5 Dariya News

ਪੰਜਾਬ ਦੇ ਕਿਸਾਨਾਂ ਨੂੰ ਜਿਣਸਾਂ ਦੇ ਵਾਜਿਬ ਭਾਅ ਨਾ ਮਿਲਣ ਕਾਰਨ ਕਿਸਾਨਾਂ ਦੇ ਨਾਲ-ਨਾਲ ਪੰਜਾਬ ਨੂੰ ਵੀ ਘਾਟਾ ਪਿਆ : ਜਥੇਦਾਰ ਤੋਤਾ ਸਿੰਘ

ਰਾਜ ਦੇ ਕਿਸ਼ਾਨਾਂ ਨੂੰ ਫਸਲੀ ਵਿÎਭਿੰਨਤਾ ਅਤੇ ਸਹਾਇਕ ਧੰਦੇ ਅਪਣਾਕੇ ਆਪਣੇ ਖਰਚੇ ਘਟਾਉਣ ਦੀ ਲੋੜ ਤੇ ਜੋਰ

5 Dariya News

ਐਸ.ਏ.ਐਸ.ਨਗਰ 09-Jun-2015

ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਇਸ ਦੀ ਆਰਥਿਕਤਾ ਵੀ ਖੇਤੀਬਾੜੀ ਤੇ ਨਿਰਭਰ ਕਰਦੀ ਹੈ ਪਰੰਤੂ ਪੰਜਾਬ ਦੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਜਿਣਸਾਂ ਦੇ ਵਾਜਿਬ ਭਾਅ ਨਾ ਮਿਲਣ ਕਾਰਨ ਜਿਥੇ ਕਿਸਾਨਾਂ ਦਾ ਨੁਕਸਾਨ ਹੋਇਆ ਉਥੇ ਪੰਜਾਬ ਦਾ ਵੀ ਆਰਥਿਕ  ਨੁਕਸਾਨ ਹੋਇਆ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਖੇਤੀਬਾੜੀ ਮੰਤਰੀ ਪੰਜਾਬ ਜਥੇਦਾਰ ਤੋਤਾ ਸਿੰਘ ਨੇ ਐਸ.ਏ.ਐਸ.ਨਗਰ ਵਿਖੇ 19 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਖੇਤੀ ਭਵਨ ਨੂੰ ਕਿਸਾਨਾਂ ਅਤੇ ਕਿਰਸਾਣੀ ਨੂੰ ਸਮਰਪਿਤ ਕਰਨ ਉਪਰੰਤ ਫਸਲੀ ਵਿÎਭਿੰਨਤਾ ਪ੍ਰੋਗਰਾਮ ਤਹਿਤ ਕਰਵਾਈ ਗਈ ਰਾਜ ਪੱਧਰੀ ਗੋਸਟੀ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਪਹਿਲਾ ਖੇਤੀਬਾੜੀ ਵਿਭਾਗ ਨਾਲ ਸਬੰਧਤ ਦਫ਼ਤਰ ਚੰਡੀਗੜ੍ਹ ਵਿਖੇ ਕਿਰਾਏ ਦੀਆਂ ਇਮਾਰਤਾਂ ਵਿੱਚ ਕੰਮ ਕਰਦੇ ਸਨ ਪਰੰਤੂ ਹੁਣ ਖੇਤੀ ਭਵਨ ਬਣਨ ਨਾਲ ਖੇਤੀਬਾੜੀ ਵਿਭਾਗ ਦੇ ਸਾਰੇ ਦਫ਼ਤਰ ਇੱਕ ਛੱਤ ਹੇਠ ਆ ਜਾਣਗੇ ਜਿਸ ਨਾਲ ਕਿਸਾਨਾਂ  ਨੂੰ ਵੱਡਾ ਫਾਇਦਾ ਹੋਵੇਗਾ ਅਤੇ ਉਨ੍ਹਾਂ ਦੀ ਸਮੇਂ ਅਤੇ ਧੰਨ ਦੀ ਬਚਤ ਵੀ ਹੋਵੇਗੀ। ਖੇਤੀਬਾੜੀ ਮੰਤਰੀ ਪੰਜਾਬ ਨੇ ਰਾਜ ਦੇ ਕਿਸ਼ਾਨਾਂ ਨੂੰ ਫਸਲੀ ਵਿÎਭਿੰਨਤਾ ਅਤੇ ਸਹਾਇਕ ਧੰਦੇ ਅਪਣਾਕੇ ਆਪਣੇ ਖਰਚੇ ਘਟਾਉਣ ਦੀ ਲੋੜ ਤੇ ਜੋਰ ਦਿੰਦਿਆ ਕਿਹਾ ਕਿ ਭਾਵੇ ਕਿਸਾਨੀ ਲਈ ਇਹ ਔਖਾ ਸਮਾਂ ਹੈ ਕਿਸਾਨਾਂ ਨੂੰ ਸਹੀਂ ਭਾਅ ਨਾ ਮਿਲਣ ਕਾਰਨ  ਜਿਨਸਾਂ ਵਿੱਚ ਮੁਨਾਫਾ ਨਹੀਂ ਮਿਲ ਰਿਹਾ ਪਰੰਤੂ ਫਿਰ ਵੀ ਮਿਹਨਤਕਸ ਕਿਸਾਨ ਅੱਗੇ ਵੱਧ ਰਹੇ ਹਨ। 

