5 Dariya News

ਖਾਲਸਾ ਕਾਲਜ ਦਾ ਬੀ.ਕਾਮ. ਭਾਗ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ

5 Dariya News (ਅਸ਼ਵਨੀ ਸ਼ਰਮਾ)

ਗੜਸੰਕਰ 26-Jun-2016

ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਗੜ੍ਹਸ਼ੰਕਰ ਦਾ ਬੀ.ਕਾਮ. ਭਾਗ ਤੀਜਾ ਦਾ ਨਤੀਜਾ 100 ਫੀਸਦੀ ਰਿਹਾ ਹੈ। ਕਾਲਜ ਪ੍ਰਿੰਸੀਪਲ ਡਾ. ਪ੍ਰੀਤ ਮਹਿੰਦਰ ਪਾਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬੀ.ਕਾਮ. ਭਾਗ ਤੀਜਾ ਦੇ ਸ਼ਾਨਦਾਰ ਰਹੇ ਨਤੀਜੇ ਵਿਚ ਵਿਦਿਆਰਥਣ ਅਰਸ਼ਪ੍ਰੀਤ ਕੌਰ ਨੇ 75.33% ਅੰਕ ਹਾਸਿਲ ਕਰਕੇ ਕਾਲਜ ਵਿਚੋਂ ਪਹਿਲਾ, ਸਿਮਰਨਜੀਤ ਕੌਰ ਨੇ 73.55% ਅੰਕ ਹਾਸਿਲ ਕਰਕੇ ਕਾਲਜ ਵਿਚੋਂ ਦੂਜਾ ਤੇ ਸੋਨੀਆਂ ਨੇ 71.94 % ਅੰਕ ਹਾਸਿਲ ਕਰਕੇ ਕਾਲਜ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ। ਪ੍ਰਿੰਸੀਪਲ ਡਾ. ਪਰੀਤ ਮਹਿੰਦਰ ਪਾਲ ਸਿੰਘ ਨੇ ਚੰਗੇ ਅੰਕ ਲੈ ਕੇ ਪਾਸ ਹੋਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਚੰਗਾ ਨਤੀਜਾ ਸਟਾਫ਼ ਅਤੇ ਵਿਦਿਆਰਥੀਆਂ ਦੀ ਮਿਹਨਤ ਦਾ ਹੀ ਸਿੱਟਾ ਹੈ।