5 Dariya News

ਦੀ ਹੋਲੀ ਵੰਡਰ ਸਮਾਰਟ ਸਕੂਲ ਵਿਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ

5 Dariya News

ਖਰੜ 19-Jul-2016

ਦੀ ਹੋਲੀ ਵੰਡਰ ਸਮਾਰਟ ਸਕੂਲ ਮੈਨੇਜਮੈਂਟ ਵੱਲੋਂ ਖੇਡਾਂ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਵਿਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਨਵੀਂ ਦਿੱਲੀ ਵਿਚ ਹੋਏ ਇਕ ਪ੍ਰੋਗਰਾਮ ਉੱਭਰਦੇ ਕਲਾਕਾਰ ਵਿਚ  ਗਰੁੱਪ ਡਾਂਸ, ਭੰਗੜਾ ਅਤੇ ਸੋਲੋ ਡਾਂਸ ਵਿਚ ਜੇਤੂ ਰਹਿੰਦੇ ਹੋਏ ਟਰਾਫ਼ੀ ਅਤੇ ਨਕਦ ਇਨਾਮ ਹਾਸਿਲ ਕੀਤੇ ਸਨ। ਇਸ ਦੇ ਇਲਾਵਾ ਤਾਇਕਵਾਡੋਂ ਚੈਂਪੀਅਨਸ਼ਿਪ ਵਿਚ  ਕੀਰਤ ਪਾਲ ਸਿੰਘ ਨੇ ਸੋਨੇ ਦਾ ਮੈਡਲ, ਦੇਵਰਥ ਨੇ ਚਾਂਦੀ ਦਾ ਤਮਗ਼ਾ ਅਤੇ ਇਸ਼ੀਤਾ, ਦਕਸ਼, ਹਰਮੀਤ ਅਤੇ ਗਗਨਪ੍ਰੀਤ  ਨੇ ਕਾਂਸੀ ਦਾ ਤਮਗ਼ਾ ਹਾਸਿਲ ਕੀਤਾ।

ਇਸ ਮੌਕੇ ਤੇ ਦੀ ਹੋਲੀ ਵੰਡਰ ਸਮਾਰਟ ਸਕੂਲ ਦੇ ਡਾਇਰੈਕਟਰ ਅਸ਼ਵਿਨ ਅਰੋੜਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ  ਹੋਏ ਕਿਹਾ ਕਿ ਬੇਸ਼ੱਕ ਖੇਡ ਜਾਂ ਹੋਰ ਕੋਈ ਗਤੀਵਿਧੀ ਜਿੱਤ ਹਾਰ ਲਈ ਨਾ ਹੋ ਕੇ ਆਪਣੇ ਅੰਦਰਲੀ ਪ੍ਰਤਿਭਾ ਨੂੰ ਪਛਾਣਨਾ ਹੁੰਦੀ ਹੈ। ਪਰ ਜੇਕਰ ਜਿੱਤ ਸਾਡੇ ਕਦਮ ਚੁੰਮਦੀ ਹੈ ਤਾਂ ਉਸ ਲਈ ਖ਼ੁਸ਼ੀ ਅਤੇ ਉਲਹਾਸ ਹੋਣਾ ਲਾਜ਼ਮੀ ਹੈ। ਇਸ ਖ਼ੁਸ਼ੀ ਨੂੰ ਹੀ ਸਾਂਝਾ ਕਰਦੇ ਹੋਏ ਮੈਨੇਜਮੈਂਟ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਤਾਂ ਕਿ ਉਹ ਹੋਰ ਪ੍ਰੇਰਿਤ ਹੁੰਦੇ ਹੋਏ ਹੋਰ ਬਿਹਤਰੀਨ ਪ੍ਰਦਰਸ਼ਨ ਕਰਨ।  

ਸਕੂਲ ਦੇ ਪ੍ਰਿੰਸੀਪਲ ਪ੍ਰੇਮਜੀਤ ਗਰੋਵਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਬੇਸ਼ੱਕ ਅੱਜ ਸਿੱਖਿਆਂ ਦੇ ਖੇਤਰ ਵਿਚ ਮੋਹਰੀ ਇਨ•ਾਂ ਵਿਦਿਆਰਥੀਆਂ ਨੂੰ ਵੇਖਦੇ ਹੋਏ ਮਹਿਸੂਸ ਹੋ ਰਿਹਾ ਹੈ ਕਿ ਭਾਰਤ ਨੂੰ ਵਿਸ਼ਵ ਪੱਧਰ ਤੇ ਲਿਜਾਉਣ ਲਈ ਸਾਡੀ ਨੌਜਵਾਨ ਪੀੜੀ ਪੂਰੀ ਤਰਾਂ ਐਕਟਿਵ ਹੈ ਅਤੇ ਆਪਣੀ ਮਿਹਨਤ ਸਦਕਾ ਹੀ ਭਾਰਤ ਨੂੰ ਵਿਕਸਿਤ ਦੇਸ਼ ਦੀ ਕਤਾਰ ਵਿਚ ਖੜਾ ਕਰ ਦੇਣਗੇ। ਉਨ•ਾਂ ਵਿਦਿਆਰਥੀਆਂ ਨੂੰ ਭਵਿਖ ਵਿਚ ਵੀ ਆਪਣੇ ਬਿਹਤਰੀਨ ਪ੍ਰਦਰਸ਼ਨ ਰੱਖਣ ਦੀ ਪ੍ਰੇਰਨਾ ਦਿਤੀ।