5 Dariya News

ਡਿਪਟੀ ਕਮਿਸ਼ਨਰ ਵੱਲੋਂ ਆਪਸੀ ਤਾਲਮੇਲ, ਸੁਰੱਖਿਆ , ਏਅਰ ਫੋਰਸ ਸਟੇਸ਼ਨ ਨੇੜੇ ਨਜਾਇਜ ਕਬਜਿਆਂ ਨੂੰ ਦੂਰ ਕਰਨ ਲਈ ਫੋਜ, ਏਅਰ ਫੋਰਸ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ

ਆਪਸੀ ਤਾਲਮੇਲ ਵਧਾਉਣ ਲਈ ਤਾਲਮੇਲ ਕਮੇਟੀ ਦਾ ਕੀਤਾ ਗਠਨ

5 Dariya News

ਐਸ.ਏ.ਐਸ.ਨਗਰ 05-Jan-2016

ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਵੱਲੋਂ ਆਪਸੀ ਤਾਲਮੇਲ, ਸੁਰੱਖਿਆ ਅਤੇ ਏਅਰ ਫੋਰਸ ਸਟੇਸ਼ਨ ਨੇੜੇ ਨਜਾਇਜ ਕਬਜਿਆਂ ਨੂੰ ਦੂਰ ਕਰਨ ਹਿੱਤ ਫੋਜ, ਏਅਰ ਫੋਰਸ, ਪੁਲਿਸ ਅਤੇ ਸਿਵਲ ਪ੍ਰਸਾਸ਼ਨ ਦੇ ਅਧਿਕਾਰੀਆਂ ਨਾਲ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ੇਸ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆ ਤੇ ਵਿਚਾਰ ਵਟਾਂਦਰਾ ਵੀ ਕੀਤਾ ਗਿਆ।ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਡਿਪਟੀ ਕਮਿਸ਼ਨਰ ਸ੍ਰੀ ਸਿੱਧੂ ਨੇ ਦੱਸਿਆ ਕਿ ਮੀਟਿੰਗ ਵਿੱਚ ਏਅਰ ਫੋਰਸ ਸਟੇਸ਼ਨ ਦੀ ਹੱਦ ਜੋ ਕਿ ਐਸ.ਏ.ਐਸ.ਨਗਰ ਜ਼ਿਲੇ ਨਾਲ ਲਗਦੀ ਹੈ ਦੇ ਨੇੜੇ ਕੀਤੇ ਨਜਾਇਜ ਕਬਜਿਆਂ ਨੂੰ ਦੂਰ ਕਰਾਉਣ ਲਈ ਸਿਵਲ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿਉਂਕਿ ਏਅਰ ਫੋਰਸ ਦੇ ਅਧਿਕਾਰੀਆਂ ਨੇ ਉਨ੍ਹਾਂ ਦੇ ਨੋਟਿਸ ਵਿੱਚ ਲਿਆਂਦਾ ਹੈ ਕਿ ਨਜਾਇਜ ਕਬਜਿਆਂ ਕਾਰਨ ਕਈ ਵਾਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ਦੇ ਮੱਦੇ ਨਜ਼ਰ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ ਡੇਰਾਬੱਸੀ ਸ੍ਰੀ ਸ਼ਿਵ ਕੁਮਾਰ, ਕਾਰਜ ਸਾਧਕ ਅਫ਼ਸਰ  ਜੀਰਕਪੁਰ ਸ੍ਰੀ ਪਰਮਿੰਦਰ ਸਿੰਘ ਅਤੇ ਬੀ.ਡੀ.ਪੀ.ਓ ਸ੍ਰੀ ਮਾਲਵਿੰਦਰ ਸਿੰਘ ਨੂੰ ਆਖਿਆ ਕਿ ਉਹ ਨਜਾਇਜ ਕਬਜਿਆਂ ਨੂੰ ਦੂਰ ਕਰਨ ਲਈ ਲੋੜੀਦੀ ਕਾਰਵਾਈ ਕਰਨ । 

