5 Dariya News

ਰੈੱਡ ਕਰਾਸ ਦੇ ਉਦੇਸ਼ਾਂ ਦੀ ਪੂਰਤੀ ਲਈ ਲੋਕਾਂ 'ਚ ਭਾਈਚਾਰੇ ਅਤੇ ਪਿਆਰ ਦੀ ਭਾਵਨਾ ਹੋਣਾ ਜ਼ਰੂਰੀ-ਪ੍ਰੋ ਕਪਤਾਨ ਸਿੰਘ ਸੋਲੰਕੀ

5 Dariya News

ਚੰਡੀਗੜ੍ਹ 14-Jun-2016

ਪੰਜਾਬ ਅਤੇ ਹਰਿਆਣਾ ਦੇ ਰਾਜਪਾਲ ਅਤੇ ਪੰਜਾਬ ਸਟੇਟ ਰੈੱਡ ਕਰਾਸ ਦੇ ਪ੍ਰਧਾਨ ਪ੍ਰੋ. ਕਪਤਾਨ ਸਿੰਘ ਸੋਲੰਕੀ ਨੇ ਇੰਡੀਅਨ ਰੈੱਡ ਕਰਾਸ ਸੋਸਾਇਟੀ ਦੀ ਮੈਨਿਜੰਗ ਕਮੇਟੌ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕਿਹਾ ਕਿ ਰੈੱਡ ਕਰਾਸ ਦੇ ਉਦੇਸ਼ਾਂ ਦੀ ਪੂਰਤੀ ਲਈ ਲੋਕਾਂ 'ਚ ਭਾਈਚਾਰੇ ਅਤੇ ਪਿਆਰ ਦੀ ਭਾਵਨਾ ਹੋਣਾ ਜ਼ਰੂਰੀ ਹੈ।ਉਨ੍ਹਾਂ ਇਹ ਵੀ ਕਿਹਾ ਕਿ ਮਜਬੂਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਲੋਕਾਂ 'ਚ ਰੈੱਡ ਕਰਾਸ ਮੁਹਿੰਮ ਦਾ ਦਾਇਰਾ ਵਿਸ਼ਾਲ ਕਰਨ  ਦੀ ਜ਼ਰੂਰਤ ਹੈ।ਮੀਟਿੰਗ ਨੂੰ ਸੰਬੋਧਿਤ ਕਰਦੇ ਹੋਏ ਰਾਜਪਾਲ ਨੇ ਕਿਹਾ ਕਿ ਰੈੱਡ ਕਰਾਸ ਅਦਾਰੇ ਨੂੰ ਪੂਰੀ ਤਰ੍ਹਾਂ ਨਾਲ ਸਰਕਾਰਾਂ 'ਤੇ ਹੀ ਨਹੀ ਨਿਰਭਰ ਕਰਨਾ ਚਾਹੀਦਾ ਸਗੋਂ ਉਨ੍ਹਾਂ ਨੂੰ ਆਪਣੇ ਉਦੇਸ਼ਾਂ ਦੀ ਪੂਰਤੀ ਅਤੇ ਪੂੰਜੀ ਲਈ ਆਮ ਲੋਕਾਂ ਨੂੰ ਵੀ ਉਤਸ਼ਾਹਿਤ ਕਰਕੇ ਮੁਹਿੰਮ ਵਿਚ ਨਾਲ ਜੋੜਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਇਸ ਮੁਹਿੰਮ ਲਈ ਆਮ ਲੋਕਾਂ ਦਾ ਯੋਗਦਾਨ ਸਭ ਤੋਂ ਜਿਆਦਾ ਜ਼ਰੂਰੀ ਹੈ ਇਸ ਲਈ ਸਾਨੂੰ ਹਰ ਨਾਗਰਿਕ ਦੀ ਹਿੱਸੇਦਾਰੀ ਨੂੰ ਅਹਿਮੀਅਤ ਦੇਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਰੈੱਡ ਕਰਾਸ ਮੁਹਿੰਮ ਰਾਹੀਂ ਮਨੁੱਖੀ ਸੇਵਾਂ ਅਤੇ ਕਮਜ਼ੋਰ ਲੋਕਾਂ ਦੀ ਮਦੱਦ ਲਈ ਆਮ ਨਾਗਰਿਕ ਅਹਿਮ ਭੂਮਿਕਾ ਨਿਭਾਉਂਦਾ ਹੈ।ਸਮਾਜ ਵਿੱਚੋਂ ਕੁਰੀਤੀਆਂ ਜਿਵੇਂ ਭਰੂਣ ਹੱਤਿਆ, ਨਸ਼ਾਖੋਰੀ  ਨੂੰ ਜੜ੍ਹੋ ਖਤਮ ਕਰਨ ਲਈ ਸਾਡੇ ਵਲੰਟੀਅਰਾਂ ਨੂੰ ਖਾਸ ਧਿਆਨ ਦੇਣਾ ਚਾਹੀਦਾ ਹੈ ਅਤੇ ਲੋਕਾਂ ਦੀ ਸਿਹਤ , ਟੀਕਾਕਰਣ ਮੁਹਿੰਮ, ਸਮਾਜ ਭਲਾਈ ਦੇ ਕੰਮਾਂ ਲਈ ਵੀ ਯਤਨ ਕਰਨੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਸਾਨੂੰ ਲੋੜਵੰਦਾਂ ਅਤੇ ਗਰੀਬ ਲੋਕਾਂ ਦੀ ਮਦਦ ਕਰਨ ਲਈ ਆਪਣੇ ਰਵੱਈਏ ਨੂੰ ਵੀ ਬਦਲਣਾ ਚਾਹੀਦਾ ਹੈ।

