5 Dariya News

ਐਸ.ਏ.ਐਸ.ਨਗਰ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ : ਬੀਬੀ ਰਾਮੂਵਾਲੀਆ

ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸ਼ਨ ਨੇ ਪਿੰਡਾਂ ਦੀਆਂ ਪੰਚਾਇਤਾਂ ਦੀਆਂ ਸੁਣੀਆ ਮੁਸ਼ਕਲਾਂ

5 Dariya News

ਐਸ.ਏ.ਐਸ.ਨਗਰ 14-Jul-2015

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ ਅਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਜਿਸ ਲਈ ਧਨ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਇਸ ਗੱਲ ਦੀ ਜਾਣਕਾਰੀ ਚੇਅਰਪਰਸ਼ਨ ਜ਼ਿਲ੍ਹਾ ਯੋਜਨਾ ਕਮੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਯੋਜਨਾ ਕਮੇਟੀ ਦੇ ਮੀਟਿੰਗ ਹਾਲ ਵਿਖੇ ਛੇ ਪਿੰਡਾਂ ਦੀਆਂ ਪੰਚਾਇਤਾਂ ਦੀਆਂ ਮੁਸ਼ਕਲਾਂ ਸੁਣਨ ਮੌਕੇ ਦਿੱਤੀ। ਬੀਬੀ ਰਾਮੂਵਾਲੀਆ ਨੇ ਇਸ ਮੌਕੇ ਪਿੰਡ ਲਾਂਡਰਾਂ, ਨਿਊ ਲਾਂਡਰਾਂ, ਚੱਪਰਚਿੜੀ ਖੁਰਦ, ਚੱਪੜਚਿੜੀ ਕਲਾਂ, ਦਾਊ, ਬੜਮਾਜਰਾ ਕਲੌਨੀ ਅਤੇ ਕੈਲੋਂ ਦੀਆਂ ਪੰਚਾਇਤਾ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਸਰਪੰਚਾਂ ਨੂੰ ਵਿਸ਼ਵਾਸ਼ ਦਿਵਾਇਆ ਕਿ  ਮੌਜੂਦਾ ਅਕਾਲੀ ਭਾਜਪਾ ਸਰਕਾਰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਪੁਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਐਸ.ਏ.ਐਸ.ਨਗਰ ਹਲਕੇ ਦੇ ਹਰ ਪਿੰਡ ਵਿੱਚ ਸੀਵਰੇਜ, ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਅਤੇ ਸੜਕਾਂ ਦੀ ਮੁਰੰਮਤ ਦਾ ਕੰਮ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਪਿੰਡ ਦੇ ਸਰਪੰਚਾਂ ਤੋਂ ਪਿੰਡ ਵਿੱਚ ਹੋਣ ਵਾਲੇ ਕੰਮਾਂ ਦੀ ਜਾਣਕਾਰੀ ਵੀ ਹਾਸ਼ਲ ਕੀਤੀ। ਮੀਟਿੰਗ  ਵਿੱਚ ਬਲਾਕ ਵਿਕਾਸ ਪੰਚਾਇਤ ਅਫ਼ਸਰ ਸ੍ਰੀ ਮਲਵਿੰਦਰ ਸਿੰਘ ਸਮੇਤ ਪੰਚਾਇਤੀ ਰਾਜ ਦੇ ਅਧਿਕਾਰੀ ਅਤੇ ਦਾਊ ਦੇ ਸਰਪੰਚ ਅਵਤਾਰ ਸਿੰਘ, ਚੱਪੜਚਿੜੀ ਖੁਰਦ ਦੇ ਰਣਧੀਰ ਸਿੰਘ, ਚੱਪੜਚਿੜੀ ਕਲਾਂ ਦੇ ਸੋਹਨ ਸਿੰਘ, ਲਾਂਡਰਾਂ ਦੇ ਗੁਲਜਾਰ ਸਿੰਘ, ਨਿਊ ਲਾਂਡਰਾਂ ਦੀ ਮਨਦੀਪ ਕੌਰ, ਬੜਮਾਜਰਾ ਦੀ ਸਰਪੰਚ ਬਲਜਿੰਦਰ ਕੌਰ ਮੌਜੂਦ ਸਨ।