ਬਲੌਂਗੀ ਨੇੜੇ ਲੰਘਦੀ ਪਟਿਆਲਾ ਕੀ ਰਾਓ ਨੂੰ ਸ਼ੈਰਗਾਹ ਵਜੋਂ ਵਿਕਸਿਤ ਕੀਤਾ ਜਾਵੇਗਾ : ਤੇਜਿੰਦਰ ਪਾਲ ਸਿੰਘ ਸਿੱਧੂ
ਕਮਿਸ਼ਨਰ ਨਗਰ ਨਿਗਮ ਨੂੰ ਸਾਫ਼ ਸਫਾਈ ਅਤੇ ਰੁੱਖ ਲਗਾਉਣ ਦੀਆਂ ਦਿੱਤੀਆਂ ਹਦਾਇਤਾਂ
5 Dariya News
ਐਸ.ਏ.ਐਸ. ਨਗਰ (ਮੁਹਾਲੀ) 04-Nov-2015
ਹੁਣ ਉਹ ਦਿਨ ਦੂਰ ਨਹੀਂ ਜਦੋਂ ਬਲੌਂਗੀ ਨੇੜਿਓ ਲੰਘਦੀ ਪਟਿਆਲਾ ਕੀ ਰਾਓ ਨੂੰ ਇੱਕ ਚੰਗੀ ਸੈਰਗਾਹ ਵਜੋਂ ਵਿਕਸਿਤ ਕਰਕੇ ਇਸ ਨੂੰ ਸੈਰ ਲਈ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਪਟਿਆਲਾ ਕੀ ਰਾਓ ਨੂੰ ਸੈਰਗਾਹ ਵਜੋਂ ਵਿਕਸਿਤ ਕਰਨ, ਬਲੌਂਗੀ ਸਮੇਤ ਸਹਿਰ ਦੇ ਵਿਕਾਸ ਕਾਰਜਾਂ ਸਬੰਧੀ ਗਮਾਡਾ, ਪੁੱਡਾ, ਨਗਰ ਨਿਗਮ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੱਦੀ ਗਈ ਮੀਂਿਟੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਮੀਟਿੰਗ ਵਿੱਚ ਹਾਜ਼ਰ ਕਮਿਸ਼ਨਰ ਨਗਰ ਨਿਗਮ ਉਮਾ ਸੰਕਰ ਗੁਪਤਾ ਨੂੰ ਹਦਾਇਤ ਦਿੱਤੀ ਕਿ ਉਹ ਨਗਰ ਨਿਗਮ ਦੀ ਹਦੂਦ ਅੰਦਰ ਬਲੌਂਗੀ ਨੇੜਿਓ ਲੰਘਦੀ ਪਟਿਆਲਾ ਕੀ ਰਾਓ ਦੀ ਸਾਫ਼ ਸਫਾਈ ਕਰਕੇ ਉਸ ਦੇ ਆਲੇ ਦੁਆਲੇ ਵੱਧ ਤੋਂ ਵੱਧ ਰੁੱਖ ਲਗਾਉਣ ਨੂੰ ਯਕੀਨੀ ਬਣਾਉਣ ਅਤ ਰੋਸਨੀ ਲਈ ਲਾਈਟਾਂ ਵੀ ਲਗਾਈਆਂ ਜਾਣ ।
ਉਨ੍ਹਾਂ ਕਿਹਾ ਕਿ ਇਸ ਨੂੰ ਚੰਗੀ ਸੈਰਗਾਹ ਬਣਾਉਣ ਲਈ ਫੰਡਾਂ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ । ਪਟਿਆਲਾ ਕੀ ਰਾਓ ਨੂੰ ਸੈਰਗਾਹ ਵਜੋਂ ਵਿਕਸਿਤ ਕਰਨ ਲਈ ਨਗਰ ਨਿਗਮ ਅਤੇ ਗਮਾਡਾ ਮਿਲ ਕੇ ਕੰਮ ਕਰਨਗੇ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਹਦਾਇਤ ਕੀਤੀ ਕਿ ਨਜਾਇਜ ਕਬਜੇ ਹਟਾ ਕੇ ਪਹਿਲੇ ਪੜਾਅ ਦੌਰਾਨ ਪਟਿਆਲਾ ਕੀ ਰਾਓ ਦੀ ਸਾਫ ਸਫਾਈ ਕਰਵਾ ਕੇ ਇਸ ਨੂੰ ਸੁੰਦਰ ਦਿੱਖ ਪ੍ਰਦਾਨ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਬਲੌਂਗੀ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸਮੀਖਿੱਆ ਵੀ ਕੀਤੀ ਉਨ੍ਹਾਂ ਦੱਸਿਆ ਕਿ ਪਿੰਡ ਦੇ ਵਿਕਾਸ ਕਾਰਜਾਂ ਤੇ ਕਰੀਬ ਪੰਜਾਬ ਸਰਕਾਰ ਵੱਲੋ 5 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਉਨ੍ਹਾਂ ਬਲੌਂਗੀ ਵਿੱਚ ਪਾਏ ਜਾ ਰਹੇ ਸੀਵਰੇਜ ਦੇ ਕੰਮ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਡਿਪਟੀ ਕਮਿਸ਼ਨਰ ਨੇ ਪਿੰਡ ਬਲੌਂਗੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦੇ ਮਿਆਰੀ ਹੋਣ ਦੀ ਰਿਪੋਰਟ ਦੋ ਦਿਨਾਂ ਦੇ ਅੰਦਰ-ਅੰਦਰ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਭੁਪਿੰਦਰ ਸਿੰਘ ਨੂੰ ਸੌਂਪਣ ਲਈ ਆਖਿਆ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਵਿਕਾਸ ਕਾਰਜਾਂ 'ਚ ਅਣਗਹਿਲੀ ਬਰਦਾਸਤ ਨਹੀਂ ਕੀਤੀ ਜਾਵੇਗੀ । ਉਨ੍ਹਾਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੇ ਮਿਆਰੀ ਹੋਣ ਨੂੰ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਦਿੱਤੀਆਂ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਬਰਸਾਤ ਦੇ ਦਿਨਾਂ 'ਚ ਬਲੌਂਗੀ ਸਥਿਤ ਛੱਪੜ ਦੇ ਪਾਣੀ ਕਾਰਨ ਲੋਕਾਂ ਨੂੰ ਆਉਣ ਵਾਲੀ ਸੱਮਿਸਿਆ ਦੇ ਹੱਲ ਲਈ ਯੋਜਨਾ ਤਿਆਰ ਕਰਨ ਦੀਆਂ ਹਦਾਇਤਾ ਦਿੱਤੀਆਂ ਤਾਂ ਜੋ ਲੋਕਾਂ ਨੂੰ ਛੱਪੜ ਦੇ ਪਾਣੀ ਦੀ ਸਮੀਸਿਆ ਤੋਂ ਪੱਕੇ ਤੌਰ ਤੇ ਛੁਟਕਾਰਾ ਮਿਲ ਸਕੇ। ਸ੍ਰੀ ਸਿੱਧੂ ਨੇ ਇਸ ਮੌਕੇ ਕਮਿਸ਼ਨਰ ਨਗਰ ਨਿਗਮ ਨੂੰ ਐਸ.ਏ.ਐਸ.ਨਗਰ 'ਚ ਚੰਡੀਗੜ੍ਹ ਦੀ ਹੱਦ ਤੇ ਪੈਂਦੀ ਫਰਨੀਚਰ ਮਾਰਕੀਟ ਤੋਂ ਪਹਿਲਾਂ ਖਾਲੀ ਥਾਂ ਦੀ ਸਫਾਈ ਕਰਾਉਣ ਅਤੇ ਪੁਲਿਸ ਪੋਸਟ ਨੂੰ ਨਵੀਂ ਦਿੱਖ ਪ੍ਰਦਾਨ ਕਰਨ ਲਈ ਵੀ ਆਖਿਆ। ਉਨ੍ਹਾਂ ਇਸ ਮੌਕੇ ਦੱਸਿਆ ਕਿ ਝਾਮਪੁਰ ਵਿਖੇ ਨਗਰ ਨਿਗਮ ਨੂੰ ਗਊਸ਼ਾਲਾ ਦੀ ਉਸਾਰੀ ਲਈ ਥਾਂ ਅਲਾਟ ਕੀਤੀ ਜਾਵੇਗੀ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਭੁਪਿੰਦਰ ਸਿੰਘ, ਐਸ.ਡੀ.ਐਮ ਸ੍ਰੀ ਲਖਮੀਰ ਸਿੰਘ, ਤਹਿਸੀਲਦਾਰ ਸ੍ਰੀ ਰਵਿੰਦਰ ਬਾਂਸਲ ਸਮੇਤ ਪੁੱਡਾ, ਗਮਾਡਾ, ਡਰੇਨਜ਼ ਵਿਭਾਗ, ਪੰਚਾਇਤੀ ਰਾਜ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੁਦ ਸਨ।