ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ 29 ਜੁਲਾਈ ਨੂੰ ਤੀਜ਼ ਮਨਾਉਣ ਦਾ ਫੈਸਲਾ : ਸਿਕੰਦਰ ਸਿੰਘ ਮਲੂਕਾ
ਇੱਕ ਤਿਹਾਈ ਗਿਣਤੀ ਔਰਤ ਅਹੁਦੇਦਾਰਾਂ ਅਤੇ ਮੈਂਬਰਾਂ ਦੇ ਆਪਸੀ ਮੇਲ ਜ਼ੋਲ ਨੂੰ ਵਧਾਉਣਾ ਜਰੂਰੀ
5 Dariya News
20-Jul-2016
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਮਿਤੀ 29 ਜੁਲਾਈ 2016 ਦਿਨ ਸ਼ੁੱਕਰਵਾਰ ਨੂੰ ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਸੈਕਟਰ 68 ਦੇ ਸਿਟੀ ਪਾਰਕ ਵਿਖੇ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੁਣੀਆਂ ਹੋਈਆ ਪ੍ਰਤਨਿਧੀਆਂ ਅਤੇ ਵਿਭਾਗ ਵਿੱਚ ਕੰਮ ਕਰ ਰਹੀਆਂ ਔਰਤਾਂ ਲਈ ਤੀਆਂ ਦਾ ਪ੍ਰੋਗਰਾਮ ਮਨਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਗੱਲ ਦੀ ਜਾਣਕਾਰੀ ਦਿੰਦੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਪੰਚਾਇਤੀ ਰਾਜ ਕਾਰਜ ਪ੍ਰਣਾਲੀ ਵਿੱਚ ਇਸ ਸਮੇਂ ਸਮੁੱਚੇ ਚੁਣੇ ਹੋਏ ਪ੍ਰਤੀਨਿਧੀਆਂ ਵਿੱਚੋਂ ਇੱਕ ਤਿਹਾਈ ਗਿਣਤੀ ਔਰਤ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਹੈ। ਪੰਚਾਇਤੀ ਰਾਜ ਸੰਸਥਾਵਾਂ ਦੀਆਂ ਇਨ੍ਹਾਂ ਔਰਤ ਨੁਮਾਇੰਦਿਆਂ ਨੂੰ ਇੱਕ ਦੂਜੇ ਬਲਾਕਾਂ ਅਤੇ ਜਿਲ੍ਹਿਆਂ ਦੀਆਂ ਚੁਣੀਆਂ ਹੋਈਆਂ ਪ੍ਰਤੀਨਿਧੀਆਂ ਨਾਲ ਮੇਲ ਮਿਲਾਪ, ਗੱਲ ਬਾਤ ਕਰਨ ਅਤੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਚੁਣੋਤੀਆਂ ਬਾਰੇ ਖੁੱਲ ਕੇ ਵਿਚਾਰ-ਵਟਾਂਦਰਾਂ ਕਰਨ ਲਈ ਬਹੁਤ ਘੱਟ ਮੌਕੇ ਮਿਲਦੇ ਹਨ। ਉਹਨਾ ਦੱਸਿਆ ਕਿ ਇਨ੍ਹਾਂ ਚੁਣੀਆਂ ਹੋਈਆਂ ਪ੍ਰਤੀਨਿਧੀਆਂ ਦੇ ਆਪਸੀ ਮੇਲ ਜ਼ੋਲ ਨੂੰ ਵਧਾਉਣ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨੂੰ ਪ੍ਰਫੁਲੱਤ ਕਰਨ ਲਈ ਵਿਭਾਗ ਵੱਲੋਂ ਇਨ੍ਹਾਂ ਨੂੰ ਇਕੱਠਿਆਂ ਕਰਨ ਦਾ ਉਪਰਾਲਾ ਕੀਤਾ ਗਿਆ ਹੈ ਇਸ ਪ੍ਰੋਗਰਾਮ ਵਿੱਚ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਸਮੂਹ ਚੁਣੀਆਂ ਹੋਈਆਂ ਪ੍ਰਤੀਨਿਧੀਆਂ ਅਤੇ ਸਮੁੱਚੇ ਔਰਤ ਵਰਗ ਨੂੰ ਸ਼ਾਮਲ ਹੋਣ ਲਈ ਖੁੱਲਾ ਸੱਦਾ ਦਿੱਤਾ ਜਾਂਦਾ ਹੈ। ਸ. ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਇਨ੍ਹਾਂ ਚੁਣੀਆਂ ਹੋਈਆਂ ਪ੍ਰਤੀਨਿਧੀਆਂ ਦੇ ਆਪਸੀ ਮੇਲ ਜ਼ੋਲ ਨੂੰ ਵਧਾਉਣ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨੂੰ ਪ੍ਰਫੁਲੱਤ ਕਰਨ ਲਈ ਵਿਭਾਗ ਵੱਲੋਂ ਇਨ੍ਹਾਂ ਨੂੰ ਇਕੱਠਿਆਂ ਕਰਨ ਦਾ ਉਪਰਾਲਾ ਕੀਤਾ ਜਾਣਾ ਬਹੁਤ ਜਰੂਰੀ ਹੈ ਅਤੇ ਇਸ ਸ਼ੁਭ ਕੰਮ ਲਈ ਸਾਵਣ ਦੇ ਮਹੀਨੇ ਤੋਂ ਇਲਾਵਾ ਹੋਰ ਕੋਈ ਸਮਾਂ ਜਿਆਦਾ ਢੱਕਵਾਂ ਨਹੀਂ ਹੋ ਸਕਦਾ।