5 Dariya News

ਪੰਜਾਬ ਸਰਕਾਰ ਲੋਕਤੰਤਰੀ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ-ਸੋਹਣ ਸਿੰਘ ਠੰਡਲ

ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਸਮਾਰੋਹ ਵਿੱਚ ਤਿਰੰਗਾ ਲਹਿਰਾਇਆ

5 Dariya News

ਨਵਾਂਸ਼ਹਿਰ 26-Jan-2016

ਜੇਲ੍ਹਾਂ, ਸਭਿਆਚਾਰਕ ਮਾਮਲਿਆਂ, ਪੁਰਾਤਤਵ ਤੇ ਅਜਾਇਬ ਘਰ ਵਿਭਾਗ ਅਤੇ ਛਪਾਈ ਤੇ ਲਿਖਣ ਸਮੱਗਰੀ ਵਿਭਾਗ ਪੰਜਾਬ ਦੇ ਮੰਤਰੀ ਸ. ਸੋਹਣ ਸਿੰਘ ਠੰਡਲ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਸਰਕਾਰ ਲੰਬੇ ਸੰਘਰਸ਼ ਅਤੇ ਬਲੀਦਾਨਾਂ ਤੋਂ ਬਾਅਦ ਨਾਗਰਿਕਾਂ ਨੂੰ ਮਿਲੇ ਲੋਕਤੰਤਰੀ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਬੇਹਤਰੀ ਲਈ ਮੁਫ਼ਤ ਸਿਹਤ ਬੀਮਾ, ਬੁਢਾਪਾ ਪੈਨਸ਼ਨਾਂ ਅਤੇ ਸ਼ਗਨ ਸਕੀਮ ਆਦਿ ਸਹੂਲਤਾਂ ਇਸ ਕੜੀ ਦਾ ਇੱਕ ਹਿੱਸਾ ਹੈ।ਅੱਜ ਨਵਾਂਸ਼ਹਿਰ ਦੇ ਆਈ.ਟੀ.ਆਈ. ਗਰਾਊਂਡ ਵਿਖੇ ਦੇਸ਼ ਦੇ 67ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਬਾਅਦ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦਾ ਸੰਵਿਧਾਨ ਹਰ ਇੱਕ ਨਾਗਰਿਕ ਨੂੰ ਬਰਾਬਰਤਾ ਦਾ ਦਰਜਾ ਦਿੰਦਾ ਹੈ ਅਤੇ ਸਾਨੂੰ ਸੰਵਿਧਾਨ ਅਨੁਸਾਰ ਹਰੇਕ ਧਰਮ, ਜਾਤ ਅਤੇ ਬੋਲੀ ਨੂੰ ਪੂਰਣ ਸਤਿਕਾਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਦੇਸ਼ ਦੀ ਅਜ਼ਾਦੀ ਪ੍ਰਾਪਤੀ ਅਤੇ ਗਣਰਾਜ ਸਥਾਪਤੀ ਵਿੱਚ ਸਭ ਤੋਂ ਵਧੇਰੇ ਯੋਗਦਾਨ ਪਾਇਆ ਅਤੇ ਬਾਅਦ ਵਿੱਚ ਇਸ ਦੀ ਰਾਖੀ ਲਈ ਵੀ ਲੜਾਈਆਂ ਲੜੀਆਂ ਹਨ।ਉਨ੍ਹਾਂ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਾਰਮਿਕ ਯਾਦਗਾਰਾਂ ਅਤੇ ਵਿਰਾਸਤਾਂ ਨੂੰ ਸਾਂਭਣ ਦੀ ਕੜੀ ਵਿੱਚ   ਉਨ੍ਹਾਂ ਦੱਸਿਆ ਕਿ ਰਾਜ ਦੇ ਲੋਕਾਂ ਨੂੰ ਹਿੰਦੁਸਤਾਨ ਭਰ ਦੇ ਪਵਿੱਤਰ ਤੀਰਥਾਂ ਦੇ ਦਰਸ਼ਨਾਂ ਹਿੱਤ ਲਿਜਾਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਆਰੰਭ ਕੀਤੀ ਗਈ ਹੈ। ਇਸੇ ਤਰ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਉਨ੍ਹਾਂ ਦੇ ਜਨਮ ਸਥਾਨ ਸ੍ਰੀ ਪਟਨਾ ਸਾਹਿਬ ਵਿਖੇ ਵੱਡੇ ਪੱਧਰ 'ਤੇ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।ਇਸ ਤੋਂ ਇਲਾਵਾ ਆਟਾ ਦਾਲ ਕਾਰਡ ਧਾਰਕਾਂ ਨੂੰ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ 50 ਹਜ਼ਾਰ ਦਾ ਮੁਫ਼ਤ ਇਲਾਜ ਦੇਣ, ਕਿਸਾਨਾਂ ਦਾ ਸਿਹਤ ਬੀਮਾ ਕਰਨ ਅਤੇ ਬੁਢਾਪਾ ਪੈਨਸ਼ਨਾਂ ਦੁੱਗਣੀਆਂ ਕਰਨ ਜਿਹੇ ਇਤਿਹਾਸਕ ਫ਼ੈਸਲੇ ਲਏ ਗਏ ਹਨ।

