5 Dariya News

ਸ੍ਰੋਮਣੀ ਅਕਾਲੀ ਦਲ- ਬੀ.ਜੇ.ਪੀ. ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਲਈ ਤਿਆਰ ਬਰ ਤਿਆਰ- ਅਨਿਲ ਜੋਸ਼ੀ

ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਨਵ-ਨਿਯੁੱਕਤ ਚੇਅਰਮੈਟ ਡਾ. ਸੁਭਾਸ਼ ਵਰਮਾ ਵੱਲੋਂ ਆਯੋਜਿਤ ਸਮਾਗਮ ਵਿੱਚ ਕੀਤੀ ਸ਼ਮੂਲੀਅਤ, ਡਾ. ਸੁਭਾਸ਼ ਵਰਮਾ ਨੇ ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਚੇਅਰਮੈਨ ਵਜੋਂ ਚਾਰਜ਼ ਸੰਭਾਲਿਆ

5 Dariya News (ਅਜੇ ਪਾਹਵਾ)

ਲੁਧਿਆਣਾ 30-Aug-2016

ਸਥਾਨਕ ਸਰਕਾਰ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਅਸਲੀ ਚਿਹਰਾ ਸੂਬੇ ਦੇ ਲੋਕਾਂ ਨੇ ਦੇਖ ਲਿਆ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮੂੰਹ ਦੀ ਖਾਣੀ ਪਵੈਗੀ। ਡਾ. ਸੁਭਾਸ਼ ਵਰਮਾ ਵੱਲੋਂ ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਚੇਅਰਮੈਨ ਦਾ ਆਹੁੱਦਾ ਸੰਭਾਲਣ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆ ਸ੍ਰੀ ਜੋਸ਼ੀ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ-ਭਾਜਪਾ ਸੂਬੇ ਦਾ ਚਹੁੰ-ਪੱਖੀ ਵਿਕਾਸ ਕੀਤਾ ਹੈ, ਜਿਸ ਨੂੰ ਦੇਖਦਿਆ ਸੂਬੇ ਦੇ ਲੋਕ ਮੁੜ ਸ੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਬਣਾਉਣ ਲਈ ਤਿਆਰ ਹਨ। ਸਮਾਗਮ ਨੂੰ ਸੰਬੋਧਨ ਕਰਦਿਆ ਸ੍ਰੀ ਜੋਸ਼ੀ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ- ਬੀ.ਜੇ.ਪੀ. ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਲਈ ਤਿਆਰ ਬਰ ਤਿਆਰ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿਰੋਧੀ ਪਾਰਟੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਤਾਨਾਸ਼ਾਹੀ ਢੰਗ ਨਾਲ ਕੰਮ ਰਿਹਾ ਹੈ ਅਤੇ ਪਾਰਟੀ ਨੂੰ ਆਪਣੇ ਹੀ ਢੰਗ ਨਾਲ ਚਲਾ ਰਿਹਾ ਹੈ। ਉਹਨਾਂ ਕਿਹਾ ਦੂਸਰੇ ਪਾਸੇ ਸ੍ਰੋਮਣੀ ਅਕਾਲੀ ਦਲ-ਭਾਜਪਾ ਪਾਰਟੀਆਂ ਲੋਕਤੰਤਰਕ ਤਰੀਕੇ ਨਾਲ ਸਰਕਾਰ ਚਲਾ ਰਹੀਆਂ ਹਨ ਅਤੇ ਇਹਨਾਂ ਦਾ ਮੁੱਖ ਨਿਸ਼ਾਨਾ ਸੂਬਾ ਸਰਵ-ਪੱਖੀ ਵਿਕਾਸ ਕਰਨਾ ਹੈ। 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸ੍ਰੀ ਜੋਸ਼ੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇਤਾਵਾਂ ਵਿੱਚ ਆਪੋਧਾਪੀ ਪਈ ਹੈ ਅਤੇ ਪਾਰਟੀ ਸੁਪਰੀਮੋ ਸ੍ਰੀ ਕੇਜਰੀਵਾਲ ਦੀ ਵਿਰੋਧਤਾ ਸ਼ੁਰੂ ਹੋ ਚੁੱਕੀ ਹੈ, ਉਹ ਦਿਨ ਦੂਰ ਨਹੀਂ ਜਦੋਂ ਆਮ ਆਦਮੀ ਪਾਰਟੀ ਨੂੰ ਆਉਂਦੀਆਂ ਵਿਧਾਨ ਸਭਾ ਚੋਣਾ ਵਿੱਚ ਭਾਰੀ ਹਾਰ ਦਾ ਸਾਹਮਣਾ ਕਰਨਾ ਪਵੈਗਾ। ਜੋਸ਼ੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ੍ਰੋਮਣੀ ਅਕਾਲੀ ਦਲ-ਭਾਜਪਾ ਪਾਰਟੀ ਨੇ ਮੁੱਖ ਮੰਤਰੀ ਪੰਜਾਬ ਸ੍ਰ. ਪਰਕਾਸ਼ ਸਿੰਘ ਬਾਦਲ ਦੀ ਯੋਗ ਅਗਵਾਈ ਹੇਠ ਸੂਬੇ ਵਿੱਚ ਅਨੇਕਾਂ ਹੀ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਹੋਏ ਹਨ, ਜਿਹਨਾਂ ਦਾ ਆਮ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਉਹਨਾਂ ਦੱਸਿਆ ਕਿ ਇੱਕਲੇ ਲੁਧਿਆਣਾ ਸ਼ਹਿਰ ਵਿੱਚ ਹੀ ਕਰੋੜਾਂ ਰੁਪਏ ਦੇ ਵਿਕਾਸ ਕਾਰਜ਼ ਕੀਤੇ ਜਾ ਚੁੱਕੇ ਹਨ ਅਤੇ ਹੋਰ ਅਨੇਕਾਂ ਹੀ ਸ਼ੁਰੂ ਕੀਤੇ ਗਏ ਹਨ। ਡਾ. ਸੁਭਾਸ਼ ਵਰਮਾ ਵੱਲੋਂ ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਚੇਅਰਮੈਨ ਵਜੋਂ ਚਾਰਜ਼ ਸੰਭਾਲਣ ਉਪਰੰਤ, ਵਧਾਈ ਦਿੰਦਿਆ ਸ੍ਰੀ ਜੋਸ਼ੀ ਨੇ ਕਿਹਾ ਕਿ ਡਾ. ਵਰਮਾ ਪਾਰਟੀ ਦੇ ਮਿਹਨਤੀ ਵਰਕਰ ਹਨ। ਉਹਨਾਂ ਇਹ ਵੀ ਕਿਹਾ ਕਿ ਉਹ ਹੁਣ ਵੀ ਆਪਣੀ ਜਿੰਮੇਵਾਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਅਰ ਨਗਰ-ਨਿਗਮ ਲੁਧਿਆਣਾ ਸ੍ਰੀ ਹਰਚਰਨ ਸਿੰਘ ਗੋਹਲਵੜੀਆ, ਸਾਬਕਾ ਮੰਤਰੀ ਸ੍ਰੀ ਸਤਪਾਲ ਗੋਸਾਈ, ਬੀ.ਜੇ.ਪੀ. ਜਿਲ•ਾ ਪ੍ਰਧਾਨ ਸ੍ਰੀ ਰਵਿੰਦਰ ਅਰੋੜਾ, ਬੀ.ਜੇ.ਪੀ. ਸੂਬਾ ਵਾਈਸ ਪ੍ਰਧਾਨ ਸ੍ਰੀ ਅਨਿਲ ਸਰੀਨ, ਪ੍ਰੋ: ਰਜਿੰਦਰ ਭੰਡਾਰੀ, ਸੀਨੀਅਰ ਡਿਪਟੀ ਮੇਅਰ ਸ੍ਰੀਮਤੀ ਸੁਨੀਤਾ ਅਗਰਵਾਲ, ਡਿਪਟੀ ਮੇਅਰ ਸ੍ਰੀ ਆਰ.ਡੀ.ਸ਼ਰਮਾ, ਕੋਸਲਰ ਸ੍ਰੀ ਗੁਰਦੀਪ ਸਿੰਘ ਨੀਟੂ ਅਤੇ ਸ੍ਰੀ ਸੁਕੇਸ਼ ਕਾਲੀਆ ਹਾਜ਼ਰ ਸਨ।