5 Dariya News

ਓਕਰੇਜ਼ ਇੰਟਰਨੈਸ਼ਨਲ ਸਕੂਲ ਵਿਚ ਆਜ਼ਾਦੀ ਦਿਵਸ ਮੌਕੇ ਦੇਸ਼ ਦੇ ਸ਼ਹੀਦਾਂ ਅਤੇ ਫ਼ੌਜੀਆਂ ਨੂੰ ਕੀਤਾ ਯਾਦ

ਵਿਦਿਆਰਥੀਆਂ ਨੇ ਦੇਸ਼ ਭਗਤਾਂ ਨੂੰ ਕੀਤਾ ਯਾਦ

5 Dariya News

ਐਸ.ਏ.ਐਸ. ਨਗਰ (ਮੁਹਾਲੀ) 15-Aug-2016

ਓਕਰੇਜ਼ ਇੰਟਰਨੈਸ਼ਨਲ ਸਕੂਲ ਵਿਚ ਆਜ਼ਾਦੀ ਦਿਵਸ ਮੌਕੇ ਵਿਦਿਆਰਥੀਆਂ ਨੂੰ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਵਾਰਨ ਵਾਲੇ ਸਵਤੰਤਰਤਾ ਸੈਨਾਨੀਆਂ ਅਤੇ ਆਜ਼ਾਦੀ ਨੂੰ ਕਾਇਮ ਰੱਖਣ ਲਈ ਸ਼ਹੀਦੀ ਹਾਸਿਲ ਕਰਨ ਵਾਲੇ ਫ਼ੌਜੀਆਂ ਨੂੰ ਯਾਦ ਕਰਦੇ ਹੋਏ ਗੁਜ਼ਾਰਿਆ। ਇਸ ਮੌਕੇ ਤੇ ਝੰਡਾ ਲਹਿਰਾਉਣ ਦੀ ਰਸਮ ਸਕੂਲ ਦੇ ਡਾਇਰੈਕਟਰ ਅਭਿਸ਼ੇਕ ਸ਼ਰਮਾ ਅਤੇ ਸਕੂਲ ਦੇ ਪ੍ਰਿੰਸੀਪਲ ਰਮਨਜੀਤ ਘੁੰਮਣ ਵੱਲੋਂ ਕੀਤੀ ਗਈ। ਜਦ ਕਿ ਸਕੂਲ ਨੂੰ ਤਿਰੰਗੇ ਦੇ ਤਿੰਨ ਰੰਗਾਂ ਨਾਲ ਸਜਾਇਆ ਗਿਆ। ਇਸ ਮੌਕੇ ਤੇ ਪੰਜਵੀ ਕਲਾਸ ਦੇ ਵਿਦਿਆਰਥੀਆਂ ਨੇ ਆਜ਼ਾਦੀ ਦੇ ਮਾਅਨਿਆਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿਤੀ। ਜਦ ਕਿ ਚੌਥੀ ਅਤੇ ਪੰਜਵੀ ਕਲਾਸ ਦੇ ਵਿਦਿਆਰਥੀਆਂ ਨੇ ਮੇਰਾ ਮੁਲਕ, ਮੇਰਾ ਦੇਸ਼ ਗੀਤ ਬਿਹਤਰੀਨ ਤਰੀਕੇ ਨਾਲ ਗਾਇਆ। ਸੀਨੀਅਰ ਵਿਦਿਆਰਥੀਆਂ ਵੱਲੋਂ ਹਿੰਦੀ ਕਵਿਤਾ ਦੇ ਮੁਕਾਬਲਿਆਂ ਵਿਚ ਦੇਸ਼ ਭਗਤੀ ਦੇ ਵਿਸ਼ੇ ਨੂੰ ਬੇਹੱਦ ਖ਼ੂਬਸੂਰਤੀ ਨਾਲ ਸੁਣਾਇਆਂ। ਇਸ ਮੌਕੇ ਤੇ ਸਕੂਲ ਦੇ ਡਾਇਰੈਕਟਰ ਅਭਿਸ਼ੇਕ ਸ਼ਰਮਾ ਨੇ ਬੋਲਦੇ ਹੋਏ ਕਿਹਾ ਕਿ ਜਿਸ ਆਜ਼ਾਦ ਦੇਸ਼ 'ਚ ਇਕ ਆਜ਼ਾਦ ਸ਼ਹਿਰੀ ਦੀ ਜ਼ਿੰਦਗੀ ਜੀ ਰਹੇ ਹਾਂ ਉਸ ਆਜ਼ਾਦੀ ਲਈ ਦੋ ਯੁੱਗ ਲੱਖਾਂ ਲੋਕਾਂ ਨੇ ਆਪਣੀਆਂ ਜਾਨਾਂ ਦੇ ਕੇ ਪ੍ਰਾਪਤ ਕੀਤੀ ਹੈ ਅਤੇ ਬੇਸ਼ੱਕ ਅੱਜ ਵਿਰਸੇ 'ਚ ਇਸ ਮਿਲੀ ਆਜ਼ਾਦੀ ਦੀ ਮਹੱਤਤਾ ਅਸੀ ਨਹੀਂ ਸਮਝ ਸਕਦੇ ਪਰ ਸਾਨੂੰ ਸਭ ਨੂੰ ਉਨ੍ਹਾਂ ਦੇਸ਼ ਭਗਤਾਂ ਦੇ ਸੁਨੇਹੇ ਅਤੇ ਸਿੱਖਿਆਵਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ । ਸਮਾਰੋਹ ਦਾ ਸਮਾਪਨ  ਰਾਸ਼ਟਰੀ ਗੀਤ ਨਾਲ ਕੀਤਾ ਗਿਆ ।