5 Dariya News

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਰਿਕਾਰਡ ਪਦ ਉਨਤੀਆਂ

5 ਦਰਿਆ ਨਿਊਜ਼

ਚੰਡੀਗੜ੍ਹ 02-Apr-2013

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ  ਵੱਲੋਂ ਅੱਜ 52 ਪਦ ਉਨਤੀਆਂ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਵਿੱਚ 48 ਇੰਸਪੈਕਟਰਾਂ ਅਤੇ 8 ਜੂਨੀਅਰ ਆਡੀਟਰ ਸ਼ਾਮਿਲ ਹਨ। ਇਨ੍ਹਾਂ ਨੂੰ ਪਦਉਨਤ ਕਰਕੇ ਸਹਾਇਕ ਫੂਡ ਸਪਲਾਈ ਅਫ਼ਸਰ ਬਣਾਇਆ ਗਿਆ ਹੈ। ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਅੱਜ ਇਥੇ ਪੰਜਾਬ ਭਵਨ ਵਿੱਚ ਕੀਤੇ ਸਮਾਗਮ ਦੌਰਾਨ ਇਨ੍ਹਾਂ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਸ੍ਰੀ ਕੈਰੋਂ ਨੇ ਪਦਉਨਤ ਕੀਤੇ ਗਏ ਸਹਾਇਕ ਫੂਡ ਸਪਲਾਈ ਅਫ਼ਸਰਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ। ਸ੍ਰੀ ਕੈਰੋਂ ਨੇ ਕਿਹਾ ਕਿ ਵਿਭਾਗ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਭਾਗ ਵੱਲੋਂ ਵੱਖ ਵੱਖ ਕਾਡਰਾਂ ਦੀਆਂ ਲਗਾਤਾਰ ਪਦਉਨਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ 'ਤੇ ਵਿਭਾਗ ਦੇ ਸਕੱਤਰ ਸ੍ਰੀ ਡੀ.ਐਸ. ਗਰੇਵਾਲ, ਵਿਭਾਗ ਦੇ ਕਮਿਸ਼ਨਰ ਸ੍ਰੀ ਸਤਵੰਤ ਸਿੰਘ ਜੌਹਲ ਅਤੇ ਹੋਰ ਉਚ ਅਧਿਕਾਰੀ ਸ਼ਾਮਲ ਸਨ।