ਪ੍ਰੋ. ਸੋਲੰਕੀ ਨੇ ਭਾਈ ਘਨ੍ਹਈਆ ਦਾ ਜਿਕਰ ਕਰਦੇ ਹੋਏ ਕਿਹਾ ਕਿ ਜਿਵੇਂ aਨ੍ਹਾਂ ਨੇ ਜਾਤ, ਰੰਗ ਅਤੇ ਧਰਮ ਦਾ ਭੇਦਭਾਵ ਕੀਤੇ ਬਿਨ੍ਹਾ ਸ੍ਰੀ ਆਨੰਦਪੁਰ ਸਾਹਿਬ ਦੀ ਯੁੱਧ ਭੂਮੀ 'ਚ ਸਾਰਿਆਂ ਨੂੰ ਪਾਣੀ ਪਿਲਾਉਣ ਦੀ ਸੇਵਾ ਨਿਭਾਈ ਸੀ ਸਾਨੂੰ ਵੀ ਉਨ੍ਹਾਂ ਦੀਆਂ ਪੈੜਾਂ 'ਤੇ ਚੱਲਣਾ ਚਾਹੀਦਾ ਹੈ।ਉਨਾਂ ਨੇ ਪੰਜਾਬ ਸਟੇਟ  ਰੈੱਡ ਕਰਾਸ ਸੋਸਾਇਟੀ ਵੱਲੋਂ ਮਰੀਜ਼ਾਂ ਨੂੰ ਦਵਾਈਆਂ ਅਤੇ ਵਿੱਤੀ ਸਹਾਇਤਾ ਦੇਣ ਦੇ ਨਾਲ ਨਸ਼ਾਖੋਰੀ ਖਿਲਾਫ ਮੁਹਿੰਮ ਚਲਾਉਣ ਲਈ  ਸੂਬੇ ਦੀ ਸ਼ਲਾਘਾ ਕੀਤੀ।ਮੀਟਿੰਗ ਨੂੰ ਸੰਬੋਧਿਤ ਕਰਦਿਆ ਮੁੱਖ ਸਕੱਤਰ ਪੰਜਾਬ ਸ੍ਰੀ ਸਰਵੇਸ਼ ਕੌਸ਼ਲ ਨੇ ਕਿਹਾ ਕਿ ਪੰਜਾਬ ਦੇ ਸਮੂਹ ਜ਼ਿਲ੍ਹਿਆਂ 'ਚ ਨਿਯਮਾਂ ਅਤੇ ਹਦਾਇਤਾਂ 'ਚ ਸਮਾਨਤਾ ਹੋਣੀ ਚਾਹੀਦੀ ਹੈ।ਜ਼ਿਲ੍ਹਿਆਂ 'ਚ ਰੈੱਡ ਕਰਾਸ ਸੋਸਾਇਟੀ ਦੇ ਕੰਮਾਂ ਨੂੰ ਵਧਾਉਣ ਲਈ ਡਵੀਜ਼ਨਲ ਕਮਿਸ਼ਨਰਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਰੈੱਡ ਕਰਾਸ ਸੋਸਾਇਟੀ ਵੱਲੋਂ ਕਿਰਾਏ 'ਤੇ ਦਿੱਤੀ ਹੋਈ ਪ੍ਰਾਪਰਟੀ ਨੂੰ ਵਾਪਸ ਲੈਣ ਦੇ ਅਧਿਕਾਰ ਹੋਣੇ ਚਾਹੀਦੇ ਹਨ।ਬਾਅਦ 'ਚ ਪ੍ਰੋ ਕਪਤਾਨ ਸਿੰਘ ਸੋਲੰਕੀ ਵੱਲੋਂ ਰੈੱਡ ਕਰਾਸ ਸੁਸਾਇਟੀ ਨਾਲ ਜੁੜਨ ਅਤੇ ਲੋਕਾਂ ਦੀ ਮਦੱਦ ਅਤੇ ਉਤਸ਼ਾਹਿਤ ਕਰਨ ਲਈ ਵੱਖ ਵੱਖ ਡਿਪਟੀ ਕਮਿਸ਼ਨਰਾਂ, ਸੀਨੀਅਰ ਸੁਪਰੀਡੈਂਟ ਪੁਲਿਸ, ਵਿੱਦਿਅਕ ਅਦਾਰਿਆਂ ਅਤੇ ਸਮਾਜ ਸੇਵਕ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾ ਰੈੱਡ ਕਰਾਸ ਸੋਸਾਇਟੀ ਪੰਜਾਬ ਸ਼ਾਖਾ ਦੇ ਸਕੱਤਰ ਸ੍ਰੀ ਸੀ.ਐੱਸ. ਤਲਵਾਰ ਨੇ ਰੈੱਡ ਕਰਾਸ ਸੋਸਾਇਟੀ ਪੰਜਾਬ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਦੱਸਿਆ।ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਸੂਬੇ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਰਾਜਪਾਲ ਦੇ ਪ੍ਰਮੁੱਖ ਸਕੱਤਰ ਸ੍ਰੀ ਐਮ.ਪੀ. ਸਿੰਘ, ਪ੍ਰਮੁੱਖ ਸਕੱਤਰ ਸਿਹਤ ਸ੍ਰੀਮਤੀ ਵਿੰਨੀ ਮਹਾਜਨ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਐੱਚ ਐੱਸ ਬਾਲੀ, ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ, ਸਮਾਜ ਸੇਵਾ ਸੰਸਥਾਵਾ ਦੇ ਨੁਮਾਇੰਦੇ ਸ਼ਾਮਿਲ ਸਨ।