5 Dariya News

ਬਗਾਵਤ ਦਾ ਸਾਮਨਾ ਕਰ ਰਹੀ ਆਪ ਦਾ ਅਸਲ ਚੇਹਰਾ ਨੰਗਾ ਹੋਇਆ: ਹਰਸਿਮਰਤ ਕੋਰ ਬਾਦਲ

ਵੱਖ-ਵੱਖ ਪਿੰਡਾ 'ਚ ਵਿਕਾਸ ਕਾਰਜਾਂ ਦੇ ਨੀਹ ਪੱਥਰ ਰੱਖੇ ਅਤੇ ਸਾਈਕਲ ਵੰਡੇ

5 Dariya News

ਰਾਮ ਨਗਰ (ਮੋੜ/ਬਠਿੰਡਾ) 06-Aug-2016

ਕੇਦਰੀ ਫੂਡ ਪ੍ਰੋਸੈਸਿੰਗ ਮੰਤਰੀ, ਹਰਸਿਮਰਤ ਕੋਰ ਬਾਦਲ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਜਾਰੀ ਉਮੀਦਵਾਰਾਂ ਦੀ ਪਹਿਲੀ ਸੂਚੀ ਤੋਂ ਬਾਅਦ ਪਾਰਟੀ ਵਿਚ ਛਿੜੀ ਬਗਾਵਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸ੍ਰੀ ਅਰਵਿੰਦ ਕੇਜਰੀਵਾਲ ਆਮ ਲੋਕਾਂ ਦੀ ਨਹੀਂ ਸਗੋਂ, ਖਾਸ ਲੋਕਾਂ ਦੀ ਅਗਵਾਈ ਕਰਦੇ ਹਨ ਅਤੇ ਪੰਜਾਬ ਦੇ ਲੋਕ ਆਉਂਦੀਆਂ ਵਿਧਾਨਸਭਾ ਚੋਣਾਂ  ਵਿਚ ਅਖੌਤੀ ਆਮ ਆਦਮੀ ਪਾਰਟੀ ਨੂੰ ਬੁਰੀ ਤਰ੍ਹਾਂ ਸਬਕ ਸਿਖਾਉਣਗੇ।ਸਰਕਾਰੀ ਸੀਨੀਅਰ ਸੈਕੰਡਰੀ, ਰਾਮ ਨਗਰ ਸਕੂਲ ਦੀਆਂ ਵਿਦਿਆਰਥਣਾਂ ਨੂੰ ਮਾਈ ਭਾਗੋ ਵਿਦਿਆ ਸਕੀਮ ਤਹਿਤ ਸਾਈਕਲ ਵੰਡਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀਮਤੀ ਬਾਦਲ ਨੇ ਕਿਹਾ ਕਿ ਆਪ ਵੱਲੋਂ ਜਾਰੀ ਉਮੀਦਵਾਰਾਂ ਦੀ ਪਹਿਲੀ ਸੂਚੀ ਨੇ ਹੀ ਪਾਰਟੀ ਵਿਚ ਬਵਾਲ ਖੜਾ ਕਰ ਦਿੱਤਾ ਹੈ ਜਿਸ ਤੋਂ ਸੰਕੇਤ ਮਿਲਦਾ ਹੈ ਕਿ ਆਉਂਦੇ ਸਮੇਂ ਵਿਚ ਪਾਰਟੀ ਨੂੰ ਵਰਕਰਾਂ ਨਾਲ ਵਿਸ਼ਵਾਸ਼ਘਾਤ ਕਰਨ ਬਦਲੇ ਸਖਤ ਰੋਹ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿਅਜੇ ਤਾਂ ਸਿਰਫ ਕੁਝ ਉਮੀਦਵਾਰਾਂ ਦੀ ਸੂਚੀ ਹੀ ਜਾਰੀ ਹੋਈ ਹੈ ਜਦ ਸ਼੍ਰੀ ਕੇਜਰੀਵਾਲ ਪਾਰਟੀ ਵਲੋਂ ਮੁੱਖ ਮੰਤਰੀ ਅਹੂਦੇ ਲਈ ਚੇਹਰੇ ਦਾ ਐਲਾਨ ਕਰਨਗੇ ਤਾਂ ਉਸ ਦਿਨ ਪਾਰਟੀ ਪੂਰੀ ਤਰ੍ਹਾਂ ਖੇਰੂੰ-ਖੇਰੂੰ ਹੋ ਜਾਵੇਗੀ। ਉਨ੍ਹਾਂ ਸ੍ਰੀ ਕੇਜਰੀਵਾਲ ਨੂੰਚੁਣੌਤੀ ਦਿੰਦਿਆਂ ਕਿਹਾ ਕਿ ਉਹ ਆਪ ਦਾ ਮੁੱਖ ਮੰਤਰੀ ਦੇ ਅਹੁਦੇ ਲਈ ਨਾਂ ਲੋਕਾਂ ਸਾਹਮਣੇ ਲਿਆਉਣ।ਕਾਂਗਰਸ ਵੱਲੋਂ 2017 ਦੀਆਂ ਚੌਣਾਂ ਨੂੰ ਲੈ ਕੇ ਵਿੱਢੀ ਮੁਹਿੰਮ ਸਬੰਧੀ ਪੁੱਛੇ ਜਾਣ ਤੇ ਸ਼੍ਰ ਬਾਦਲ ਨੇ ਕਿਹਾ ਲੋਕਾਂ ਨੇ  ਪਾਟੋਧਾੜ ਦੀ ਸ਼ਿਕਾਰ ਕਾਂਗਰਸ ਨੂੰ ਸਿਰਫ ਪੰਜਾਬ ਵਿਚੋਂ ਹੀ ਨਹੀਂ ਸਗੋਂ ਦੇਸ਼ ਦੇ ਵੱਖ ਵੱਖ ਹਿੱਸਿਆਂ ਚੋਂ ਬਾਹਰ ਦਾ ਰਸਤਾਦਿਖਾ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਚੋਣਾਂ ਦੇ ਨਤੀਜਿਆਂ ਦੇ ਨਾਲ ਹੀ ਕਾਂਗਰਸ ਦਾ ਸਿਆਸੀ ਭੋਗ ਪੈ ਜਾਵੇਗਾ।ਅਕਾਲੀ ਭਾਜਪਾ ਗੱਠਜੋੜ ਦੇ ਚੋਣ ਮੁੱਦੇ ਸਬੰਧੀ ਪੁੱਛੇ ਜਾਣ ਤੇ ਸ਼੍ਰੀਮਤੀ ਬਾਦਲ ਨੇ ਕਿਹਾ ਕਿ ਇਹ ਗੱਠਜੋੜ ਪਹਿਲਾਂ ਵਾਂਗ ਵਿਕਾਸ ਦੇ ਮੁੱਦੇ, ਲੋਕਾਂ ਦੀ ਭਲਾਈ ਅਤੇ ਵਿਕਾਸ ਦੀ ਰਾਜਨੀਤੀ ਨੂੰ ਲੈ ਕੇ ਤੀਸਰੀ ਵਾਰ ਚੋਣਾਂ ਜਿੱਤੇਗਾ ਉਨ੍ਹਾਂਕਿਹਾ ਕਿ ਪੰਜਾਬ ਅੰਦਰ ਚੱਲ ਰਹੀ ਵਿਕਾਸ ਦੀ ਹਨੇਰੀ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਪਿਛਲੇ 9 ਸਾਲਾਂ ਦੌਰਾਨ ਵਿਕਾਸ ਦੇ ਨਕਸ਼ੇ ਤੇ ਸੂਬੇ ਨੇ ਇਕ ਵੱਖਰੀ ਥਾਂ ਬਣਾਈ ਹੈ। ਵਿਰੋਧੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਬਾਰੇ ਪੁੱਛੇ ਜਾਣ ਤੇਸ਼੍ਰੀਮਤੀ ਬਾਦਲ ਨੇ ਕਿਹਾ ਕਿ ਬਾਹਰੋਂ ਆਈਆਂ ਪਾਰਟੀਆਂ ਅਤੇ ਉਨ੍ਹਾਂ ਦੇ ਮੌਕਾਪ੍ਰਸਤ ਲੀਡਰਾਂ ਵਲੋਂ ਕੀਤੇ ਜਾ ਰਹੇ ਕੁੜ ਪ੍ਰਚਾਰ ਨੂੰ ਲੋਕ ਚੰਗੀ ਤਰ੍ਹਾਂ ਸਮੱਝਦੇ ਹਨ। ਉਨ੍ਹਾਂ ਕਿਹਾ ਕਿ ਇਨਾਂ ਪਾਰਟੀਆਂ ਇਸ ਦਾ ਆਉਣਦੀਆਂ ਵਿਧਾਨਸਭ ਚੋਣਾਂਵਿਚ ਭੁਗਤਣਾਂ ਪਵੇਗਾ।ਪੰਜਾਬ ਵਿਚ ਚੱਲ ਰਹੇ ਵਿਕਾਸ ਦੀ ਗੱਲ ਕਰਦਿਆਂ ਸ਼੍ਰੀਮਤੀ ਬਾਦਲ ਨੇ ਕਿਹਾ ਕਿ ਸਿਰਫ 2 ਸਾਲ ਪਹਿਲਾਂ ਕੇਂਦਰ ਵਿਚ ਆਈ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੀਆਂ ਸੜਕਾਂ ਲਈ 40 ਹਜਾਰ ਕਰੋੜ ਤੋਂ ਇਲਾਵਾਅੰਮ੍ਰਿਤਸਰ ਨੂੰ ਆਈ.ਆਈ.ਐਮ, ਪੰਜਾਬ ਨੂੰ 5 ਸਮਾਰਟ ਸ਼ਹਿਰ, ਅੰਮ੍ਰਿਤਸਰ ਨੂੰ ਹੈਰੀਟੇਜ ਸਿਟੀ ਦਾ ਦਰਜਾ, ਮੈਗਾ ਫੂਡ ਪਾਰਕਾਂ ਤੋਂ ਇਲਾਵਾ ਹੁਣ ਆਲ ਇੰਡਿਆ ਇੰਸਟੀਚੀਊਟ ਆਫ ਮੈਡੀਕਲ ਸਾੰਈਸਿਜ਼ (ਏਮਜ਼), ਬਠਿੰਡਾ ਨੂੰ ਦੇ ਕੇ ਪੰਜਾਬਅੰਦਰ ਵਿਕਾਸ ਨੂੰ ਇਕ ਨਵੀਂ ਰਫਤਾਰ ਦਿੱਤੀ ਹੈ।

