5 Dariya News

ਪੰਜਾਬ ਸਰਕਾਰ ਵਲੋਂ ਰਾਜ ਦੇ ਸ਼ਹਿਰੀ ਖੇਤਰਾਂ ਵਿੱਚ ਅਣ-ਅਧਿਕਾਰਤ ਵਾਟਰ ਸਪਲਾਈ ਅਤੇ ਸੀਵਰੇਜ਼ ਕੁਨੈਕਸ਼ਨ ਨਿਯਮਤ ਕਰਾਉਣ ਲਈ ਸਵੈ-ਘੋਸ਼ਣਾ ਸਕੀਮ ਨੂੰ ਮੁੜ ਚਾਲੂ ਕਰਨ ਦਾ ਫੈਸਲਾ

ਵੀ.ਡੀ.ਐਸ. ਸਕੀਮ ਹੁਣ 31.7.2016 ਤੱਕ ਲਾਗੂ ਰਹੇਗੀ- ਅਨਿਲ ਜੋਸ਼ੀ

5 Dariya News

ਚੰਡੀਗੜ੍ਹ 16-Jun-2016

ਪੰਜਾਬ ਸਰਕਾਰ ਨੇ ਰਾਜ ਦੀਆਂ ਵੱਖ-ਵੱਖ ਸ਼ਹਿਰੀ ਜਥੇਬੰਦੀਆਂ/ਪਤਵੰਤੇ ਸੱਜਣਾਂ ਦੀ ਮੰਗ ਤੇ ਰਾਜ ਦੇ ਸ਼ਹਿਰੀ ਖੇਤਰਾਂ ਵਿੱਚ ਅਣ-ਅਧਿਕਾਰਤ ਵਾਟਰ ਸਪਲਾਈ ਅਤੇ ਸੀਵਰੇਜ਼ ਕੁਨੈਕਸ਼ਨ ਨਿਯਮਤ ਕਰਾਉਣ ਲਈ ਸਵੈ-ਘੋਸ਼ਣਾ ਸਕੀਮ (ਵੀ.ਡੀ.ਐਸ) ਨੂੰ ਮੁੜ ਚਾਲੂ ਕਰਨ ਦਾ ਫੈਸਲਾ ਕੀਤਾ ਹੈ। ਇਹ ਵੀ.ਡੀ.ਐਸ. ਸਕੀਮ ਹੁਣ 31 ਜੁਲਾਈ, 2016 ਤੱਕ ਲਾਗੂ ਰਹੇਗੀ।ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਦੱਸਿਆ ਕਿ ਇਸ ਸਕੀਮ ਅਧੀਨ ਪਹਿਲਾਂ ਬਹੁਤ ਸਾਰੇ ਲੋਕਾਂ ਨੇ ਇਸ ਦਾ ਲਾਭ ਉਠਾਉਂਦੇ ਹੋਏ ਆਪਣੇ ਕੁਨੈਕਸ਼ਨਾਂ ਨੂੰ ਨਿਯਮਤ ਕਰਵਾਇਆ ਹੈ। ਇਸ ਸਕੀਮ  ਨੂੰ ਮੁੜ ਚਾਲੂ ਕਰਨ ਨਾਲ ਅਣ-ਅਧਿਕਾਰਤ ਕੁਨੈਕਸ਼ਨ ਰੈਗੂਲਰ ਹੋਣ ਨਾਲ ਸਮੂਹ ਅਰਬਨ ਲੋਕਲ ਬਾਡੀਜ਼ ਨੂੰ ਰਾਸ਼ੀ ਪ੍ਰਾਪਤ ਹੋਵੇਗੀ ਅਤੇ ਹਰ ਸਾਲ ਰੈਗੂਲਰ ਚਾਰਜਿਜ਼ ਵੀ ਆਉਣੇ ਸ਼ੁਰੂ ਹੋ ਜਾਣਗੇ।ਜੋਸ਼ੀ ਨੇ ਸਮੂਹ ਅਰਬਨ ਲੋਕਲ ਬਾਡੀਜ਼ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਹੈ ਕਿ ਕਿ ਇਸ ਸਕੀਮ ਦਾ ਖੁੱਲੇ ਤੌਰ ਤੇ ਪ੍ਰਚਾਰ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਵਿਅਕਤੀ ਇਸ ਸਕੀਮ ਦਾ ਲਾਭ ਉਠਾ ਕੇ ਆਪਣੇ ਕੁਨੈਕਸ਼ਨ ਨਿਯਮਤ ਕਰਵਾ ਸਕਣ। ਮੰਤਰੀ  ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਂਦੇ ਹੋਏ ਆਪਣੇ ਕੁਨੈਕਸ਼ਨ ਨਿਯਮਤ ਕਰਵਾ ਲੈਣ।