5 Dariya News

ਬਲਬੀਰ ਸਿੰਘ ਸਿੱਧੂ ਨੇ ਮਹਿੰਗਾਈ ਦੇ ਮੁੱਦੇ ਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਤੇ ਲੋਕਾਂ ਨਾਲ ਧੋਖਾ ਕਰਨ ਦਾ ਲਗਾਇਆ ਦੋਸ਼

5 Dariya News

ਐਸ.ਏ.ਐਸ. ਨਗਰ (ਮੁਹਾਲੀ) 29-Jul-2016

ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਮਹਿੰਗਾਈ ਦੇ ਮੁੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਤੇ ਲੋਕਾਂ ਨਾਲ ਧੋਖਾ ਕਰਨ ਦਾ ਦੋਸ਼ ਲਗਾਇਆ ਹੈ । ਵਿਧਾਇਕ ਸ੍ਰੀ ਸਿੱਧੂ ਮੁਹਾਲੀ ਦੇ ਨੇੜੇ ਪੈਂਦੇ ਕਸਬਾ ਬਲੌਂਗੀ ਵਿਖੇ ਕਾਂਗਰਸੀ ਆਗੂ ਬੀ.ਸੀ. ਪ੍ਰੇਮੀ ਦੀ ਅਗਵਾਈ ਹੇਠ ਮਿਸ਼ਨ ੨੦੧੭ ਦੇ ਤਹਿਤ ਆਯੋਜਿਤ ਕੀਤੀ ਗਈ ਭਰਵੀਂ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ । ਉਨ੍ਹਾਂ ਕਿਹਾ ਕਿ ਜਦੋਂ ਦੀ ਕੇਂਦਰ ਵਿੱਚ ਮੋਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਮਹਿੰਗਾਈ ਸਾਰੇ ਹੱਦ ਬੰਨੇ ਟੱਪ ਕੇ ਚਰਮਸੀਮਾਂ ਤੇ ਪੁੱਜ ਚੁੱਕੀ ਹੈ । ਗਰੀਬ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਦੋ ਵਕਤ ਦੀ ਰੋਟੀ ਖਿਲਾਉਣੀ ਔਖੀ ਹੋ ਚੁੱਕੀ ਹੈ । ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨਾਲ ਮਹਿੰਗਾਈ ਰੋਕਣ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤਾ ਸਨ ਅਤੇ ਰੋਜ਼ਾਨਾਂ ਹੀ ਨਵੀਂ ਡਰਾਮੇਬਾਜ਼ੀ ਕਰਕੇ ਲੋਕਾਂ ਨੂੰ ਭਰਮਾਇਆ ਜਾਂਦਾ ਸੀ ਪਰ ਅੱਜ ਮੋਦੀ ਮੋਹਿੰਗਾਈ ਦੇ ਮੁੱਦੇ ਤੇ ਆਪਣੀ ਜੁਬਾਨ ਬੰਦ ਕਰਕੇ ਗਰੀਬ ਲੋਕਾਂ ਦਾ ਤਮਾਸ਼ਾ ਵੇਖ ਰਹੇ ਹਨ ਉਹਨਾਂ ਕਿਹਾ ਕਿ ਲੱਛੇਦਾਰ ਭਾਸ਼ਣਾਂ ਨਾਲ  ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਜ ਮਹਿੰਗਾਈ ਦੇ ਮੁੱਦਿਆਂ ਨੂੰ ਲੋਕਾਂ ਵੱਲੋਂ ਕੀਤੇ ਜਾ ਰਹੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ ।