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਘੱਟ ਰਹੀਂ ਹੈ ਤੇ ਖਰਚੇ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਸਰਕਾਰਾਂ ਨੂੰ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਮਿਥਣੇ ਚਾਹੀਦੇ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲਾਂ ਦੀ ਪੈਦਾਵਾਰ ਵੇਚਣ ਵਿੱਚ ਕੋਈ ਦਿੱਕਤ ਪੇਸ ਨਾ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਕਿਸਾਨਾਂ ਨੂੰ ਆਰਥਿਕ ਮੰਦਹਾਲੀ ਵਿੱਚੋ ਕੱਢਣ ਲਈ ਹਰ ਸੰਭਵ ਯਤਨ ਕਰ ਰਹੀਂ ਹੈ ਅਤੇ ਕਿਸਾਨਾਂ ਦੇ ਹਿੱਤਾਂ ਦੀ ਹਮੇਸਾਂ ਰਾਖੀ ਕਰਨ ਲਈ ਵਚਨਬੱਧ ਹੈ। ਉਨ੍ਹਾਂ ਇਸ ਮੌਕੇ ਖੇਤੀਬਾੜੀ ਵਿਭਾਗ ਦੇ ਮਾਹਿਰਾ ਨੂੰ ਆਖਿਆ ਕਿ ਉਹ ਖੇਤੀਬਾੜੀ ਨੂੰ ਲਾਹੇਵੰਦ ਧੰਦਾਂ ਬਣਾਉਣ ਲਈ ਨਵੀਂਆਂ-ਨਵੀਆਂ ਕਿਸਮਾਂ ਇਜਾਦ ਕਰਨ ਅਤੇ ਕਿਸਾਨਾਂ ਨੂੰ ਅਧੁਨਿਕ ਤਕਨੀਕਾਂ ਨਾਲ ਖੇਤੀ ਕਰਨ ਦੇ ਨਾਲ-ਨਾਲ ਸਾਂਝੀ ਖੇਤੀ ਕਰਨ ਲਈ ਵੀ ਪ੍ਰੇਰਿਤ ਕਰਨ ਤਾਂ ਜੋ ਉਨ੍ਹਾਂ ਦੀ ਆਰਥਿਕਤਾ ਮਜਬੂਤ ਹੋ ਸਕੇ। ਉਨ੍ਹਾਂ ਇਯ ਮੌਕੇ ਇਹ ਵੀ ਸੱਦਾ ਦਿੱਤਾ ਕਿ ਪਿੰਡਾਂ ਵਿੱਚ ਨਸ਼ਾ ਰਹਿਤ ਸਮਾਜ ਦੀ ਸਿਰਜਨਾ ਲਈ ਉਹ ਕਿਸਾਨਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ। ਉਨ੍ਹਾਂ ਇਸ ਮੋਕੇ ਪੰਜਾਬ ਦੇ 36 ਉਨੱਤ ਕਿਸਾਨਾਂ ਤੇ  ਲਿਖੀ ਕਿਤਾਬ ਵੀ ਜਾਰੀ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਖੇਤੀ ਭਵਨ ਵਿਖੇ ਵਾਤਾਵਰਣ ਦੀ ਸਵੱਛਤਾ ਲਈ ਰੁੱਖ ਵੀ ਲਗਾਏ। ਇਸ ਉਪਰੰਤ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਝੋਨੇ ਦੀ ਸਿਜ਼ਨ ਦੌਰਾਨ ਬਿਜਲੀ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਸਾਲ 4 ਲੱਖ ਹੈਕਟੇਅਰ ਰਕਬੇ ਵਿੱਚ ਝੇਨੇ ਦੀ ਸਿੱਧੀ ਬਿਜਾਈ ਕੀਤੀ ਜਾਵੇਗੀ ਜਦਕਿ ਪਿਛਲੇ ਸਾਲ 2 ਲੱਖ 87 ਹਜ਼ਾਰ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਸੀ। 

