ਜਿਲ੍ਹੇ ਦੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ : ਡੀ.ਐਸ. ਮਾਂਗਟ
ਐਸ.ਏ.ਐਸ ਨਗਰ ਜਿਲ੍ਹੇ ਨੂੰ ਮਾਡਰਨ ਜਿਲਾ੍ਹ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ
5 Dariya News
ਐਸ.ਏ.ਐਸ.ਨਗਰ (ਮੁਹਾਲੀ) 03-Feb-2016
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜਿਲ੍ਹੇ ਦੇ ਲੋਕਾਂ ਨੂੰ ਦਰਪੇਸ਼ ਮੁਸ਼ਿਕਲਾਂ ਦਾ ਹੱਲ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜਿਲਾ੍ਹ ਜੋ ਕੇ ਪੰਜਾਬ ਦਾ ਪ੍ਰਵੇਸ਼ ਦਵਾਰ ਹੈ ਨੂੰ ਰਾਜ ਦਾ ਮਾਡਰਨ ਜਿਲਾ੍ਹ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਨਾਂ੍ਹ ਵਿਚਾਰਾਂ ਦਾ ਪ੍ਰਗਟਾਵਾ ਦਲਜੀਤ ਸਿੰਘ ਮਾਂਗਟ ਆਈ.ਏ.ਐਸ ਨੇ ਜਿਲ੍ਹੇ ਦੇ ਬਤੌਰ ਡਿਪਟੀ ਕਮਿਸ਼ਨਰ ਦੇ ਅਹੁਦੇ ਦਾ ਕਾਰਜ ਭਾਰ ਸੰਭਾਲਣ ਉਪਰੰਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ ਦੌਰਾਨ ਕੀਤਾ। ਇਸ ਤੋਂ ਪਹਿਲਾਂ ਸ੍ਰੀ ਮਾਂਗਟ ਨੂੰ ਪੰਜਾਬ ਪੁਲਿਸ ਦੇ ਜਵਾਨਾਂ ਦੀ ਟੁਕੜੀ ਨੇ ਗਾਰਡ ਆਫ ਹਾਨਰ ਪੇਸ਼ ਕੀਤਾ ਅਤੇ ਅਧਿਕਾਰੀਆਂ ਵੱਲੋਂ ਬੁੱਕੇ ਦੇ ਕੇ ਸਵਾਗਤ ਕੀਤਾ। ਮਾਂਗਟ ਇਸ ਤੋਂ ਪਹਿਲਾਂ ਜਿਲਾ੍ਹ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਸਨ।
ਮਾਂਗਟ ਨੇ ਇਸ ਮੌਕੇ ਅਧਿਕਾਰੀਆਂ ਨੂੰ ਇਕ ਟੀਮ ਦੇ ਤੌਰ ਤੇ ਕੰਮ ਕਰਨ ਲਈ ਆਖਿਆ ਅਤੇ ਆਮ ਲੋਕ ਦਫਤਰਾਂ ਵਿਚ ਆਪਣੇ ਕੰਮ-ਕਾਜ਼ ਜਾਂ ਕੋਈ ਸ਼ਿਕਾਇਤ ਲੈਕੇ ਆਂਉਂਦੇ ਹਨ ਉਸ ਦਾ ਨਿਪਟਾਰਾ ਕਰਨ ਨੂੰ ਪਰਮ ਅਗੇਤ ਦਿੱਤੀ ਜਾਵੇ। ਉਨਾਂ੍ਹ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿਚ ਸ਼ੁਰੂ ਕੀਤੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਵੀ ਆਖਿਆ ਤਾਂ ਜੋ ਲੋਕ ਭਲਾਈ ਸਕੀਮਾਂ ਦਾ ਲੋਕ ਵੱਧ ਤੋਂ ਵੱਧ ਲਾਹਾ ਲੈ ਸਕਣ। ਉਨਾਂ੍ਹ ਇਸ ਮੌਕੇ ਜਿਲ੍ਹੇ ਚ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਬਣਾਏ ਜਾ ਰਹੇ ਸਮਾਰਟ ਕਾਰਡਾਂ ਅਤੇ ਹੋਰਨਾਂ ਸਕੀਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਸ੍ਰੀ ਮਾਂਗਟ ਨੇ ਇਸ ਮੌਕੇ ਅਧਿਕਾਰੀਆਂ ਨੂੰ ਵਿਕਾਸ ਕਾਰਜ ਬਿਨਾਂਹ ਕਿਸੇ ਦੇਰੀ ਤੋਂ ਮੁਕਮੰਲ ਅਤੇ ਮਿਆਰੀ ਹੋਣਾ ਵੀ ਯਕੀਨੀ ਬਣਾਉਣ ਲਈ ਆਖਿਆ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਭੁਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ(ਜਨਰਲ) ਸ੍ਰੀਮਤੀ ਪੂਨਮਦੀਪ ਕੌਰ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀਮਤੀ ਅਵਨੀਤ ਕੌਰ, ਐਸ.ਡੀ.ਐਮ ਮੋਹਾਲੀ ਸ. ਲਖਮੀਰ ਸਿੰਘ, ਐਸ.ਡੀ.ਐਮ ਡੇਰਾਬਸੀ ਸ੍ਰੀ ਸ਼ਿਵ ਕੁਮਾਰ, ਐਸ.ਡੀ.ਐਮ ਖਰੜ ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਜਿਲਾ੍ਹ ਟਰਾਂਸਪੋਰਟ ਅਫਸਰ ਸ. ਕਰਨ ਸਿੰਘ, ਸਿਵਲ ਸਰਜਨ ਨੀਲਮ ਭਾਰਦਵਾਜ, ਜਿਲਾ੍ਹ ਸਮਾਜਿਕ ਸੁਰੱਖਿਆ ਅਫਸਰ ਸ੍ਰੀਮਤੀ ਅੰਮ੍ਰਿਤ ਬਾਲਾ, ਤਹਿਸੀਲਦਾਰ ਮੋਹਾਲੀ ਸ੍ਰੀ ਰਵਿੰਦਰ ਬਾਂਸਲ, ਤਹਿਸੀਲ ਖਰੜ ਸ੍ਰੀ. ਪ੍ਰਦੀਪ ਬੈਂਸ, ਤਹਿਸੀਲਦਾਰ(ਚੋਣਾ) ਸ੍ਰੀਮਤੀ ਨਰੇਸ਼ ਕਿਰਨ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਢਿਲੋਂ, ਨਾਇਬ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।