5 Dariya News

ਸਰਹਿੰਦ ਫਤਿਹ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਹੀਦਾਂ ਲਾਡਰਾਂ ਵੱਲੋਂ ਲਗਾਈ ਗਈ ਛਬੀਲ

ਸਾਨੂੰ ਆਪਣੇ ਸ਼ਹੀਦਾਂ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ - ਰਾਜਾ ਮੁਹਾਲੀ

5 Dariya News

ਚੱਪੜਚਿੜੀ 12-May-2016

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਸਰਹਿੰਦ ਫਤਿਹ ਦਿਵਸ ਨੂੰ ਸਮਰਪਿਤ ਚੱਪੜਚਿੜੀ ਤੋਂ ਮਹਾਨ ਨਗਰ ਕੀਰਤਨ 'ਸਰਹਿੰਦ ਫਤਿਹ ਮਾਰਚ' ਦੇ ਰੂਪ ਵਿੱਚ ਸਜਾਇਆ ਗਿਆ। ਫਤਿਹ ਮਾਰਚ ਵਿੱਚ ਸੰਗਤਾਂ ਲਈ ਸ. ਭੁਪਿੰਦਰ ਸਿੰਘ ਗਿੱਲ ਸਰਪ੍ਰਸਤ ਨੰਬਰਦਾਰ ਯੂਨੀਅਨ ਪੰਜਾਬ ਦੀ ਦੇਖ-ਰੇਖ ਹੇਠ ਗੁਰਦੁਆਰਾ ਸਿੰਘ ਸ਼ਹੀਦਾਂ ਲਾਂਡਰਾਂ ਦੀ ਪ੍ਰਬੰਧਕ ਕਮੇਟੀ ਵੱਲੋਂ ਛਬੀਲ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਾਜਾ ਕੰਵਰਜੋਤ ਸਿੰਘ ਮੁਹਾਲੀ ਉਚੇਚੇ ਤੌਰ ਤੇ ਪਹੁੰਚੇ ਅਤੇ ਛਬੀਲ ਵਿੱਚ ਸੇਵਾ ਕੀਤੀ। ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਰਾਜਾ ਮੁਹਾਲੀ ਨੇ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਨੂੰ ਹਮੇਸਾਂ ਯਾਦ ਰੱਖਣਾ ਚਾਹੀਦਾ ਹੈ। ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਅਤੇ ਕੀਤੀ 'ਸਰਹਿੰਦ ਫਤਿਹ ਦਿਵਸ' ਸਾਡੇ ਲਈ ਪ੍ਰੇਰਨਾ ਸਰੋਤ ਹੈ ਜਿਸ ਨੇ ਸਦੀਆਂ ਪੁਰਾਣੇ ਮੁਗਲ ਸਮਰਾਜ ਦੀ ਸਾਮਰਾਜ ਦੀ ਨੀਂਹ ਪੁੱਟ ਕੇ ਰੱਖ ਦਿੱਤੀ ਅਤੇ ਗੁਲਾਮੀ ਦੇ ਚੁੰਗਲ ਵਿਚੋਂ ਕੱਢ ਕੇ ਪਹਿਲਾ ਖਾਲਸਾ ਰਾਜ ਸਥਾਪਤ ਕੀਤਾ। ਉਨ੍ਹਾਂ ਨੇ ਸੰਗਤਾਂ ਨੂੰ ਸਰਹਿੰਦ ਫਤਿਹ ਦਿਵਸ ਦੀਆਂ ਵਧਾਈਆਂ ਵੀ ਦਿੱਤੀਆਂ। ਇਸ ਮੌਕੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਦੇਵ ਸਿੰਘ ਗਿੱਲ ਐਡੀਸ਼ਨਲ ਸੈਕਟਰੀ ਸ਼੍ਰੋਮਣੀ ਕਮੇਟੀ, ਅਮਰਜੀਤ ਸਿੰਘ ਗਿੱਲ, ਮੈਨੇਜਰ ਗੁਰਦੁਆਰਾ ਫਤਿਹਗੜ੍ਹ ਸਾਹਿਬ, ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਸਤਨਾਮ ਸਿੰਘ ਲਾਂਡਰਾਂ, ਸਤਵਿੰਦਰ ਸਿੰਘ, ਕੁਲਵਿੰਦਰ ਸਿੰਘ, ਰਵਿੰਦਰ ਸਿੰਘ, ਬਲਜਿੰਦਰ ਸਿੰਘ, ਗੁਰਦੀਪ ਸਿੰਘ, ਲਖਵੀਰ ਸਿੰਘ, ਪਰਮਵੀਰ ਸਿੰਘ, ਹਰਪ੍ਰੀਤ ਸਿੰਘ, ਅਮਰਜੀਤ ਸਿੰਘ, ਗੁਰਜੰਟ ਸਿੰਘ ਗਿਆਨੀ, ਹਰਨੇਕ ਸਿੰਘ, ਡਿੰਪੀ ਗਿੱਲ ਲਾਂਡਰਾਂ ਆਦਿ ਹਾਜ਼ਰ ਸਨ।