5 Dariya News

ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 300 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੰਗਰ

ਸਾਨੂੰ ਆਪਣੇ ਮਾਣ ਮੱਤੇ ਇਤਿਹਾਸ ਨੂੰ ਸਦਾ ਯਾਦ ਰੱਖਣਾ ਚਾਹੀਦਾ ਹੈ - ਰਾਜਾ ਮੁਹਾਲੀ

5 Dariya News

ਚੱਪੜਚਿੜੀ 27-Jun-2016

ਪਹਿਲੇ ਖ਼ਾਲਸਾ ਰਾਜ ਦੇ ਉਸਰੱਈਏ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 300 ਸਾਲਾ ਸ਼ਹੀਦੀ ਸਮਾਗਮ ਮੌਕੇ ਯੂਥ ਅਕਾਲੀ ਦਲ ਵੱਲੋਂ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਾਜਾ ਕੰਵਰਜੋਤ ਸਿੰਘ ਮੁਹਾਲੀ ਦੀ ਅਗਵਾਈ ਵਿੱਚ ਚੱਪੜਚਿੜੀ ਵਿਖੇ ਲੰਗਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਯੂਥ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਵੱਲੋਂ ਲੰਗਰ ਦੀ ਸੇਵਾ ਕੀਤੀ ਗਈ। ਇਸ ਮੌਕੇ ਬੋਲਦਿਆਂ ਰਾਜਾ ਮੁਹਾਲੀ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਕੁਰਬਾਨੀ ਹਿੰਦੁਸਤਾਨ ਵਿੱਚ ਹੀ ਨਹੀਂ ਪੂਰੇ ਵਿਸ਼ਵ ਵਿੱਚ ਇੱਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਮਾਣ ਮੱਤੇ ਇਤਿਹਾਸ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹੀਦੀ ਕਰਕੇ ਹੀ ਅਸੀਂ ਅੱਜ ਆਜ਼ਾਦੀ ਦੀਆਂ ਠੰਡੀਆਂ ਛਾਂਵਾਂ ਮਾਣ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤਨਾਮ ਸਿੰਘ ਲਾਂਡਰਾਂ, ਮਲਕੀਤ ਸਿੰਘ, ਪਰਮਿੰਦਰ ਸਿੰਘ, ਜਸਵਿੰਦਰ ਸਿੰਘ ਸੁਹਾਲੀ, ਜਸਪ੍ਰੀਤ ਸਿੰਘ, ਰਾਘਵ ਗੁਪਤਾ ਸਨੇਟਾ, ਬਲਜੀਤ ਬਲੌਂਗੀ, ਹਰਪ੍ਰੀਤ ਕੰਗ, ਅਮਨ ਸੈਣੀ, ਮੱਖਣ ਸਿੰਘ ਭਗਿੰਡੀ, ਅਵਤਾਰ ਸਿੰਘ ਹਾਜੀਪੁਰ, ਜਸਪਾਲ ਸਿੰਘ, ਅੰਮ੍ਰਿਤਪਾਲ ਸਿੰਘ, ਬਲਕਾਰ ਸਿੰਘ, ਸਿਮਰਨਜੀਤ ਸਿੰਘ ਕੁਰਾਲੀ ਆਦਿ ਹਾਜ਼ਰ ਸਨ।