5 Dariya News

ਵਾਤਾਵਰਨ ਦੀ ਸੰਭਾਲ ਕਰਨਾ ਸਮੇਂ ਦੀ ਮੁੱਖ ਲੋੜ - ਰਾਜਾ ਮੁਹਾਲੀ

ਮੁਹਾਲੀ ਦੇ ਵੱਖ-ਵੱਖ ਸਕੂਲਾਂ ਵਿੱਚ ਯੂਥ ਅਕਾਲੀ ਦਲ ਵੱਲੋਂ ਬੂਟੇ ਲਗਾਏ ਗਏ

5 Dariya News

ਐਸ.ਏ.ਐਸ. ਨਗਰ (ਮੁਹਾਲੀ) 29-Jul-2016

ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਾਜਾ ਕੰਵਰਜੋਤ ਸਿੰਘ ਮੁਹਾਲੀ ਦੀ ਅਗਵਾਈ ਵਿੱਚ ਯੂਥ ਅਕਾਲੀ ਵਰਕਰਾਂ ਵੱਲੋਂ ਸ਼ਹਿਰ ਮੋਹਾਲੀ ਦੇ ਵੱਖ-ਵੱਖ ਸਕੂਲਾਂ ਵਿੱਚ ਬੂਟੇ ਲਗਾਏ ਗਏ ਜਿੰਨਾਂ ਵਿੱਚ ਸੈਕਟਰ-70, 71, ਕੁੰਬੜਾ ਅਤੇ ਹੋਰ ਸਕੂਲ ਸ਼ਾਮਿਲ ਹਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਮੁਹਾਲੀ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਕਰਨਾ ਸਮੇਂ ਦੀ ਮੁੱਖ ਲੋੜ ਹੈ ਅਤੇ ਇਸ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣੇ ਚਾਹੀਦੇ ਹਨ ਜੋ ਵਾਤਾਵਰਨ ਨੂੰ ਸਾਫ ਰੱਖਦੇ ਹਨ ਅਤੇ ਪ੍ਰਦੂਸ਼ਣ ਹੋਣ ਤੋਂ ਬਚਾਉਂਦੇ ਹਨ। ਇਸ ਕਰਕੇ ਅੱਜ ਯੂਥ ਅਕਾਲੀ ਦਲ ਵੱਲੋਂ ਸਕੂਲਾਂ ਵਿੱਚ ਬੂਟੇ ਲਗਾ ਕੇ ਵਾਤਾਵਰਨ ਦੀ ਸਾਂਭ-ਸੰਭਾਲ ਵਿੱਚ ਆਪਣਾ ਯੋਗਦਾਨ ਪਾਇਆ ਗਿਆ ਹੈ ਅਤੇ ਯੂਥ ਅਕਾਲੀ ਦਲ ਇਸ ਤਰ੍ਹਾਂ ਹਰ ਖੇਤਰ ਵਿੱਚ ਆਪਣਾ ਯੋਗਦਾਨ ਪਾਉਂਦਾ ਰਹੇਗਾ। ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ ਲਾਂਡਰਾਂ, ਪ੍ਰਿੰਸੀਪਲ ਜਸਵਿੰਦਰ ਕੌਰ ਸਰਕਾਰੀ ਹਾਈ ਸਕੂਲ ਕੁੰਬੜਾ, ਮਾਸਟਰ ਬਹਾਦਰ ਸਿੰਘ ਕੁੰਬੜਾ, ਰਵਿੰਦਰ ਸਿੰਘ ਹਨੀ ਕੁੰਬੜਾ, ਗੁਰਜੀਤ ਸਿੰਘ ਗੀਗੇ ਮਾਜਰਾ, ਬਲਕਾਰ ਸਿੰਘ ਲਖਨੌਰ, ਜਤਿੰਦਰ ਸਿੰਘ ਵਿੱਕੀ ਪ੍ਰਧਾਨ ਵਾਈ.ਐਫ.ਆਈ. ਸਰਕਲ ਮਾਣਕਪੁਰ, ਹਰਪ੍ਰੀਤ ਸਿੰਘ ਹੈਰੀ, ਬਲਬੀਰ ਸਿੰਘ ਬੱਬੂ ਤਸੌਲੀ, ਗੁਰਵਿੰਦਰ ਸਿੰਘ ਭਾਗੋ ਮਾਜਰਾ, ਚਰਨਜੀਤ ਸਿੰਘ ਹੈਪੀ ਕੁੰਬੜਾ, ਵਿੱਕੀ ਗੀਗੇ ਮਾਜਰਾ, ਕੁਲਵੰਤ ਸਿੰਘ ਸੰਨੀ ਆਦਿ ਹਾਜ਼ਰ ਸਨ।