5 Dariya News

ਉਕਰੇਜ਼ ਇੰਟਰਨੈਸ਼ਨਲ ਸਕੂਲ ਵਿਚ ਮਨਾਇਆ ਗਿਆ ਹਿੰਦੀ ਦਿਵਸ, ਦੇਸ਼ ਦੀ ਰਾਸ਼ਟਰੀ ਭਾਸ਼ਾ ਦੇ ਵਡਮੁੱਲੇ ਇਤਿਹਾਸ ਨਾਲ ਵਿਦਿਆਰਥੀਆਂ ਨੂੰ ਕਰਵਾਇਆਂ ਜਾਣੂ

5 Dariya News

ਐਸ.ਏ.ਐਸ. ਨਗਰ (ਮੁਹਾਲੀ) 14-Sep-2016

ਉਕਰੇਜ਼ ਇੰਟਰਨੈਸ਼ਨਲ ਸਕੂਲ ਵਿਚ ਕੌਮੀ ਪੱਧਰ ਤੇ ਮਨਾਏ ਜਾਣ ਵਾਲੇ ਹਿੰਦੀ ਦਿਵਸ ਨੂੰ ਸਮਰਪਿਤ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਤੇ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦੇ ਵਡਮੁੱਲੇ ਇਤਿਹਾਸ ਨਾਲ ਜਾਣੂ ਕਰਾਉਦੇਂ ਹਿੰਦੀ ਭਾਸ਼ਾ ਜਨਮ ਅਤੇ ਉਸ ਦੇ ਵਿਕਾਸ ਦੇ ਸਫ਼ਰ ਦੀ ਵਿਸਥਾਰ ਸਹਿਤ ਜਾਣਕਾਰੀ ਦਿਤੀ ਗਈ। ਇਸ ਦੇ ਇਲਾਵਾ ਵਿਦਿਆਰਥੀਆਂ ਵਿਚ ਹਿੰਦੀ ਕਹਾਣੀ, ਹਿੰਦੀ ਕਵਿਤਾ ਅਤੇ ਦੋਹਿਆਂ ਦੇ ਮੁਕਾਬਲੇ ਕਰਵਾਏ ਗਏ।ਜਿਸ ਵਿਚ ਵਿਦਿਆਰਥੀਆਂ ਨੇ ਹਿੰਦੀ ਭਾਸ਼ਾ ਦੇ ਲੇਖਕਾਂ ਅਤੇ ਕਵੀਆਂ  ਦੀਆਂ ਲਿਖਤਾਂ ਦਾ ਵਿਦਿਆਰਥੀਆਂ ਵੱਲੋਂ ਵਿਸਥਾਰ ਸਹਿਤ ਉਚਾਰਣ ਕੀਤਾ ਗਿਆ। ਇਸ ਮੌਕੇ ਤੇ ਅਧਿਆਪਕਾਂ ਨੇ ਵੀ ਹਿੰਦੀ ਭਾਸ਼ਾ ਵਿਚ ਲਿਖੇ ਪੁਰਾਤਨ ਗ੍ਰੰਥ ਅਤੇ ਉਸ ਨੂੰ ਲਿਖਣ ਦੇ ਇਤਿਹਾਸ ਸਬੰਧੀ ਜਾਣਕਾਰੀ ਵੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ।ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਰਮਨਜੀਤ ਘੁੰਮਣ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹਿੰਦੀ ਦੇਸ਼ ਦੀ ਰਾਸ਼ਟਰੀ ਭਾਸ਼ਾ ਹੈ ਜੋ ਕਿ ਭਾਰਤ ਵਿਚ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਦੇਸ਼ ਕੌਮ ਦੀ ਵਿਰਾਸਤ ਉੱਥੋਂ ਦੀ ਸੰਸਕ੍ਰਿਤੀ ਅਤੇ ਭਾਸ਼ਾ ਹੁੰਦੀ ਹੈ । ਇਸ ਲਈ ਹਿੰਦੀ ਭਾਸ਼ਾ ਦੇਸ਼ ਦਾ ਮਾਣ ਹੈ ਜੋ ਕਿ ਸਾਨੂੰ ਭਾਰਤਵਾਸੀ ਹੋਣ ਦਾ ਮਾਣ ਦੇਣ ਦੇ ਨਾਲ ਨਾਲ ਅੰਤਰ ਰਾਸ਼ਟਰੀ ਪੱਧਰ ਤੇ ਅਲੱਗ ਪਹਿਚਾਣ ਦਿੰਦਾ ਹੈ। ਅਖਰੀ ਵਿਚ ਪ੍ਰਿੰਸੀਪਲ ਘੁੰਮਣ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ।