮੀਟਿੰਗ ਹੋਈ ।ਇਸ ਮੀਟਿੰਗ ਵਿੱਚ ਵਿਭਾਗ ਦੇ ਸਾਰੇ ਵਿੰਗਾਂ ਦੇ ਚੀਫ ਇੰਜਨੀਅਰ ਹਾਜਰ ਸਨ।ਇਸ ਸਬੰਧੀ ਜਾਣਕਾਰੀ ਦਿੰਦਿਆ ਲੋਕ ਨਿਰਮਾਣ ਵਿਭਾਗ ( ਬੀ ਐਂਡ ਆਰ ) ਦੇ ਇੱੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਰਾਜ ਦੀਆ 1062 ਕਿਲੋਮੀਟਰ ਲੰਬੀਆ ਸੜਕਾਂ ਦੀ ਵਿਸ਼ੇਸ਼ ਮੁਰੰਮਤ ਕੀਤੀ ਜਾਣੀ ਹੈ ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਹਾਲਤ ਬਹੁਤ ਖਰਾਬ ਹੋ ਚੁੱਕੀ ਹੈ ਜਿਸ ਕਾਰਨ ਇਨ੍ਹਾਂ ਦੀ ਤੁਰੰਤ ਮੁਰੰਮਤ ਦੀ ਲੋੜ ਹੈ । ਇਸ ਤੋਂ ਇਲਾਵਾ ਰਾਜ ਦੀਆ 4428 ਕਿਲੋਮੀਟਰ ਲੰਬੀਆਂ ਸੜਕਾਂ ਦੀ ਆਮ ਮੁਰੰਮਤ ਵੀ ਕੀਤੀ ਜਾਣੀ ਹੈ । ਇਸ ਸਮੁੱਚੇ ਪ੍ਰੋਜੈਕਟ ਉਤੇ ਪ੍ਰਗਤੀ ਦਾ ਜਾਇਜਾ ਲੈਣ ਲਈ ਅੱਜ ਦੀ ਮੀਟਿੰਗ ਕੀਤੀ ਗਈ।ਸ਼੍ਰੀ ਸੇਖੋਂ ਨੇ ਕਿਹਾ ਕਿ ਸਾਲ 2015-16 ਦੋਰਾਨ ਜਿੱਥੇ ਰਾਜ ਵਿਚ ਵੱਡੇ ਪੱਧਰ ਤੇ ਢਾਚਾਗਤ ਵਿਕਾਸ ਹੋਵੇਗਾ ਉਸਦੇ ਨਾਲ ਹੀ ਰਾਜ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ ਅਤੇ ਨਾਲ ਦੀ ਨਾਲ ਪਿੰਡ ਅਤੇ ਸ਼ਹਿਰਾਂ ਨੂੰ ਰਾਜ ਦੀਆਂ ਪ੍ਰਮੁੱਖ ਸੜਕਾਂ ਨਾਲ ਜੋੜਨ ਲਈ ਨਵੀਆਂ ਲਿੰਕ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ ।ਸ਼੍ਰੀ ਸੇਖੋਂ ਨੇ ਇਸ ਮੌਕੇ ਚੀਫ ਇੰਜਨੀਅਰਜ਼ ਨੂੰ ਨਿਰਦੇਸ਼ ਦਿੱਤੇ ਕਿ ਪੰਜਾਬ ਮੰਡੀ ਬੋਰਡ ਵੱਲੋਂ ਜਿਨ੍ਹਾਂ ਲਿੰਕ ਸੜਕਾਂ ਦੀ ਮੁਰੰਮਤ ਸਬੰਧੀ ਪ੍ਰਵਾਨਗੀ ਦੇ ਦਿੱਤੀ ਹੈ ਉਨ੍ਹਾਂ ਲਿੰਕ ਸੜਕਾਂ ਦੀ ਉਸਾਰੀ ਲਈ ਤੁਰੰਤ ਟੈਂਡਰ ਮੰਗ ਲਏ ਜਾਣ ਅਤੇ ਨਾਲ ਹੀ ਇਹ ਵੀ ਨਿਰਦੇਸ਼ ਦਿੱਤਾ ਕਿ ਇਨ੍ਹਾਂ ਲਿੰਕ ਸੜਕਾਂ ਦੀ ਉਸਾਰੀ ਦਾ ਕੰਮ ਤੈਅ ਸਮੈਂ ਵਿੱਚ ਮੁਕੰਮਲ ਹੋਣਾਂ ਯਕੀਨੀ ਬਨਾਉਣ।