ਸੂਬਾ ਸਰਕਾਰ ਧਾਰਮਿਕ ਸਥਾਨਾਂ ਦੀ ਮੁਫਤ ਯਾਤਰਾ ਕਰਵਾਉਣ ਲਈ ਪੂਰੀ ਤਰਾਂ ਬਚਨਵੱਧ ਹੈ - ਮਦਨ ਮੋਹਨ ਮਿੱਤਲ
5 Dariya News (ਕੁਲਦੀਪ ਚੰਦ)
ਨੰਗਲ 21-Aug-2016
ਪੰਜਾਬ ਸਰਕਾਰ ਸੂਬੇ ਦੀ ਜਨਤਾ ਨੂੰ ਵੱਖ ਵੱਖ ਧਾਰਮਿਕ ਅਸਥਾਨਾਂ ਦੀ ਮੁਫਤ ਯਾਤਰਾ ਕਰਵਾਉਣ ਲਈ ਪੂਰੀ ਤਰਾਂ ਵਚਨਬਧ ਹੈ ਤਾਂ ਕਿ ਜਿੱਥੇ ਨੌਜਵਾਨ ਪੀੜ੍ਹੀ ਨੂੰ ਆਪੋ ਆਪਣੇ ਧਾਰਮਿਕ ਵਿਰਸੇ ਪ੍ਰਤੀ ਜਾਗਰੂਕ ਕੀਤਾ ਜਾ ਸਕੇ ਉਥੇ ਹੀ ਆਪਸੀ ਭਾਈਚਾਰਕ ਸਾਂਝ ਵਿਚ ਵੀ ਵਾਧਾ ਹੋ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਮਦਨ ਮੋਹਨ ਮਿੱਤਲ ਨੇ ਸਤਲੁਜ ਸਦਨ ਨੰਗਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਮਿੱਤਲ ਨੇ ਕਿਹਾ ਕਿ ਜਿਹੜੇ ਬਜੁਰਗਾਂ ਨੇ ਹੁੱਣ ਤੱਕ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਨਹੀ ਸਨ ਕੀਤੇ ਉਨਾਂ ਨੂੰ ਪਹਿਲ ਦੇ ਅਧਾਰ ਤੇ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਮੁਫਤ ਬੱਸ ਸਫਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇੱਕ ਬੱਸ ਨੰਗਲ ਅਤੇ ਇੱਕ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋਵੇਗੀ ਤਾਂ ਕਿ ਨੰਗਲ ਅਤੇ ਅਨੰਦਪੁਰ ਸਾਹਿਬ ਦੇ ਲੋਕ ਇਸ ਯਾਤਰਾ ਦਾ ਲਾਭ ਲੈ ਸਕਣ। ਉੁਨਾਂ ਕਿਹਾ ਇਨਾਂ ਧਾਰਮਿਕ ਯਾਤਰਾਂਵਾਂ ਨਾਂਲ ਆਪਸੀ ਭਾਈਚਾਰਕ ਸਾਂਝ ਵਧੇਰੇ ਪ੍ਰਪੱਕ ਹੁੰਦੀ ਹੈ। ਉਨਾਂ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨੇਕਾਂ ਹੀ ਲੋਕ ਭਲਾਈ ਸਕੀਮਾਂ ਆਰੰਭ ਕੀਤੀਆਂ ਗਈਆਂ ਹਨ ਜਿਸਦਾ ਲਾਭ ਸੂਬੇ ਦੀ ਜਨਤਾ ਪ੍ਰਾਪਤ ਕਰ ਰਹੀ ਹੈ। ਇਸ ਤੋਂ ਪਹਿਲਾਂ ਉਨਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਨਿਪਟਾਰੇ ਵੀ ਕਰਵਾਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਲੀ ਦਲ ਸਰਕਲ ਨੰਗਲ ਦੇ ਪ੍ਰਧਾਂਨ ਜਥੇਦਾਰ ਜਗਦੇਵ ਸਿੰਘ ਕੁੱਕੂ, ਮੰਡਲ ਭਾਜਪਾ ਪ੍ਰਧਾਂਨ ਕੁਲਭੂਸ਼ਨ ਪੁਰੀ, ਟਰੱਕ ਯੂਨੀਅਨ ਨੰਗਲ ਦੇ ਪ੍ਰਧਾਂਨ ਸੁਨੀਲ ਪੁਰੀ ਆਦਿ ਹਾਜਰ ਸਨ।