ਸ੍ਰੀ ਸਿੱਧੂ ਨੇ ਦੱਸਿਆ ਕਿ ਮੀਟਿੰਗ ਦਾ ਮੁੱਖ ਮੰਤਵ ਸੁਰੱਖਿਆ ਦੇ ਮੱਦੇਨਜਰ ਫੋਜ, ਏਅਰ ਫੋਰਸ, ਪੁਲਿਸ ਅਤੇ ਸਿਵਲ ਪ੍ਰਸਾਸ਼ਨ ਦੇ ਅਧਿਕਾਰੀਆਂ ਨਾਲ ਆਪਸੀ ਤਾਲਮੇਲ ਵਧਾਉਣਾ ਹੈ ਤਾਂ ਜੋ ਕਿਸੇ ਵੀ ਅਣਸੁਖਾਵੀ ਘਟਨਾ ਨਾਲ ਪੂਰਨਤੋਰ ਤੇ ਨੱਜਿਠਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਆਪਸੀ ਤਾਲਮੇਲ ਵਧਾਉਣ ਲਈ ਤਾਲਮੇਲ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਏਅਰ ਫੋਰਸ ਸਟੇਸ਼ਨ ਦੇ ਨੇੜੇ ਸੀ.ਸੀ.ਟੀਵੀ ਕੈਮਰੇ ਲਗਾਉਣ ਸਬੰਧੀ ਵੀ ਵਿਚਾਰ ਵਟਾਦਰਾਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਆਪਸੀ ਤਾਲਮੇਲ ਵਧਾਉਣ ਲਈ ਸਬੰਧਤ ਅਧਿਕਾਰੀਆਂ ਦੇ ਦਫ਼ਤਰਾਂ 'ਚ ਫੋਜ, ਏਅਰ ਫੋਰਸ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਨਾਵਾਂ ਅਤੇ ਟੈਲੀਫੋਨਾਂ ਦੀ ਸੂੱਚੀ ਵੀ ਲਗਾਈ  ਜਾਵੇਗੀ ਤਾਂ ਜੋ ਲੋੜ ਪੈਣ ਤੇ ਅਧਿਕਾਰੀ ਸਿੱਧੇ ਤੌਰ ਤੇ ਟੈਲੀਫੋਨ ਤੇ ਰਾਬਤਾ ਕਾਇਮ ਕਰ ਸਕਣ।  ਸੁਰੱਖਿਆ ਦੇ ਮੱਦੇਨਜ਼ਰ ਜ਼ਿਲਾ ਪੁਲਿਸ  ਮੁਖੀ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲੇ 'ਚ  ਸਪੈਸ਼ਲ ਨਾਕਾਬੰਦੀ ਕੀਤੀ ਗਈ ਹੈ ਅਤੇ ਸੁਰੱਖਿਆ ਲਈ ਪੁਰੀ ਚੋਕਸੀ ਵਰਤੀ ਜਾ ਰਹੀਂ ਹੈ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ, ਏਅਰ ਫੋਰਸ ਸਟੇਸਨ ਚੰਡੀਗੜ• ਦੇ ਅਧਿਕਾਰੀ ਕੈਪਟਨ ਐਮ ਕੇ ਸ਼ਰਮਾ, ਫਲਾਇੰਗ ਅਫਸਰ ਦਿਲਪ੍ਰੀਤ ਸਿੰਘ, ਸ੍ਰੀ ਐਨ.ਦੇ ਦਿਓਲੀ, ਹਰੀਪਾਲ ਸਿੰਘ, ਕੈਪਟਨ ਲਾਭ ਸਿੰਘ, ਸ੍ਰੀ ਸੁਨੀਲ ਦੱਤ, ਸੀ.ਈ.ਓ, ਏਅਰ ਪੋਰਟ ਅਥਾਰਟੀ ਆਫ ਇੰਡੀਆ , ਸ੍ਰੀ ਅੰਕਿਤ ਦੁੱਬੇ ਸੀ.ਆਈ.ਐਫ.ਐਸ, ਐਸ.ਪੀ. (ਹੈਡਕੁਆਟਰ) ਸ੍ਰੀ ਹਰਪਾਲ ਸਿੰਘ, ਐਸ.ਪੀ. (ਸਿਟੀ) ਸ੍ਰੀ ਅਸ਼ੀਮ ਕਪੂਰ, ਐਸ.ਡੀ.ਐਮ  ਮੋਹਾਲੀ ਸ੍ਰੀ ਲਖਮੀਰ ਸਿੰਘ, ਐਕਸੀਅਨ (ਡਰੇਨਜ਼) ਬਲਵਿੰਦਰ ਸਿੰਘ, ਜ਼ਿਲ•ਾ ਮਾਲ ਅਫ਼ਸਰ ਸ੍ਰੀ ਏ.ਐਸ. ਥਿੰਦ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।