ਜਿਲਾ ਪੱਧਰੀ ਸਮਾਗਮ ਦੌਰਾਨ ਚੁੰਨੀ ਲਾਲ ਭਗਤ ਨੇ ਵਿਦਿਆਰਥਣਾਂ ਨੂੰ 120 ਸਾਈਕਲਾਂ ਦੀ ਵੰਡ ਕੀਤੀ
ਕਿਹਾ ਪੰਜਾਬ ਅੱਜ ਚਹੁੰ-ਮੁੱਖੀ ਵਿਕਾਸ ਸਦਕਾ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ਾਮਲ , ਜਿਲ੍ਹਾ ਵਾਸੀਆਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਵੱਧ-ਤੋਂ ਵੱਧ ਰੁੱਖ ਲਗਾਉਣ ਦੀ ਕੀਤੀ ਅਪੀਲ
5 Dariya News (Ajay Pahwa)
ਲੁਧਿਆਣਾ 04-Aug-2016
ਅੱਜ 11ਵੀਂ ਅਤੇ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਮੁਫਤ ਸਾਈਕਲ ਵੰਡਣ ਸਬੰਧੀ ਜਿਲ੍ਹਾ ਪੱਧਰੀ ਸਮਾਗਮ ਦੇਵਕੀ ਦੇਵੀ ਜੈਨ ਗਰਲਜ਼ ਕਾਲਜ ਕਿਦਵਈ ਨਗਰ ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਸ੍ਰੀ ਚੁਨੀ ਲਾਲ ਭਗਤ ਕਿਰਤ ਅਤੇ ਜੰਗਲਾਤ ਮੰਤਰੀ ਪੰਜਾਬ ਕੀਤੀ। ਇਸ ਮੌਕੇ ਉਹਨਾਂ ਸਮਾਗਮ ਨੂੰ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਲੜਕੀਆਂ ਦੀ ਉਚ ਸਿੱਖਿਆ ਲਈ ਵਚਨਬੱਧ ਹੈ। ਉਹਨਾਂ ਦੱਸਿਆ ਕਿ 11ਵੀਂ ਅਤੇ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਹੁਣ ਤੱਕ ਪੰਜਾਬ ਸਰਕਾਰ ਵੱਲੋਂ 4 ਲੱਖ 82 ਹਜ਼ਾਰ 703 ਸਾਈਕਲਾਂ ਦੀ ਵੰਡ ਕੀਤੀ ਜਾ ਚੁਕੀ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਗਰੀਬ ਵਿਦਿਆਰਥੀਆਂ ਦੀਆਂ ਸਕੂਲ ਫੀਸਾਂ ਵੀ ਮੁਆਫ ਹਨ ਅਤੇ ਕਿਤਾਬਾਂ ਵੀ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਕਾਲਜ਼ਾ ਉਚ ਪੜ੍ਹਾਈ ਲਈ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਵੀ ਦਿੱਤੀ ਜਾ ਰਹੀ ਹੈ ਅਤੇ ਸੂਬੇ ਵਿੱਚ ਮੈਰੀਟੋਰੀਅਸ ਸਕੂਲਾਂ ਦੀ ਨਿਰਮਾਣ ਕੀਤਾ ਗਿਆ ਹੈ ਤਾਂ ਜੋ ਯੋਗ ਅਤੇ ਪੜਾਈ ਵਿੱਚ ਹੁਸ਼ਿਆਰ ਵਿਦਿਆਰਥੀ ਵਿੱਤੀ ਤੰਗੀ ਕਾਰਨ ਪੜ੍ਹਾਈ ਤੋਂ ਵਾਂਝੇ ਨਾ ਰਹਿ ਜਾਣ। ਅੱਜ ਉਹਨਾਂ ਸਮਾਗਮ ਦੌਰਾਨ 120 ਸਾਈਕਲਾਂ ਦੀ ਵੰਡ ਕੀਤੀ, ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖੇਵਾਲ ਦੀਆਂ 50 ਵਿਦਿਆਰਥਣਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਵੀਜ਼ਨ ਨੰਬਰ-3 ਦੀਆਂ 70 ਵਿਦਿਆਰਥਾਂ ਨੂੰ ਸਾਈਕਲਾਂ ਦੀ ਵੰਡ ਕੀਤੀ।
