ਅਕਾਲੀ-ਭਾਜਪਾ ਸਰਕਾਰ ਨੇ 9 ਸਾਲ ਪਹਿਲਾਂ ਆਪਣੇ ਚੋਣ ਮੈਨੀਫੇਸਟੋ ਵਿੱਚ ਕੀਤੇ ਵਾਅਦੇ ਮੁਤਾਬਿਕ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਨਹੀਂ ਦੇ ਸਕੀ : ਇੰਦਰਜੀਤ ਸਿੰਘ ਖੋਖਰ
5 Dariya News
ਐਸ.ਏ.ਐਸ.ਨਗਰ (ਮੁਹਾਲੀ) 24-May-2016
ਨੇੜਲੇ ਪੈਂਦੇ ਪਿੰਡ ਕੰਡਾਲਾ ਵਿਖੇ ਸਿਟੀ ਕਾਂਗਰਸ ਕਮੇਟੀ ਮੁਹਾਲੀ ਦੇ ਨਵ-ਨਿਯੁਕਤ ਪ੍ਰਧਾਨ ਸ੍ਰੀ ਇੰਦਰਜੀਤ ਸਿੰਘ ਖੋਖਰ ਦਾ ਪਿੰਡ ਦੇ ਨੌਜਵਾਨਾਂ ਵੱਲੋਂ ਸਨਮਾਨ ਕੀਤਾ ਗਿਆ | ਸ੍ਰੀ ਖੋਖਰ ਨੇ ਆਪਣੇ ਇਸ ਸਨਮਾਨ ਲਈ ਪਿੰਡ ਦੇ ਨੌਜਵਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸ. ਬਲਬੀਰ ਸਿੰਘ ਸਿੱਧੂ ਵਿਧਾਇਕ ਹਲਕਾ ਮੁਹਾਲੀ ਵੱਲੋਂ ਸੌਂਪੀ ਗਈ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ ਤਾਂ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਵੱਡੀ ਜਿੱਤ ਦਿਵਾਈ ਜਾ ਸਕੇ | ਸ੍ਰੀ ਖੋਖਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸੂਬੇ ਵਿੱਚ ਅਕਾਲੀ-ਭਾਜਪਾ ਸਰਕਾਰ ਨੇ 9 ਸਾਲ ਪਹਿਲਾਂ ਆਪਣੇ ਚੋਣ ਮੈਨੀਫੇਸਟੋ ਵਿੱਚ ਕੀਤੇ ਵਾਅਦੇ ਮੁਤਾਬਿਕ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਨਹੀਂ ਦੇ ਸਕੀ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਬੇਰੋਜਗਾਰੀ ਭੱਤਾ ਦਿੱਤਾ ਜਾ ਰਿਹਾ | ਇਸ ਮੌਕੇ ਹੋਰਨਾ ਤੋਂ ਇਲਾਵਾ ਉਨ੍ਹਾਂ ਨਾਲ ਸ੍ਰੀ ਗੁਰਦੇਵ ਸਿੰਘ ਚੌਹਾਨ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ, ਰਜਿੰਦਰ ਸਿੰਘ ਧਰਮਗੜ੍ਹ, ਗੁਰਪ੍ਰੀਤ ਸਿੰਘ ਬਰਾੜ ਧਰਮਗੜ੍ਹ, ਰਮਨਦੀਪ ਸਿੰਘ ਸਫੀਪੁਰ, ਬਲਜੀਤ ਸਿੰਘ ਗਰੇਵਾਲ ਅਤੇ ਮਨਮੋਹਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੌਜਵਾਨ ਹਾਜਰ ਸਨ |