5 Dariya News

ਲੋਕ ਸਭਾ ਵਿਚ ਸਥਾਪਿਤ ਬਾਬਾ ਸਾਹਿਬ ਅੰਬੇਦਕਰ ਦੇ ਬੁੱਤ ਦਾ ਮੁਆਇਨਾ ਕਰਨ ਲਈ ਡਾ.ਚਰਨਜੀਤ ਸਿੰਘ ਅਟਵਾਲ ਦਿੱਲੀ ਪਹੁੰਚੇ

ਲੋਕ ਸਭਾ ਵਿਚ ਸਥਾਪਿਤ ਬਾਬਾ ਸਾਹਿਬ ਅੰਬੇਦਕਰ ਦੇ ਬੁੱਤ ਦੀ ਤਰਜ਼ ਤੇ ਹੀ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਬੁੱਤ -ਡਾ.ਚਰਨਜੀਤ ਸਿੰਘ ਅਟਵਾਲ

5 Dariya News

ਨਵੀਂ ਦਿੱਲੀ 20-May-2016

ਪੰਜਾਬ ਸਰਕਾਰ ਵਲੋਂ ਬਾਬਾ ਸਾਹਿਬ ਦੇ 125ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸੂਬੇ ਵਿਚ ਇਕ ਸਾਲ ਲਈ ਵਿਸ਼ੇਸ਼ ਸਮਾਗਮ ਅਤੇ ਸੈਨੀਨਾਰਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਦੁਆਰਾ ਲਏ ਗਏ ਫੈਸਲੇ ਅਨੁਸਾਰ ਲੋਕ ਸਭਾ ਵਿਚ ਸਥਾਪਿਤ ਬਾਬਾ ਸਾਹਿਬ ਅੰਬੇਦਕਰ ਦੇ ਬੁੱਤ ਦੀ ਤਰਜ਼ ਤੇ ਹੀ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਚ ਸਥਾਪਿਤ ਕੀਤਾ ਜਾਵੇਗਾ।ਇਸ ਵਿਸ਼ੇਸ਼ ਮੰਤਵ ਸਦਕਾ  ਅੱਜ ਸਪੀਕਰ ਪੰਜਾਬ ਵਿਧਾਨ ਸਭਾ ਡਾ.ਚਰਨਜੀਤ ਸਿੰਘ ਅਟਵਾਲ,ਸੀਨੀਅਰ ਅਧਿਕਾਰੀਆਂ ਨਾਲ ਲੋਕ ਸਭਾ ਨਵੀਂ ਦਿੱਲੀ ਵਿਖੇ ਪਹੁੰਚੇ ਅਤੇ ਲੋਕ ਸਭਾ ਦੇ ਸਕੱਤਰ ਜਨਰਲ ਅਨੂਪ ਮਿਸ਼ਰਾ ਨਾਲ ਇਸ ਸਬੰਧੀ ਖਾਸ ਮਿਟੰਗ ਕੀਤੀ । ਇਸ ਬਾਰੇ ਜਾਣਕਾਰੀ ਦਿੰਦਿਆ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਲੋਕ ਸਭਾ ਵਿਚ ਸਥਾਪਿਤ ਬਾਬਾ ਸਾਹਿਬ ਦੀ ਬੁੱਤ ਨਾਲ ਸਬੰਧਤ ਹਰ ਤਰਾਂ ਦੀ ਤਕਨੀਕੀ ਜਾਣਕਾਰੀ ਬੁੱਤ ਦਾ ਅਕਾਰ ,ਦਿੱਖ ਆਦਿ ਬਾਰੇ ਵਿਸਤਾਰ ਵਿਚ ਜਾਣਕਾਰੀ ਲਈ ਗਈ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਇਸ ਸਬੰਧੀ ਵਿਸ਼ੇਸ਼ ਤੌਰ ਤੇ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਲੋਕ ਸਭਾ ਵਿਚ ਸਥਾਪਿਤ ਬਾਬਾ ਸਾਹਿਬ ਦੇ ਬੁੱਤ ਦਾ ਹੂ-ਬ-ਹੂ ਬੁੱਤ ਹੀ ਵਿਧਾਨ ਸਭਾ ਸਕੱਤਰੇਤ ਵਿਚ ਲਗਾਇਆ ਜਾਵੇ। ਉਨਾਂ ਦੱਸਿਆ ਕਿ ਸੂਬੇ ਵਿਚ ਬੜੀ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਭਾਰਤੀ ਸੰਵਿਧਾਨ ਦੇ ਪਿਤਾਮਾ ਡਾ.ਬੀ.ਆਰ. ਅੰਬੇਦਕਰ ਨੂੰ ਸ਼ਰਧਾਜਲੀਂ ਦੇਣ ਲਈ ਉਹਨਾਂ ਦੇ ਬੁੱਤ ਨੂੰ ਪੰਜਾਬ ਵਿਧਾਨ ਸਭਾ ਵਿਚ ਸਥਾਪਿਤ ਕੀਤਾ ਜਾਵੇ।ਇਸ ਉਦੇਸ਼ ਲਈ ਅੱਜ ਅਸੀਂ ਲੋਕ ਸਭਾ ਵਿਖੇ ਵਿਸ਼ੇਸ਼ ਤੌਰ ਤੇ ਪਹੁੰਚੇ ਹਾਂ ।ਜਿਥੇ ਬਾਬਾ ਸਾਹਿਬ ਦੇ ਬੁੱਤ ਦੀ ਤਕਨੀਕੀ ਅਧਾਰ ਤੇ ਪੈਮਾਇਸ਼ ਅਤੇ ਹੋਰ ਜਾਣਕਾਰੀ ਲਈ ਗਈ ਤਾਂ ਜੋ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਚ ਸਥਾਪਿਤ ਕੀਤੇ ਜਾਣ ਵਾਲੇ ਬੁੱਤ ਵਿਚ ਕਿਸੀ ਵੀ ਤਰਾਂ ਦੀ ਕਮੀ ਨਾ ਰਹੇ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਬਾਬਾ ਸਾਹਿਬ ਦੀ ਸ਼ਖਸੀਅਤ ਤੋਂ ਪ੍ਰੇਰਣਾ ਮਿਲ ਸਕੇ। ਇਸ ਮੀਟਿੰਗ ਵਿੱਚ ਸਕੱਤਰ ਲੋਕ ਸਭਾ ਡਾ.ਭੱਲਾ, ਵਧੀਕ ਸਕੱਤਰੇਤ ਏ.ਕੇ.ਸਿੰਘ     ਅਤੇ  ਪ੍ਰਮੁੱਖ ਸਕੱਤਰ ਸੈਰ ਸਪਾਟਾ ਅਤੇ ਸਭਿਆਚਾਰ ਮਾਮਲੇ ਅਨਜਲੀ ਭੰਵਰਾ ਅਤੇ ਹੋਰ ਸੀਨੀਅਰ ਅਧਿਕਾਰੀ ਹਾਜਰ ਹੋਏ।