5 Dariya News

ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਐਸ.ਡੀ.ਐਮ ਲਖਮੀਰ ਸਿੰਘ ਨੂੰ ਚੰਗੀ ਕਾਰਗੁਜਾਰੀ ਬਦਲੇ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ

5 Dariya News

ਐਸ.ਏ.ਐਸ.ਨਗਰ 25-Jan-2016

ਪੰਜਾਬ ਦੇ ਮੁੱਖ ਚੋਣ ਅਫ਼ਸਰ ਵੀ.ਕੇ ਸਿੰਘ ਨੇ ਫਤਹਿਗੜ੍ਹ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰ ਕਾਲਜ ਦੇ ਆਡੀਟੋਰੀਅਮ ਵਿਖੇ ਰਾਸ਼ਟਰੀ ਵੋਟਰ ਦਿਵਸ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਚੰਗੀ ਕਾਰਗੁਜਾਰੀ ਬਦਲੇ ਹਲਕਾ ਐਸ.ਏ.ਐਸ.ਨਗਰ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਐਸ.ਡੀ.ਐਮ ਲਖਮੀਰ ਸਿੰਘ ਨੂੰ  ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਐਸ.ਡੀ.ਐਮ  ਦੀ ਮਿਹਨਤ ਸਦਕਾ ਐਸ.ਏ.ਐਸ.ਨਗਰ ਹਲਕੇ ਵਿੱਚ ਸਭ ਤੋਂ ਵੱਧ ਵੋਟਾਂ ਬਣਾਈਆ ਗਈਆਂ ਜਿਸ ਦੇ ਬਦਲੇ ਮੁੱਖ ਚੋਣ ਅਫ਼ਸਰ ਸ੍ਰੀ ਵੀ.ਕੇ ਸਿੰਘ ਨੇ ਐਸ.ਡੀ.ਐਮ ਸ੍ਰੀ ਲਖਮੀਰ ਸਿੰਘ ਨੂੰ ਇੱਕ ਸਰਟੀਫਿਕੇਟ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ।