5 Dariya News

ਓਕਰੇਜ਼ ਇੰਟਰਨੈਸ਼ਨਲ ਸਕੂਲ ਵਿਚ ਜੰਗਲੀ ਜੀਵਾਂ ਦੀ ਸੁਰੱਖਿਆ ਜਾਗਰੂਕਤਾ ਹਫ਼ਤਾ ਮਨਾਇਆ ਗਿਆ

ਅਖੀਰਲੇ ਦਿਨ ਵਿਦਿਆਰਥੀਆਂ ਹੱਥੀ ਕੀਤੀ ਚਿੱਤਰਕਾਰੀ ਕੀਤੀ ਪ੍ਰਦਰਸ਼ਿਤ

5 Dariya News

ਐਸ.ਏ.ਐਸ. ਨਗਰ (ਮੁਹਾਲੀ) 03-Aug-2016

ਓਕਰੇਜ਼ ਇੰਟਰਨੈਸ਼ਨਲ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਜੰਗਲੀ ਜੀਵਾਂ ਦੀ ਸੁਰੱਖਿਆ ਸਬੰਧੀ ਜਾਗਰੂਕ ਕਰਨ ਦੇ ਮੰਤਵ ਨਾਲ ਹਫ਼ਤਾਵਾਰੀ ਜਾਗਰੂਕਤਾ ਕੈਂਪਸ ਲਗਾਇਆ ਗਿਆ। ਇਸ ਦੌਰਾਨ ਪੂਰਾ ਹਫ਼ਤਾ ਜੰਗਲੀ ਜੀਵਾਂ ਅਤੇ ਪੰਛੀਆਂ ਸਬੰਧੀ ਵਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ ਗਈ। ਇਸ ਦੌਰਾਨ ਵਿਦਿਆਰਥੀਆ ਨੂੰ ਵੱਖ ਵੱਖ ਟਾਪਿਕ ਦਿੰਦੇ ਹੋਏ ਉਨ੍ਹਾਂ ਦੇ ਪੋਸਟਰ, ਕਾਰਡ, ਪੇਪਰ ਬੈਗ, ਕੋਸਟਰ, ਮੋਬਾਈਲ ਹੋਲਡਰ, ਕਾਗ਼ਜ਼ ਦੇ ਲਿਫਾਏ ਆਦਿ ਬਣਾਏ ਗਏ । ਜਦ ਕਿ ਅਖੀਰਲੇ ਦਿਨ ਉਨ੍ਹਾਂ ਚਿੱਤਰਾਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਦੌਰਾਨ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਸ਼ਿਰਕਤ ਕਰਦੇ ਹੋਏ ਆਪਣੇ ਲਾਡਲਿਆਂ ਵੱਲੋਂ ਨਿੱਕੇ ਨਿੱਕੇ ਹੱਥਾਂ ਕੀਤੇ ਕਲਾਤਮਕ ਕੰਮਾਂ ਦੀ ਤਾਰੀਫ਼ ਕੀਤੀ। ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਰਮਨਜੀਤ ਘੁੰਮਣ ਨੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਇਸ ਕਲਾਤਮਿਕ ਉਪਰਾਲੇ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਇਸ ਜਾਗਰੂਕਤਾ ਹਫ਼ਤੇ ਦਾ ਮੁੱਖ ਮੰਤਵ ਉਨ੍ਹਾਂ ਦੇ ਆਸ ਪਾਸ ਦੇ ਜਾਨਵਰਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਲੁਪਤ ਹੋ ਰਹੇ ਜਾਨਵਰਾਂ ਸਬੰਧੀ ਜਾਣਕਾਰੀ ਦੇਣਾ ਸੀ। 

ਪ੍ਰਿੰਸੀਪਲ ਘੁੰਮਣ ਨੇ ਕਿਹਾ ਕਿ ਜੇਕਰ ਇਨਾ ਬੱਚਿਆਂ ਨੂੰ ਛੋਟੀ ਉਮਰੇ ਹੀ ਜੀਵਾਂ ਅਤੇ ਪੰਛੀਆਂ ਨਾਲ ਪਿਆਰ ਕਰਨ ਅਤੇ ਉਨ੍ਹਾਂ ਦੀ ਸੰਭਾਲ ਕਰਨ ਸਬੰਧੀ ਜਾਗਰੂਕ ਕੀਤਾ ਜਾਵੇ ਤਾਂ ਇਹੀ ਦੇ ਦਾ ਭਵਿਖ ਅੱਗੇ ਜਾ ਕੇ ਸਮਾਜ ਦੇ ਜ਼ਿੰਮੇਵਾਰ ਨਾਗਰਿਕ ਵਜੋਂ ਆਪਣਾ ਫ਼ਰਜ਼ ਬਾਖ਼ੂਬੀ ਨਿਭਾਉਣਗੇ। ਇਸ ਦੇ ਇਲਾਵਾ ਵਿਦਿਆਰਥੀਆਂ ਵਿਚਲੀਆਂ ਰਚਨਾਤਮਿਕ ਕਲਾਕਾਰੀ ਨੂੰ ਵੀ ਜਾਣਨ ਅਤੇ ਉਜਾਗਰ ਕਰਨ ਦਾ ਇਹ ਸਹੀ ਪਲੇਟਫ਼ਾਰਮ ਸਾਬਤ ਹੁੰਦਾ ਹੈ। ਇਸ ਮੌਕੇ ਤੇ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।