5 Dariya News

ਕੁਐਸਟ ਗਰੁੱਪ ਦੇ ਵਿਦਿਆਰਥੀਆਂ ਲਈ ਕੋਟੈਕਟ ਇੰਡੀਆ 'ਚ ਇੰਡਸਟਰੀਅਲ ਵਿਜ਼ਟ ਦਾ ਆਯੋਜਨ

ਵਿਦਿਆਰਥੀਆਂ ਕੰਪਨੀ ਦੇ ਕੰਮਕਾਜ ਦੇ ਤਰੀਕਿਆਂ ਨੂੰ ਜਾਣਿਆ

5 Dariya News

ਐਸ.ਏ.ਐਸ. ਨਗਰ (ਮੁਹਾਲੀ) 01-Apr-2016

ਕੁਐਸਟ ਗਰੁੱਪ ਆਫ਼ ਇੰਸੀਟਿਊਸ਼ਨਜ਼ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਅਕੈਡਮਿਕ ਸਿੱਖਿਆਂ ਦੇ ਨਾਲ ਨਾਲ ਪ੍ਰੈਕਟੀਕਲ ਪ੍ਰੋਫੈਸ਼ਨਲ ਜ਼ਿੰਦਗੀ ਨਾਲ ਰੂ ਬ ਰੂ  ਕਰਨ ਦੇ ਮੰਤਵ ਨਾਲ ਉਨ੍ਹਾਂ ਲਈ ਆਟੋਮੇਸ਼ਨ ਟੂ ਕੋਟੈਕਟ ਆਫ਼ ਇੰਡੀਆ ਦੀ ਇੰਡਸਟਰੀਅਲ ਵਿਜ਼ਟ ਕਰਵਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਕੰਪਨੀ ਦੇ ਕੰਮ ਕਾਰਜ,  ਉਨ੍ਹਾਂ ਦੇ ਟੈਕਨੀਕਲ ਤਰੀਕਿਆਂ ਦਾ ਜਾਣਕਾਰੀ ਹਾਸਿਲ ਕੀਤੀ। ਇਸ ਦੌਰਾਨ ਵਿਦਿਆਰਥੀਆਂ ਵੱਖ ਵੱਖ ਤਰਾਂ ਦੇ ਕੰਟਰੋਲ ਸਿਸਟਮ, ਪ੍ਰੈਸ਼ਰ, ਲਾਈਟਸ, ਅਲਾਰਮ ਸਿਸਟਮ, ਪਲਾਜ਼ਮਾ ਕਟਿੰਗ, ਕੰਪਿਊਟਰ ਨੂਮੈਰੀਕਲ ਕੰਟਰੋਲ ਆਦਿ ਦੀ ਵਿਸਥਾਰ ਸਹਿਤ ਜਾਣਕਾਰੀ ਦਿਤੀ ਗਈ।ਇਸ ਦੌਰਾਨ ਆਟੋਮੇਸ਼ਨ ਆਫ਼ ਇੰਡੀਆ ਦੇ ਇੰਜੀਨੀਅਰਾਂ ਨੇ ਵਿਦਿਆਰਥੀਆਂ ਨੂੰ ਕੰਪਨੀ ਦੀ ਐਡਵਾਂਸ ਟੈਕਨੌਲੋਜੀ ਨਾਲ ਜਾਣੂ ਕਰਵਾਇਆ। ਕਰੀਬ ਦੋ ਘੰਟੇ ਚੱਲੀ ਇਸ ਵਰਕਸ਼ਾਪ ਵਿਚ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਆਉਣ ਵਾਲੀ ਪ੍ਰੈਕਟੀਕਲ ਜ਼ਿੰਦਗੀ ਦੀ ਅਹਿਮ ਜਾਣਕਾਰੀ ਹਾਸਿਲ ਹੋਈ। ਇਸ ਵਡਮੁੱਲੀ ਜਾਣਕਾਰੀ ਨੂੰ ਹਾਸਿਲ ਕਰਦੇ ਹੋਏ ਵਿਦਿਆਰਥੀਆਂ ਨੇ  ਵੀ ਕਈ ਸਵਾਲ ਵੀ ਉਕਤ ਅਧਿਕਾਰੀਆਂ ਤੋਂ ਪੁੱਛੇ ਜਿਸ ਦਾ ਉਨ੍ਹਾਂ ਮੌਕੇ ਤੇ ਬਹੁਤ ਵਧੀਆਂ ਢੰਗ ਨਾਲ ਜਵਾਬ ਦਿਤਾ ।

