ਅਕਾਲੀ-ਭਾਜਪਾ ਉਮੀਦਵਾਰ ਜਥੇਦਾਰ ਬਡਾਲੀ ਨੇ ਵਾਰਡ ਨੰਬਰ 12 ਅਤੇ 13 ਵਿੱਚ ਮੀਟਿੰਗਾਂ ਨੂੰ ਸੰਬੋਧਨ ਕੀਤਾ
5 ਦਰਿਆ ਨਿਊਜ਼ (ਹਰਪ੍ਰੀਤ ਸਿੰਘ ਰਾਮਗੜੀਆ)
ਖਰੜ 24-Jan-2012
ਵਿਧਾਨ ਸਭਾ ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਉਮੀਦਵਾਰ ਜਥੇਦਾਰ ਉਜਾਗਰ ਸਿੰਘ ਬਡਾਲੀ ਨੇ ਸ਼ਹਿਰ ਦੇ ਵਾਰਡ ਨੰਬਰ 12 ਅਤੇ 13 ਵਿੱਚ ਵੱਖ ਵੱਖ ਮੀਟਿੰਗਾਂ ਨੂੰ ਸੰਬੋਧਨ ਕੀਤਾ ਅਤੇ ਆਪਣੇ ਵੱਲੋਂ ਹਲਕੇ ਵਿਚ ਚੋਣ ਲੜਨ ਤੋਂ ਪਹਿਲਾਂ ਕਰਵਾਏ ਗਏ ਵਿਕਾਸ ਕਾਰਜਾਂ ਦੇ ਅਧਾਰ 'ਤੇ ਵੋਟਾਂ ਦੀ ਮੰਗ ਕੀਤੀ।ਇਸ ਮੌਕੇ ਮੀਟਿੰਗ ਨੂੰ ਸੰਬੋਧਨ ਨੂੰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰ੍ਹਵਾਂ ਹੁੰਗਾਰਾ ਮਿਲਿਆ ਜਦੋਂ ਪਿੰਡ ਨਵਾਂਗਰਾਉਂ ਵਿਖੇ ਕਮਾਊ ਸਭਾ ਵੱਲੋਂ ਜਥੇਦਾਰ ਉਜਾਗਰ ਸਿੰਘ ਬਡਾਲੀ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਗਿਆ। ਜਥੇਦਾਰ ਬਡਾਲੀ ਨੂੰ ਸਮਰਥਨ ਦੇਣ ਮੌਕੇ ਕਮਾਊ ਸਭਾ ਵੱਲੋਂ ਰੱਖੀ ਗਈ ਮੀਟਿੰਗ ਵਿੱਚ ਮਦਨ ਮੋਹਨ ਪਾਂਡੇ ਚੇਅਰਮੈਨ ਕਮਾਊ ਸਭਾ, ਪ੍ਰਧਾਨ ਧਰਮਿੰਦਰ ਤਿਵਾੜੀ, ਸਾਬਕਾ ਪ੍ਰਧਾਨ ਪੰਡਿਤ ਲੀਲਾਧਰ ਆਦਿ ਸਮੇਤ ਹੋਰ ਬਹੁਤ ਸਾਰੇ ਅਹੁਦੇਦਾਰਾਂ ਨੇ ਜਥੇਦਾਰ ਉਜਾਗਰ ਸਿੰਘ ਬਡਾਲੀ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਭੇਜਣਗੇ। ਜਥੇਦਾਰ ਬਡਾਲੀ ਨੇ ਕਮਾਊ ਸਭਾ ਵੱਲੋਂ ਉਨ੍ਹਾਂ ਨੂੰ ਸਮਰਥਨ ਦੇਣ ਦੇ ਲਈ ਧੰਨਵਾਦ ਕਰਦਿਆਂ ਦੋਬਾਰਾ ਅਕਾਲੀ-ਭਾਜਪਾ ਸਰਕਾਰ ਆਉਣ 'ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ।ਇਸ ਮੌਕੇ ਨਗਰ ਪ੍ਰੀਸ਼ਦ ਖਰੜ ਦੇ ਪ੍ਰਧਾਨ ਅਤੇ ਅਕਾਲੀ ਆਗੂ ਗੁਰਪ੍ਰੇਮ ਸਿੰਘ ਰੋਮਾਣਾ, ਕੌਂਸਲਰ ਜਗਜੀਤ ਸਿੰਘ ਲਵਲੀ, ਕੌਂਸਲਰ ਦਰਸ਼ਨ ਸਿੰਘ ਸ਼ਿਵਜੋਤ, ਭਾਜਪਾ ਆਗੂ ਤਿਲਕ ਰਾਜ ਚੱਢਾ, ਪ੍ਰੇਮ ਮਸੀਹ, ਜਸਪਾਲ ਸਿੰਘ ਬੱਸੀ, ਪ੍ਰਿੰਸੀਪਲ ਚੰਨਣ ਸਿੰਘ ਚੀਮਾ ਆਦਿ ਸਮੇਤ ਹੋਰ ਬਹੁਤ ਸਾਰੇ ਪਤਵੰਤੇ ਮੌਜੂਦ ਸਨ।