ਹਰ ਵਿਦਿਆਰਥੀ ਆਪਣੇ ਜਨਮ ਦਿਨ ਤੇ ਇੱਕ ਰੁੱਖ ਜ਼ਰੂਰ ਲਗਾਵੇ - ਰਾਜਾ ਕੰਵਰਜੋਤ ਸਿੰਘ ਮੁਹਾਲੀ
5 Dariya News
ਐਸ.ਏ.ਐਸ. ਨਗਰ (ਮੁਹਾਲੀ) 11-Aug-2016
ਅਜੀਤ ਕਰਮ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਅਤੇ ਈਕੋ ਕਲੱਬ ਦੇ ਸਾਂਝੇ ਸਹਿਯੋਗ ਦੇ ਨਾਲ ਰੁੱਖ ਲਗਾਉਣ ਦੀ ਮੁਹਿੰਮ ਨੂੰ ਅੱਗੇ ਤੋਰਦਿਆਂ ਅਜੀਤ ਕਰਮ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਰੁੱਖ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਜਿਸ ਵਿੱਚ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਾਜਾ ਕੰਵਰਜੋਤ ਸਿੰਘ ਮੁਹਾਲੀ ਨੇ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰੀ ਭਰੀ ਅਤੇ ਸਕੂਲ ਦੇ ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਵੱਖ-ਵੱਖ ਥਾਵਾਂ ਤੇ ਰੁੱਖ ਲਗਾਏ। ਇਸ ਮੌਕੇ ਰਾਜਾ ਮੁਹਾਲੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਰੁੱਖ ਸਾਡੇ ਵਾਤਾਵਰਨ ਲਈ ਬਹੁਤ ਜ਼ਰੂਰੀ ਹਨ ਅਤੇ ਜਿੰਨਾਂ ਜ਼ਰੂਰੀ ਰੁੱਖਾਂ ਨੂੰ ਲਗਾਉਣਾ ਹੈ ਉਨਾਂ ਹੀ ਜ਼ਰੂਰੀ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਵੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਹਰ ਵਿਦਿਆਰਥੀ ਆਪਣੇ ਜਨਮ ਦਿਨ ਤੇ ਇੱਕ ਰੁੱਖ ਜ਼ਰੂਰ ਲਗਾਵੇ ਅਤੇ ਉਸ ਦੀ ਸਾਂਭ-ਸੰਭਾਲ ਵੀ ਕਰੇ ਇਸ ਤਰ੍ਹਾਂ ਨਾਲ ਸਾਡਾ ਵਾਤਾਵਰਨ ਹਰਿਆ-ਭਰਿਆ ਅਤੇ ਖੁਸ਼ਹਾਲ ਹੋਵੇਗਾ ਅਤੇ ਅਸੀਂ ਨਿਰੋਗ ਜੀਵਨ ਜੀ ਸਕਾਂਗੇ। ਇਸ ਮੌਕੇ ਸਕੂਲ ਦੇ ਸਟਾਫ, ਵਿਦਿਆਰਥੀਆਂ ਤੋਂ ਇਲਾਵਾ ਵਿੱਕੀ ਪਠਾਣੀਆਂ, ਅਨਮੋਲ, ਸੁਭਮ, ਬਰਜਿੰਦਰ, ਗੋਲਡੀ, ਦੀਪਕ ਚੌਧਰੀ, ਪ੍ਰਭਜੋਤ, ਰਾਹੁਲ, ਰੋਬਿਨ, ਰਜਤ, ਸੰਤੋਸ਼, ਅੰਕੁਸ਼, ਹਿਮਾਂਸ਼ੂ, ਅਨੁਰਾਗ, ਵਿਵੇਕ, ਰੁਪਿੰਦਰ, ਗੌਰਵ, ਸਾਬੀ, ਦੀਪਕ ਭਾਟੀਆ ਅਤੇ ਹੋਰ ਹਾਜ਼ਰ ਸਨ।