ਉਨ੍ਹਾਂ ਇਸ ਮੌਕੇ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਤੇ ਵਰਦਿਆਂ ਕਿਹਾ ਕਿ ਇੱਕ ਪਾਸੇ ਸਰਕਾਰ ਵੱਲੋਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤਾ ਜਾ ਰਹੇ ਹਨ ਅਤੇ ਇਹ ਕਿਹਾ ਵੀ ਜਾ ਰਿਹਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਕਾਸ ਦੇ ਮੁੱਦੇ ਲੜੀਆਂ ਜਾਣਗੀਆਂ ਪਰ ਦੂਜੇ ਪਾਸੇ ਵਿਕਾਸ ਨਾਂ ਦੀ ਚੀਜ਼ ਕਿਧਰੇ ਨਜ਼ਰ ਨਹੀਂ ਆ ਰਹੀ । ਉਨ੍ਹਾਂ ਕਿਹਾ ਕਿ ਮੁਹਾਲੀ ਦੀ ਜੂਹ ਵਿੱਚ ਪੈਂਦੇ ਪਿੰਡ ਬਲੌਂਗੀ ਵਿਖੇ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ ਅਤੇ ਪਿੰਡ ਦੀਆਂ ਗਲੀਆਂ-ਨਾਲੀਆਂ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ । ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਬਲੌਂਗੀ ਪਿੰਡ ਨੂੰ ਮੁਹਾਲੀ ਨਗਰ-ਨਿਗਮ ਵਿੱਚ ਸ਼ਾਮਿਲ ਕਰਵਾਇਆ ਜਾਵੇਗਾ ਅਤੇ ਇਸ ਨਗਰ ਨੂੰ ਮੁਹਾਲੀ ਸ਼ਹਿਰ ਦੀਆਂ ਸਹੁਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਅੱਜ ਹਰ ਵਰਗ ਅਕਾਲੀ-ਭਾਜਪਾ ਗਠਜੋੜ ਦੇ ਸਾਸ਼ਨ ਤੋਂ ਦੁਖੀ ਹੈ ਅਤੇ ਸੂਬੇ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਵੇਖਣਾਂ ਚਾਹੁੰਦੇ ਹਨ । ਉਨ੍ਹਾਂ ਇਸ ਮੌਕੇ ਬਲੌਂਗੀ ਪਿੰਡ ਦੇ ਨਿਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਪਿੰਡ ਦੀਆਂ ਸਮੱਸਿਆਵਾਂ ਦਾ ਹੱਲ ਛੇ ਮਹੀਨੇ ਦੇ ਅੰਦਰ-ਅੰਦਰ ਕਰਵਾਇਆ ਜਾਵੇਗਾ । ਇਸ ਮੋਕੇ ਹੋਰਨਾ ਤੋਂ ਇਲਾਵਾ ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਗੁਰਚਰਨ ਸਿੰਘ, ਪ੍ਰਧਾਨ ਸ਼ਹਿਰੀ ਕਾਂਗਰਸ ਕਮੇਟੀ ਮੁਹਾਲੀ ਇੰਦਰਜੀਤ ਸਿੰਘ ਖੋਖਰ, ਕੁਦਲਪ ਸਿੰਘ ਬਿੱਟੂ ਪੰਚ, ਕੁਲਵਿੰਦਰ ਸ਼ਰਮਾ, ਪ੍ਰਧਾਨ ਮਨਜੀਤ ਸਿੰਘ, ਕ੍ਰਿਸ਼ਨ ਸਾਬਕਾ ਪੰਚ, ਕੁਲਵੰਤ ਸਿੰਘ ਰਾਣਾ, ਰਾਮ ਸਿੰਘ, ਕਰਮ ਸਿੰਘ, ਜਸਬੀਰ ਸਿੰਘ, ਦਵਿੰਦਰ ਸਿੰਘ ਬੱਬੂ, ਪ੍ਰਿਤਪਾਲ ਸਿੰਘ, ਸ਼ਕਤੀ ਸਿੰਘ, ਵਿਜੇ ਸ਼ਰਮਾ, ਧਰਮਿੰਦਰ ਸਿੰਘ, ਸੁਰਿੰਦਰ ਸਿੰਘ, ਆਲਮ, ਜੋਗਿੰਦਰ ਸਿੰਘ, ਹਰਜਿੰਦਰ ਸਿੰਘ, ਪਾਲ ਸਿੰਘ, ਸੁਰੇਸ਼ ਪ੍ਰਸ਼ਾਦ ਯਾਦਵ ਵੀ ਮੌਜੂਦ ਸਨ ।