ਗੋਸਟੀ ਨੂੰ ਸੰਬੋਧਨ ਕਰਦਿਆਂ ਮੁੱਖ ਸੰਸਦੀ ਸਕੱਤਰ ਖੇਤੀਬਾੜੀ ਸ੍ਰ: ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ  ਕਿ ਖੇਤੀਬਾੜੀ ਵਿਭਾਗ ਦੇ ਫੀਲਡ ਅਧਿਕਾਰੀ ਕਿਸਾਨਾਂ ਨੂੰ ਆਪਣੀ ਖੇਤੀ ਨੌਕਰਾਂ ਦੀ ਬਜਾਏ ਆਪਣੀ ਨਿਗਰਾਨੀ ਹੇਠ ਕਰਾਉਣ ਅਤੇ ਆਪਣੇ ਖਰਚੇ ਘੱਟ ਕਰਨ ਪ੍ਰਤੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਖੇਤੀ ਭਵਨ ਬਣਨ ਨਾਲ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਇੱਕਸੁਰਤਾ ਨਾਲ ਕੰਮ ਕਰ ਸਕਣਗੇ। ਜਿਸ ਦਾ ਕਿਸਾਨਾਂ ਨੂੰ ਫਾਇਦਾ ਹੋਵੇਗਾ। ਗੋਸਟੀ ਨੂੰ ਸੰਬੋਧਨ ਕਰਦਿਆਂ ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ ਸ੍ਰੀ ਸੁਰੇਸ ਕੁਮਾਰ ਨੇ ਖੇਤੀਬਾੜੀ ਵਿਭਾਗ ਦੇ ਟੈਕਨੋਕਰੇਟਾਂ ਨੂੰ  ਕਿਸਾਨਾਂ ਨੂੰ ਕਣਕ ਝੋਨੇ ਦੇ ਚੱਕਰ ਚੋਂ ਕੱਢ ਕੇ ਲਾਹੇਵੰਦ ਫਸਲਾਂ ਲਈ ਪ੍ਰੇਰਿਤ ਕਰਨ ਲਈ ਆਖਿਆ। ਉਨ੍ਹਾਂ ਮਾਡਰਨ ਖੇਤੀ ਤੇ ਜੋਰ ਦਿੰਦਿਆ ਕਿਹਾ ਕਿ ਆਉਣ ਵਾਲੀ ਪੀੜੀ ਨੂੰ ਵੀ ਕਿਰਸਾਣੀ ਵੱਲ ਅਕਰਸਿਤ ਕੀਤਾ ਜਾਵੇ। ਡਾਇਰੈਕਟਰ ਖੇਤੀਬਾੜੀ ਵਿਭਾਗ ਡਾ. ਮੰਗਲ ਸਿੰਘ ਨੇ ਕਿਹਾ ਕਿ ਭਾਵੇ ਖੇਤੀਬਾੜੀ ਵਿਭਾਗ ਦੀ ਮਿਹਨਤ ਸਦਕਾ ਪੰਜਾਬ ਦੇ ਕਿਸਾਨਾਂ ਨੂੰ ਪੈਦਾਵਾਰ ਦੇ ਖੇਤਰ ਵਿੱਚ ਬਹੁਤ ਵੱਡੀਆਂ ਮੱਲਾਂ ਮਾਰੀਆਂ ਹਨ । ਪਰੰਤੂ ਹੁਣ ਸਾਨੂੰ ਖੇਤੀਬਾੜੀ ਵਿੱਚ ਨਵੀਆਂ ਤਕਨੀਕਾਂ ਅਪਣਾਕੇ ਲਾਹਵੰਦ ਖੇਤੀ ਅਤੇ ਸਹਾਇਕ ਧੰਦੇ ਅਪਣਾਉਂਣੇ ਪੈਣਗੇ। ਜਿਸ ਲਈ ਖੇਤੀਬਾੜੀ ਵਿਭਾਗ ਪੁਰੀ ਲਗਨ ਅਤੇ ਮਿਹਨਤ ਨਾਲ ਕੰਮ ਕਰੇਗਾ। ਂਿÂਸ ਮੋਕੇ ਸਯੁੰਕਤ ਡਾਇਰੈਕਟਰ ਸ੍ਰ: ਬਲਵਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਪੰਜਾਬ 'ਚ ਕਿਸਾਨ ਆਤਮਾ ਹੱਟਸ ਖੋਲਣ ਨਾਲ ਕਿਸਾਨਾਂ ਨੂੰ ਸਿੱਧੇ ਤੌਰ ਤੇ ਫਾਇਦਾ ਹੋਇਆ ਹੈ। ਇਸ ਮੌਕੇ ਡਾਇਰੈਕਟਰ ਬਾਗਬਾਨੀ ਡਾ. ਗੁਰਕੰਵਲ ਸਿੰਘ ਨੇ ਗੋਸਟੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਤੇ ਖੇਤੀਬਾੜੀ ਟੈਕਨੋਕਰੇਟ ਕਿਰਸਾਣੀ ਵਿੱਚ ਤਬਦੀਲੀ ਲਿਆ ਕੇ ਇਸ ਨੂੰ ਮੁਨਾਫੇ ਵੱਲ ਲੈ ਜਾ ਸਕਦੇ ਹਨ। ਇਸ ਮੋਕੇ ਵਿਸ਼ੇਸ ਸਕੱਤਰ ਖੇਤੀਬਾੜੀ ਵਿਭਾਗ ਸ੍ਰ: ਦਲਜੀਤ ਸਿੰਘ, ਐਸ.ਡੀ.ਐਮ ਸ੍ਰੀ ਲਖਮੀਰ ਸਿੰਘ, ਸਯੁੰਕਤ ਸਕੱਤਰ ਡੇਅਰੀ ਵਿਭਾਗ ਸ੍ਰੀ ਜਸਵੀਰ ਸਿੰਘ, ਡਾ. ਪਰਮਿੰਦਰ ਸਿੰਘ, ਡਾ. ਜਸਵੀਰ ਸਿੰਘ ਬੈਂਸ,  ਚੀਫ ਇੰਜੀਨੀਅਰ ਮੰਡੀ ਬੋਰਡ ਸ੍ਰੀ ਆਰ.ਪੀ. ਭੱਟੀ ਸਮੇਤ ਖੇਤੀਬਾੜੀ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਰਾਜ ਪੱਧਰੀ ਗੋਸਟੀ ਮੋਕੇ ਖੇਤੀਬਾੜੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰਾ ਵੱਲੋਂ ਫਸਲੀ ਵਿਭਿੰਨਤਾ ਸਬੰਧੀ ਵਿਚਾਰ ਚਰਚਾ ਕੀਤੀ ਗਈ।