ਸ੍ਰੀ ਭਗਤ ਨੇ ਦੱਸਿਆ ਕਿ ਸ੍ਰ. ਪਰਕਾਸ਼ ਸਿੰਘ ਬਾਦਲ ਦੂਰ-ਅੰਦੇਸ਼ੀ ਸੋਚ ਸਦਕਾ ਸੂਬਾ ਚਹੁੰ-ਮੁੱਖੀ ਵਿਕਾਸ ਕਰ ਰਿਹਾ ਹੈ ਅਤੇ ਪੰਜਾਬ ਦੀ ਅੱਜ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਗਿਣਤੀ ਹੋ ਰਹੀ ਹੈ। ਉਹਨਾਂ ਦੱਸਿਆ ਕਿ ਰਾਜ ਅੱਜ ਬਿਜਲੀ ਪੱਖੋਂ ਸੂਬਾ ਆਤਮ-ਨਿਰਭਰ ਸੂਬਾ ਬਣ ਚੁਕਾ ਹੈ ਅਤੇ ਘਰੇਲੂ, ਉਦਯੋਗਾਂ ਅਤੇ ਵਪਾਰਕ ਅਦਾਰਿਆਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਖੇਤੀ ਸੈਕਟਰ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਸੂਬੇ ਦੇ ਸਾਰੇ ਸ਼ਹਿਰਾਂ ਦੀਆਂ ਮੁੱਖ ਸੜਕਾਂ ਨੂੰ 4-6 ਮਾਰਗੀ ਕਰ ਦਿੱਤਾ ਗਿਆ ਹੈ ਅਤੇ ਨਿਰਵਿਘਨ ਆਵਾਜਾਈ ਲਈ ਪੁਲਾਂ ਦਾ ਨਿਰਮਾਣ ਕਰਵਾਇਆ ਗਿਆ ਹੈ। ਸ੍ਰੀ ਭਗਤ ਨੇ ਇਸ ਮੌਕੇ ਹਾਜ਼ਰੀਨ ਨੂੰ ਅਪੀਲ ਕਰਦਿਆ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਹਰ ਵਿਅਕਤੀ ਨੂੰ ਘੱਟੋਂ-ਘੱਟ ਇੱਕ ਰੁੱਖ ਜਰੂਰ ਲਗਾਉਣਾ ਚਾਹੀਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਮੌਜੂਦਾ ਮੌਸਮ ਰੁੱਖ ਲਗਾਉਣ ਲਈ ਬਹੁਤ ਢੁੱਕਵਾਂ ਹੈ, ਇਸ ਸਾਨੂੰ ਸਾਰਿਆਂ ਨੂੰ ਲਾਭ ਲੈਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਮੱਦਨ ਲਾਲ ਬੱਗਾ ਜਿਲ੍ਹਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਸ਼ਹਿਰੀ, ਸਾਬਕਾ ਮੰਤਰੀ ਸ੍ਰੀ ਸਤਪਾਲ ਗੋਸਾਈ, ਸੀਨੀਅਰ ਡਿਪਟੀ ਮੇਅਰ ਸ੍ਰੀ ਪ੍ਰਵੀਨ ਬਾਂਸਲ, ਸ੍ਰੀ ਰਵਿੰਦਰ ਅਰੋੜਾ ਪ੍ਰਧਾਨ ਬੀ.ਜੇ.ਪੀ. ਲੁਧਿਆਣਾ, ਸ੍ਰੀ ਅਨਿਲ ਸਰੀਨ ਵਾਈਸ ਪ੍ਰਧਾਨ ਬੀ.ਜੇ.ਪੀ. ਪੰਜਾਬ, ਸ੍ਰੀ ਇੰਦਰ ਅਗਰਵਾਲ ਕੌਸਲਰ, ਸ੍ਰੀ ਅਮਿਤ ਗੋਸਾਈ ਅਤੇ ਪ੍ਰਮੁੱਖ ਸ਼ਖਸ਼ੀਅਤਾਂ ਹਾਜ਼ਰ ਸਨ।