ਬਾਦਲ ਨੇ ਐਲਾਨ ਕੀਤਾ ਕਿ ਉਨ੍ਹਾਂ ਦਾ ਅਗਲਾ ਨਿਸ਼ਾਨਾ ਆਉਂਦੇ 3 ਸਾਲਾਂ ਦੌਰਾਨ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਤੋਂ ਇਲਾਵਾ ਪੰਜਾਬ ਵਿਚ ਹਰ ਪਰਿਵਾਰ ਨੂੰ ਘਰ ਬਣਾ ਕੇ ਦੇਣਾਂ ਹੈ ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਵਿਚਾਰਅਧੀਨ ਹਨ ਜਿਨ੍ਹਾਂ ਸਬੰਧੀ ਕਾਰਵਾਈ ਜਲਦ ਹੀ ਅਮਲ ਵਿਚ ਲਿਆਂਦੀ ਜਾਵੇਗੀ। ਇਸ ਮੌਕੇ ਸ਼੍ਰੀਮਤੀ ਬਾਦਲ ਨੇ ਵਿਦਿਆਰਥਣਾਂ ਨੂੰ ਮਾਈ ਭਾਗੋ ਵਿਦਿਆ ਸਕੀਮ ਤਹਿਤ ਸਾਈਕਲ ਅਤੇ ਨੰਨ੍ਹੀ ਛਾਂ ਮੁਹਿੰਮ ਤਹਿਤ ਬੂਟੇ ਵੰਡੇ।ਇਸ ਤੋਂ ਪਹਿਲਾਂ ਆਪਣੇ ਸੰਬੋਧਨ ਵਿਚ ਲੋਕ ਨਿਰਮਾਣ ਮੰਤਰੀ, ਪੰਜਾਬ ਸ੍ਰੀ ਜਨਮੇਜਾ ਸਿੰਘ ਸੇਖੋਂ ਨੇ ਆਪਣੇ ਸੰਬੋਧਨ ਵਿਚ ਕੇਂਦਰੀ ਮੰਤਰੀ ਸ਼੍ਰੀਮਤੀ ਬਾਦਲ ਦਾ ਹਲਕੇ ਨੂੰ ਸੜਕੀ ਪ੍ਰੋਜੈਕਟ ਦੇਣ ਲਈ ਧੰਨਵਾਦ ਕੀਤਾ। ਸ਼੍ਰੀ ਸੇਖੋਂ ਨੇ ਲੋਕਾਂ ਨੂੰਮੌਕਾ ਪ੍ਰਸਤ ਪਾਰਟੀਆਂ ਤੋਂ ਸੂਚੇਤ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਪੰਜਾਬ ਵਿਚ ਵਿਕਾਸ ਦੀ ਇਸ ਰਫਤਾਰ ਨੂੰ ਇਸੇ ਤਰ੍ਹਾਂ ਬਰਕਰਾਰ ਰੱਖਣ ਉਨ੍ਹਾਂ ਕਿਹਾ ਕਿ ਆਉਂਦੇ ਸਾਲਾਂ ਵਿਚ ਮੋੜ ਹਲਕੇ ਦੇ ਹਰ ਪਿੰਡ ਦੀਆਂ ਸੜਕਾਂ ਕੰਕਰੀਟਵਾਲੀਆਂ ਬਣਾਈਆਂ ਜਾਣਗੀਆਂ ਅਤੇ ਪਿੰਡਾਂ ਦੇ ਛੱਪੜਾਂ ਦਾ ਯੌਜਨਾਬੱਧ ਢੰਗ ਨਾਲ ਨਵੀਨੀਕਰਨ ਕੀਤਾ ਜਾਵੇਗਾ। ਇਸ ਮੌਕੇ ਸ਼੍ਰੀਮਤੀ ਬਾਦਲ ਨੇ ਮੌਜੂਦ ਲੋਕਾਂ ਦੀਆਂ ਸਮੱਸਿਆਵਾਂ ਸੁਣਕੇ ਸੰਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ ਦੀ ਹਦਾਇਤ ਕੀਤੀ।