ਗਣਤੰਤਰ ਦਿਵਸ ਸਮਾਰੋਹ ਦੇ ਸਾਰੇ ਪ੍ਰਬੰਧ ਮੁਕੰਮਲ : ਤੇਜਿੰਦਰ ਪਾਲ ਸਿੰਘ ਸਿੱਧੂ
ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਲਹਿਰਾਉਣਗੇ ਤਿਰੰਗਾ
5 Dariya News
ਐਸ.ਏ.ਐਸ.ਨਗਰ 25-Jan-2016
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਫੇਜ਼-6 ਸਥਿਤ ਸਰਕਾਰੀ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਭਲਕੇ ਪੰਜਾਬ ਦੇ ਸਿੱÎਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਸਮਾਰੋਹ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਉਪਰੰਤ ਦਿੱਤੀ। ਸਿੱਧੂ ਨੇ ਦੱਸਿਆ ਕਿ ਸਿੱÎਖਿਆ ਮੰਤਰੀ ਜਿਥੇ ਕੌਂਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਉਥੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ। ਮਾਰਚ ਪਾਸਟ ਵਿੱਚ ਪੰਜਾਬ ਪੁਲਿਸ, ਐਨ.ਸੀ.ਸੀ ਅਤੇ ਸਕਾਉਟ ਐਂਡ ਗਾਈਡਜ਼ ਦੀਆਂ ਟੁਕੜੀਆਂ ਸ਼ਾਮਲ ਹੋਣ ਗੀਆਂ। ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਆਜਾਦੀ ਘੁਲਾਟੀਆਂ ਨੂੰ ਵੀ ਸਨਮਾਨਿਤ ਕਰਨਗੇ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸਖ਼ਸੀਅਤਾਂ ਨੂੰ ਵੀ ਸਨਮਾਨਿਤ ਕਰਨਗੇ ਅਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈ ਸਾਈਕਲ ਵੰਡਣਗੇ। ਗਣਤੰਤਰ ਦਿਵਸ ਸਮਾਰੋਹ ਮੌਕੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਗਣਤੰਤਰ ਦਿਵਸ ਸਮਾਰੋਹ ਸਾਡਾ ਕੌਂਮੀ ਤਿਉਹਾਰ ਹੈ । ਜਿਸ ਵਿੱਚ ਸਾਨੂੰ ਵੱਧ ਚੱੜ੍ਹ ਕੇ ਸਮੂਲੀਅਤ ਕਰਨੀ ਚਾਹੀਦੀ ਹੈ। ਇਸ ਤੋਂ ਪਹਿਲਾ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਸਮਾਰੋਹ ਵਾਲੀ ਥਾਂ ਦਾ ਜਾਇਜਾ ਵੀ ਲਿਆ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਸਮਾਰੋਹ ਮੌਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।