ਇਸ ਜਾਣਕਾਰੀ ਤੇ ਸੰਤੁਸ਼ਟੀ ਜ਼ਾਹਿਰ ਕਰਦੇ ਹੋਏ ਵਿਦਿਆਰਥੀਆਂ ਨੇ ਆਪਣੀ ਸੰਤੁਸ਼ਟੀ ਜ਼ਾਹਿਰ ਕਰਦੇ ਹੋਏ ਦੱਸਿਆਂ ਕਿ ਉਨ੍ਹਾਂ ਨੂੰ ਜਿੱਥੇ ਪ੍ਰੈਕਟੀਕਲ ਜਾਣਕਾਰੀ ਹਾਸਿਲ ਹੋਏ ਉੱਥੇ ਹੀ ਇਹ ਵੀ ਪਤਾ ਲੱਗਾ ਕਿ ਇਕ ਸਫਲ ਇੰਜੀਨੀਅਰ ਬਣਨ ਲਈ ਖੂਨ ਪਸੀਨਾ ਇਕ ਕਰਨਾ ਪੈਂਦਾ ਹੈ ਹੈ ।ਇਸ ਮੌਕੇ ਤੇ ਕੁਐਸਟ ਗਰੁੱਪ ਦੇ ਵਾਇਸ ਚੇਅਰਮੈਨ ਜੇ.ਪੀ.ਐੱਸ ਧਾਲੀਵਾਲ ਅਤੇ ਐੱਚ.ਪੀ.ਐੱਸ ਕਾਂਡਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਉਨ੍ਹਾਂ ਦੀ ਆਉਣ ਵਾਲੀ ਜ਼ਿੰਦਗੀ ਲਈ ਇੰਡਸਟਰੀਅਲ ਟੂਰ ਬਹੁਤ ਜ਼ਰੂਰੀ ਹੁੰਦੇ ਹਨ ਜਿਸ ਨਾਲ ਵਿਦਿਆਰਥੀ ਪ੍ਰੈਕਟੀਕਲ ਤਰੀਕੇ ਨਾਲ ਕਿਤਾਬਾਂ ਤੋਂ ਹੱਟ ਕੇ ਕੁੱਝ ਨਵਾਂ ਸਿੱਖਦੇ ਹਨ । ਇਸੇ ਗੱਲ ਨੂੰ ਧਿਆਨ 'ਚ ਰੱਖਦੇ ਹੋਏ ਵਿਦਿਆਰਥੀਆਂ ਦੇ ਸਿਲੇਬਸ ਨਾਲ ਸਬੰਧਿਤ ਇੰਡਸਟਰੀ ਟੂਰ ਕਰਵਾਏ ਜਾਂਦੇ ਹਨ ਅਤੇ ਅਗਾਂਹ ਵੀ ਕਰਾਏ ਜਾਂਦੇ ਰਹਿਣਗੇ । ਉਨ੍ਹਾਂ ਅੱਗੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਇਸ ਤਰਾਂ ਦੇ ਪ੍ਰੋਗਰਾਮ ਹਰ ਸੰਸਥਾ ਵਿਚ ਹੋਣੇ ਚਾਹੀਦੇ ਹਨ ਕਿਉਂਕਿ ਇਸ ਤਰਾਂ ਦੇ ਪ੍ਰੋਗਰਾਮ ਨਾਲ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਹੁੰਦਾ ਹੈ ਜੋ ਭਵਿਖ ਵਿਚ ਉਨ੍ਹਾਂ ਲਈ ਮਦਦਗਾਰ ਹੁੰਦਾ ਹੈ।