ਠੰਡਲ ਨੇ ਇਸ ਮੌਕੇ ਕੌਮੀ ਝੰਡਾ ਲਹਿਰਾਉਣ ਬਾਅਦ ਡਿਪਟੀ ਕਮਿਸ਼ਨਰ ਅਮਰ ਪ੍ਰਤਾਪ ਸਿੰਘ ਵਿਰਕ ਅਤੇ ਐਸ.ਐਸ.ਪੀ. ਸਨੇਹਦੀਪ ਸ਼ਰਮਾ ਨਾਲ ਪਰੇਡ ਦਾ ਨਿਰੀਖਣ ਵੀ ਕੀਤਾ ਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਉਨ੍ਹਾਂ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਪੀ.ਟੀ.ਸ਼ੋਅ ਅਤੇ ਸਭਿਆਚਾਰਕ ਸਮਾਗਮ ਦਾ ਆਨੰਦ ਵੀ ਮਾਣਿਆ। ਉਨ੍ਹਾਂ ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਤਰਫ਼ੋਂ ਲੋੜਵੰਦ ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ ਅਤੇ ਲੋੜਵੰਦ ਲੋਕਾਂ ਨੂੰ ਵ੍ਹੀਲ  ਚੇਅਰਾਂ ਦੀ ਵੰਡ ਵੀ ਕੀਤੀ  ਸਭਿਆਚਾਰਕ ਪੇਸ਼ਕਾਰੀ ਕਰਨ ਵਾਲੇ ਸਕੂਲਾਂ ਦੇ ਵਿਦਿਆਰਥੀ ਮੌਜੂਦ ਸਨ।ਪੀ.ਟੀ. ਸ਼ੋਅ ਵਿੱਚ ਭਾਗ ਲੈਣ ਵਾਲੇ ਸਕੂਲਾਂ ਦੇ ਵਿਦਿਆਰਥੀ ਮੌਜੂਦ ਸਨ।ਇਸ ਮੌਕੇ ਆਪੋ-ਆਪਣੇ ਵਿਭਾਗਾਂ ਬਾਰੇ ਝਾਕੀਆਂ ਕੱਢਣ ਵਾਲਿਆਂ ਵਿੱਚ ਸਾਂਝ ਕੇਂਦਰ ਸਬ ਡਵੀਜ਼ਨ ਨਵਾਂਸ਼ਹਿਰ, ਸਿਹਤ ਵਿਭਾਗ, ਨਗਰ ਕੌਂਸਲ ਨਵਾਂਸ਼ਹਿਰ, ਜ਼ਿਲ੍ਹਾ ਸਿੱਖਿਆ ਅਫ਼ਸਰ ਦਫ਼ਤਰ, ਬਾਗਬਾਨੀ ਵਿਭਾਗ, ਨੇਤਰਦਾਨ ਸੰਸਥਾ, ਬਲੱਡ ਡੋਨਰਜ਼ ਕੌਂਸਲ, ਉਪਕਾਰ ਕੋਆਰਡੀਨੇਸ਼ਨ ਸੁਸਾਇਟੀ, ਵਣ ਵਿਭਾਗ, ਮਾਰਕਫ਼ੈਡ, ਖੇਤੀਬਾੜੀ ਵਿਭਾਗ ਅਤੇ ਪੰਜਾਬ ਪੁਲੀਸ ਦਾ ਪਰਬਤਾਰੋਹੀ ਦਲ ਦੇ ਨਾਂ ਜ਼ਿਕਰਯੋਗ ਹਨ।ਮੁੱਖ ਮਹਿਮਾਨ ਵੱਲੋਂ ਇਸ ਮੌਕੇ ਸਮਾਜ ਸੇਵਾ, ਖੇਡਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਸਮਾਜ ਸੇਵਕਾਂ, ਖਿਡਾਰੀਆਂ ਅਤੇ ਸਰਕਾਰੀ ਕਰਮਚਾਰੀਆਂ ਨੂੰ ਜ਼ਿਲ੍ਹੇ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਆ ਵੀ ਗਿਆ। ਜ਼ਿਲ੍ਹਾ ਪੱਧਰੀ ਗਣਤੰਤਰ ਦਿਸਵ ਮੌਕੇ ਸ. ਠੰਡਲ ਨਾਲ ਚੇਅਰਮੈਨ ਮਾਰਕਫ਼ੈਡ ਪੰਜਾਬ ਸ. ਜਰਨੈਲ ਸਿੰਘ ਵਾਹਦ, ਸਾਬਕਾ ਵਿਧਾਇਕ ਮੋਹਣ ਸਿੰਘ ਬੰਗਾ, ਜ਼ਿਲ੍ਹਾ ਜਥੇਦਾਰ ਰਾਮ ਸਿੰਘ ਦੁਧਾਲਾ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਰਘੁਵਿੰਦਰ ਕੌਰ, ਅਤੇ ਮਾਰਕੀਟ ਕਮੇਟੀ ਬੰਗਾ ਦੇ ਚੇਅਰਮੈਨ ਬੁੱਧ ਸਿੰਘ ਬਲਾਕੀਪੁਰ, ਰਵਿੰਦਰ ਸਿੰਘ ਠੰਡਲ ਵੀ ਮੌਜੂਦ ਸਨ।