5 Dariya News

ਆਸ਼ਮਾ ਇੰਟਰਨੈਸ਼ਨਲ ਸਕੂਲ 'ਚ ਵੱਖਰੇ ਤਰੀਕੇ ਮਨਾਇਆ

ਵਿਦਿਆਰਥੀਆਂ 'ਚ ਕਰਵਾਏ ਗਏ ਰੱਖੜੀ ਬਣਾਉਣ ਦੇ ਮੁਕਾਬਲੇ, ਵਿਦਿਆਰਥੀਆਂ ਨੇ ਆਪਣੇ ਹੱਥਾਂ ਨਾਲ ਬਣਾਈਆਂ ਰੰਗ-ਬਰੰਗੀਆਂ ਰੱਖੜੀਆਂ

5 Dariya News

ਐਸ.ਏ.ਐਸ. ਨਗਰ (ਮੁਹਾਲੀ) 17-Aug-2016

ਆਸ਼ਮਾ ਇੰਟਰਨੈਸ਼ਨਲ ਸਕੂਲ, ਸੈਕਟਰ ੭੦  ਵਿਖੇ ਭੈਣ ਭਰਾ ਦੇ ਸੱਚੇ-ਸੁਚੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਵਿਲੱਖਣ ਤਰੀਕੇ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਲੋਕਾਂ ਨੂੰ ਕੁਦਰਤ ਦੀ ਸੇਵਾ ਕਰਨ ਅਤੇ ਆਪਣੇ ਆਸ ਪਾਸ ਨੂੰ ਹਰਾ ਰੱਖਣ ਦੀ ਪ੍ਰੇਰਨਾ ਦਿੰਦੇ ਹੋਏ ਰੁੱਖਾਂ ਨੂੰ ਰੱਖੜੀਆਂ ਬੰਨੀਆਂ।ਇਸ ਦੇ ਨਾਲ ਹੀ ਜੂਨੀਅਰ ਕਲਾਸਾਂ ਦੇ ਵਿਦਿਆਰਥੀਆਂ 'ਚ  ਰੱਖੜੀ ਬਣਾਉਣ ਅਤੇ ਖ਼ੂਬਸੂਰਤ ਥਾਲ਼ੀ ਸਜਾਉਣ ਦੇ ਮੁਕਾਬਲੇ ਕਰਵਾਏ ਗਏ ।ਜਿਸ ਦੌਰਾਨ ਵਿਦਿਆਰਥੀਆਂ ਨੂੰ ਸਕੂਲ ਸਟਾਫ਼ ਵੱਲੋਂ ਧਾਗੇ, ਰੀਬਨ, ਸਟਿੱਕਰ ਆਦਿ ਵੰਡੇ ਗਏ ਜਿਨ੍ਹਾਂ ਨਾਲ ਛੋਟੇ ਛੋਟੇ ਬੱਚਿਆਂ ਨੇ ਆਪਣੇ ਅਧਿਆਪਕਾਂ ਦੀ ਮਦਦ ਨਾਲ ਵੱਖ-ਵੱਖ ਰੰਗਾਂ ਦੀਆਂ ਰੱਖੜੀਆਂ ਬਣਾਈਆ ।ਇਸ ਮੌਕੇ ਤੇ ਆਸ਼ਮਾ ਇੰਟਰਨੈਸ਼ਨਲ ਸਕੂਲ ਦੇ ਡਾਇਰੈਕਟਰ ਜੇ ਐੱਸ ਕੇਸਰ   ਨੇ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਰੱਖੜੀ ਦੇ ਤਿਉਹਾਰ ਲਈ ਸਭ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਆਸ਼ਮਾ ਇੰਟਰਨੈਸ਼ਨਲ  ਸਕੂਲ ਦੀ ਇਹੀ ਕੋਸ਼ਿਸ਼ ਰਹੀ ਹੈ ਕਿ ਅਸੀ ਆਪਣੇ ਵਿਦਿਆਰਥੀਆਂ ਨੂੰ ਆਧੁਨਿਕਤਾ ਦੇ ਨਾਲ ਨਾਲ ਪੁਰਾਣੀਆਂ ਪਰੰਪਰਾਵਾਂ ਦੇ ਨਾਲ ਜੋੜ ਕੇ ਰੱਖੀਏ। ਸਕੂਲ ਦੇ ਪਿੰਰਸੀਪਲ ਅਮਰਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਛੋਟੇ-ਛੋਟੇ ਬੱਚਿਆਂ ਨੇ ਸਕੂਲ ਵਿਚ ਆਪਣੇ ਹੱਥਾਂ ਨਾਲ ਰੱਖੜੀਆਂ ਬਣਾ ਕੇ ਆਪਣੇ ਪਰਿਵਾਰਾਂ ਨੂੰ ਵੰਡੀਆਂ ਹਨ ਅਤੇ ਇਸ ਪਵਿੱਤਰ ਤਿਉਹਾਰ ਦੇ ਮਤਲਬ ਨੂੰ ਪ੍ਰਤੱਖ ਰੂਪ ਵਿਚ ਸਮਝਿਆ ਹੈ । ਇਸ ਦੌਰਾਨ ਸਕੂਲ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿਤੀ ਗਈ ।