5 Dariya News

557.90 ਕਰੋੜ ਦੀ ਲਾਗਤ ਨਾਲ 4233.79 ਕਿਲੋਮੀਟਰ ਲਿੰਕ ਸੜਕਾਂ ਦੀ ਹੋਵੇਗੀ ਵਿਸ਼ੇਸ਼ ਰਿਪੇਅਰ : ਜਨਮੇਜਾ ਸਿੰਘ ਸੇਖੋਂ

ਅਗਲੇ ਸਾਲ 30 ਅਪਰੈਲ ਤੱਕ ਕੰਮ ਮੁਕੰਮਲ ਕਰਨ ਦਾ ਟੀਚਾ ਮਿੱਥਿਆ , 46.97 ਕਰੋੜ ਦੀ ਲਾਗਤ ਨਾਲ 4666.88 ਕਿਲੋਮੀਟਰ ਹੋਰ ਲਿੰਕ ਸੜਕਾਂ ਦੇ ਪੈਚ ਵਰਕ ਦਾ ਹੋਵੇਗਾ ਕੰਮ

5 Dariya News

ਚੰਡੀਗੜ੍ਹ 07-Oct-2015

ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਤੇ ਛੋਟੇ ਕਸਬਿਆਂ ਨੂੰ ਆਪਸ ਵਿੱਚ ਅਤੇ ਵੱਡੇ ਸ਼ਹਿਰਾਂ ਨਾਲ ਜੋੜਦਿਆਂ ਲਿੰਕ ਸੜਕਾਂ ਵਿੱਚ ਹੋਰ ਬਿਹਤਰ ਬਣਾਉਣ ਲਈ ਯੋਜਨਾ ਉਲੀਕੀ ਹੈ। 604.87 ਕਰੋੜ ਰੁਪਏ ਦੇ ਦੋ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਮਿਲ ਗਈ ਹੈ ਜਿਸ ਤਹਿਤ ਟੈਂਡਰ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ ਇਹ ਕੰਮ ਸੱਤ ਮਹੀਨਿਆਂ ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਇਹ ਜਾਣਕਾਰੀ ਲੋਕ ਨਿਰਮਾਣ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਇਸ ਪ੍ਰਾਜੈਕਟਾਂ ਦਾ ਰੀਵਿਊ ਕਰਨ ਸਬੰਧੀ ਰੱਖੀ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਮੀਟਿੰਗ ਵਿੱਚ ਸਮੂਹ ਵਿੰਗਾਂ ਦੇ ਚੀਫ ਇੰਜਨੀਅਰਜ਼ ਸ਼ਾਮਲ ਸਨ।ਸ. ਸੇਖੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਦੇ ਸ਼ਹਿਰਾਂ ਨੂੰ ਚਾਰ ਤੇ ਛੇ ਮਾਰਗੀ ਸੜਕਾਂ ਨਾਲ ਜੋੜਿਆ ਜਾ ਰਿਹਾ ਹੈ ਉਥੇ ਪਿੰਡਾਂ ਤੇ ਛੋਟੇ ਕਸਬਿਆਂ ਨੂੰ ਆਪਸ ਵਿੱਚ ਅਤੇ ਵੱਡੇ ਸ਼ਹਿਰਾਂ ਨਾਲ ਜੋੜਦੀਆਂ ਲਿੰਕ ਸੜਕਾਂ ਦੇ ਕੰਮ ਵਿੱਚ ਵੀ ਤੇਜ਼ੀ ਲਿਆਂਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਦੋ ਅਹਿਮ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦੇਣ ਉਪਰੰਤ ਟੈਂਡਰ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਦੱਸਿਆ ਕਿ ਪਹਿਲੇ ਪ੍ਰਾਜੈਕਟ ਤਹਿਤ 4233.79ਕਿਲੋਮੀਟਰ ਲਿੰਕ ਸੜਕਾਂ ਦੀ ਵਿਸ਼ੇਸ਼ ਰਿਪੇਅਰ ਕੀਤੀ ਜਾ ਰਹੀ ਹੈ। ਇਸ ਕੰਮ 'ਤੇ 557.90 ਕਰੋੜ ਰੁਪਏ ਖਰਚੇ ਜਾ ਰਹੇ ਹਨ। ਵਿਸ਼ੇਸ਼ ਰਿਪੇਅਰ ਦੇ ਕੰਮ ਨੂੰ ਮੁਕੰਮਲ ਕਰਨ ਦਾ ਟੀਚਾ 30 ਅਪਰੈਲ 2016 ਤੱਕ ਮਿੱਥਿਆ ਗਿਆ ਹੈ।ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਦੂਜੇ ਪ੍ਰਾਜੈਕਟ ਤਹਿਤ 4666.88 ਕਿਲੋਮੀਟਰ ਹੋਰ ਲਿੰਕ ਸੜਕਾਂ ਦੇ ਪੈਚ ਵਰਕ ਦਾ ਕੰਮ ਕੀਤਾ ਜਾਣਾ ਹੈ ਜਿਸ ਦੀ ਟੈਂਡਰ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਕਿਹਾ ਕਿ ਇਸ ਕੰਮ 'ਤੇ 46.97 ਕਰੋੜ ਰੁਪਏ ਖਰਚੇ ਜਾ ਰਹੇ ਹਨ। ਇਸ ਦਾ ਕੰਮ ਮੁਕੰਮਲ ਕਰਨ ਦਾ ਟੀਚਾ 28 ਫਰਵਰੀ 2016 ਮਿੱਥਿਆ ਗਿਆ ਹੈ। ਸ. ਸੇਖੋਂ ਨੇ ਮੀਟਿੰਗ ਦੌਰਾਨ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਹ ਕੰਮ ਜਿੱਥੇ ਤੈਅ ਸਮੇਂ ਅੰਦਰ ਕੀਤਾ ਜਾਵੇਗਾ ਉਥੇ ਮਿਆਰਾਂ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ।